ਦੇਸ਼ ਦਾ ਵਿਦੇਸ਼ੀ ਕਰੰਸੀ ਭੰਡਾਰ 93.8 ਕਰੋੜ ਡਾਲਰ ਵਧਿਆ

Saturday, Jun 06, 2026 - 12:44 PM (IST)

ਦੇਸ਼ ਦਾ ਵਿਦੇਸ਼ੀ ਕਰੰਸੀ ਭੰਡਾਰ 93.8 ਕਰੋੜ ਡਾਲਰ ਵਧਿਆ

ਬਿਜ਼ਨੈੱਸ ਡੈਸਕ - ਦੇਸ਼ ਦਾ ਵਿਦੇਸ਼ੀ ਕਰੰਸੀ ਭੰਡਾਰ 28 ਮਈ ਨੂੰ ਸਮਾਪਤ ਹਫਤੇ ’ਚ 93.8 ਕਰੋੜ ਡਾਲਰ ਵਧ ਕੇ 682.32 ਅਰਬ ਡਾਲਰ ਹੋ ਗਿਆ। ਆਰ. ਬੀ. ਆਈ. ਦੇ ਅੰਕੜਿਆਂ ਮੁਤਾਬਕ, 29 ਮਈ ਨੂੰ ਸਮਾਪਤ ਹਫਤੇ ’ਚ ਕਰੰਸੀ ਭੰਡਾਰ ਦਾ ਪ੍ਰਮੁੱਖ ਹਿੱਸਾ ਵਿਦੇਸ਼ੀ ਕਰੰਸੀ ਸੰਪਤੀਆਂ (ਐੱਫ. ਸੀ. ਏ.) 3.12 ਅਰਬ ਡਾਲਰ ਵਧ ਕੇ 546.15 ਅਰਬ ਡਾਲਰ ਹੋ ਗਈਆਂ।

ਇਹ ਵੀ ਪੜ੍ਹੋ : PAN ਬਣਵਾਉਣ ਦੇ ਅੱਜ ਤੋਂ ਬਦਲ ਗਏ ਨਿਯਮ, ਹੁਣ ਇਨ੍ਹਾਂ ਦਸਤਾਵੇਜ਼ਾਂ ਤੋਂ ਬਿਨਾਂ ਨਹੀਂ ਬਣੇਗਾ Card
ਇਹ ਵੀ ਪੜ੍ਹੋ : ਰਾਤੋਂ-ਰਾਤ ਬੰਦ ਹੋ ਗਈ ਦੇਸ਼ ਦੀ ਮਸ਼ਹੂਰ ਕੰਪਨੀ, 700 ਮੁਲਾਜ਼ਮ ਹੋ ਗਏ ਬੇਰੁਜ਼ਗਾਰ

ਡਾਲਰ ਦੇ ਸੰਦਰਭ ’ਚ ਪ੍ਰਗਟ ਕੀਤੀਆਂ ਇਹ ਵਿਦੇਸ਼ੀ ਕਰੰਸੀ ਸੰਪਤੀਆਂ ਯੂਰੋ, ਪੌਂਡ ਅਤੇ ਯੇਨ ਵਰਗੀਆਂ ਹੋਰ ਕਰੰਸੀਆਂ ਦੇ ਮੁੱਲ ਤਬਦੀਲੀ ਦੇ ਪ੍ਰਭਾਵ ਨੂੰ ਵੀ ਸ਼ਾਮਲ ਕਰਦੀਆਂ ਹਨ। ਆਰ. ਬੀ. ਆਈ. ਨੇ ਕਿਹਾ ਕਿ ਸਮੀਖਿਆ ਅਧੀਨ ਮਿਆਦ ’ਚ ਦੇਸ਼ ਦਾ ਸੋਨਾ ਭੰਡਾਰ 2.18 ਅਰਬ ਡਾਲਰ ਦੀ ਗਿਰਾਵਟ ਨਾਲ 112.6 ਅਰਬ ਡਾਲਰ ਰਹਿ ਗਿਆ। ਵਿਸ਼ੇਸ਼ ਡਰਾਇੰਗ ਅਧਿਕਾਰ (ਐੱਸ. ਡੀ. ਆਰ.) 18.75 ਅਰਬ ਡਾਲਰ ’ਤੇ ਬਿਨਾਂ ਕਿਸੇ ਬਦਲਾਅ ਦੇ ਰਹੇ, ਜਦੋਂਕਿ ਅੰਤਰਰਾਸ਼ਟਰੀ ਕਰੰਸੀ ਫੰਡ (ਆਈ. ਐੱਮ. ਐੱਫ.) ’ਚ ਭਾਰਤ ਦੀ ਰਿਜ਼ਰਵ ਸਥਿਤੀ 80 ਲੱਖ ਡਾਲਰ ਵਧ ਕੇ 4.82 ਅਰਬ ਡਾਲਰ ਹੋ ਗਈ।

ਇਹ ਵੀ ਪੜ੍ਹੋ :    ਦੇਸ਼ 'ਚ ਇਕ ਹੋਰ ਹੋ ਗਿਆ ਕਰੋੜਾਂ ਦਾ ਮਹਾ-ਘੁਟਾਲਾ, ਸਰਕਾਰੀ ਕੰਪਨੀ LIC ਨੂੰ ਵੀ ਦੇ'ਤਾ ਝਟਕਾ
ਇਹ ਵੀ ਪੜ੍ਹੋ : ਇਕ ਵਾਰ ਫਿਰ ਬਦਲਣੇ ਪੈਣਗੇ ਨੋਟ! RBI ਗਵਰਨਰ ਨੇ ਦਿੱਤਾ ਵੱਡਾ ਬਿਆਨ, ਜਾਣੋ ਕੀ ਹੋਵੇਗਾ ਬਦਲਾਅ

ਇਹ ਵੀ ਪੜ੍ਹੋ :  ਸਰਕਾਰੀ ਮੁਲਾਜ਼ਮਾਂ ਦੀ ਲੱਗੀ ਲਾਟਰੀ, ਹੁਣ ਉਮਰ ਦੇ ਨਾਲ ਆਪਣੇ-ਆਪ ਵਧੇਗੀ ਪੈਨਸ਼ਨ, ਜਾਣੋ ਨਵਾਂ ਅਪਡੇਟ
ਇਹ ਵੀ ਪੜ੍ਹੋਦੇਸ਼ ਭਰ 'ਚ ਹੋ ਗਈ Cash ਦੀ ਕਮੀ, ਕਈ ਸੂਬਿਆਂ ਦੇ ATM 'ਤੇ ਨਹੀਂ ਮਿਲ ਰਹੀ ਨਕਦੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Harinder Kaur

Content Editor

Related News