ਵਿਦੇਸ਼ੀ ਕਰੰਸੀ ਭੰਡਾਰ ’ਚ ਰਿਕਾਰਡ 44.90 ਅਰਬ ਡਾਲਰ ਦਾ ਵਾਧਾ

Saturday, Sep 12, 2026 - 11:16 AM (IST)

ਵਿਦੇਸ਼ੀ ਕਰੰਸੀ ਭੰਡਾਰ ’ਚ ਰਿਕਾਰਡ 44.90 ਅਰਬ ਡਾਲਰ ਦਾ ਵਾਧਾ

ਬਿਜ਼ਨੈੱਸ ਡੈਸਕ  - ਦੇਸ਼ ਦਾ ਵਿਦੇਸ਼ੀ ਕਰੰਸੀ ਭੰਡਾਰ 4 ਸਤੰਬਰ ਨੂੰ ਖਤਮ ਹਫਤੇ ’ਚ ਰਿਕਾਰਡ 44.90 ਅਰਬ ਡਾਲਰ ਵਧ ਕੇ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ 785.71 ਅਰਬ ਡਾਲਰ ’ਤੇ ਪਹੁੰਚ ਗਿਆ। ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਨੇ ਜਾਰੀ ਅੰਕੜਿਆਂ ’ਚ ਇਹ ਜਾਣਕਾਰੀ ਦਿੱਤੀ। ਇਸ ਤੋਂ ਪਿਛਲੇ ਹਫਤੇ ਵੀ ਭੰਡਾਰ ’ਚ 11.47 ਅਰਬ ਡਾਲਰ ਦਾ ਵਾਧਾ ਹੋਇਆ ਸੀ ਅਤੇ ਇਹ 740.80 ਅਰਬ ਡਾਲਰ ਦੇ ਪੱਧਰ ’ਤੇ ਪਹੁੰਚ ਗਿਆ ਸੀ।

ਇਹ ਵੀ ਪੜ੍ਹੋ : ਤਿਉਹਾਰਾਂ ਦੇ ਸੀਜ਼ਨ ਦਰਮਿਆਨ ਦਿੱਲੀ 'ਚ 56 ਗਹਿਣਿਆਂ ਦੀਆਂ ਦੁਕਾਨਾਂ ਸੀਲ, ਕਾਰੋਬਾਰੀਆਂ 'ਚ ਵਧਿਆ ਰੋਸ

ਸਮੀਖਿਆ ਅਧੀਨ ਹਫਤੇ ’ਚ ਵਿਦੇਸ਼ੀ ਕਰੰਸੀ ਭੰਡਾਰ ਦਾ ਸਭ ਤੋਂ ਵੱਡਾ ਹਿੱਸਾ ਵਿਦੇਸ਼ੀ ਕਰੰਸੀ ਜਾਇਦਾਦਾਂ 47.498 ਅਰਬ ਡਾਲਰ ਵਧ ਕੇ 648.17 ਅਰਬ ਡਾਲਰ ਹੋ ਗਈਆਂ।

ਇਹ ਵੀ ਪੜ੍ਹੋ : ਨੇਪਾਲ 'ਚ ਹੜ੍ਹ ਦੇ ਪਾਣੀ ਨਾਲ ਰੁੜ੍ਹ ਕੇ ਆਇਆ ਬੈਂਕ ਦਾ ਨੋਟਾਂ ਨਾਲ ਭਰਿਆ ਟਰੰਕ, ਲੋਕਾਂ ਨੇ ਲੁੱਟੇ ਬੰਡਲ

ਹਫਤੇ ਦੌਰਾਨ ਭਾਰਤ ਦੇ ਸੋਨਾ ਭੰਡਾਰ ਦਾ ਮੁੱਲ 2.59 ਅਰਬ ਡਾਲਰ ਘਟ ਕੇ 113.82 ਅਰਬ ਡਾਲਰ ਰਹਿ ਗਿਆ। ਉਥੇ ਹੀ, ਵਿਸ਼ੇਸ਼ ਨਿਕਾਸੀ ਹੱਕ (ਐੱਸ. ਡੀ. ਆਰ.) 40 ਲੱਖ ਡਾਲਰ ਘਟ ਕੇ 18.81 ਅਰਬ ਡਾਲਰ ਰਹਿ ਗਿਆ। ਆਈ. ਐੱਮ. ਐੱਫ. ’ਚ ਭਾਰਤ ਦੀ ਰਾਖਵੀਂ ਸਥਿਤੀ 20 ਲੱਖ ਡਾਲਰ ਵਧ ਕੇ 4.92 ਅਰਬ ਡਾਲਰ ਹੋ ਗਈ।

ਇਹ ਵੀ ਪੜ੍ਹੋ : Toll Plaza 'ਤੇ ਕਰੋੜਾਂ ਦੀ ਠੱਗੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਮਾਮਲਾ ਜਾਣ ਉੱਡਣਗੇ ਹੋਸ਼
ਇਹ ਵੀ ਪੜ੍ਹੋ :  ਵੱਡੀ ਖ਼ਬਰ! PNB ਬੈਂਕ 'ਚੋਂ ਮਿਲੇ 17 ਕਰੋੜ ਦੇ ਨਕਲੀ ਨੋਟ, ਅਧਿਕਾਰੀਆਂ ਦੇ ਉੱਡੇ ਹੋਸ਼

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Harinder Kaur

Content Editor

Related News