ਦੇਸ਼ ਦਾ ਵਿਦੇਸ਼ੀ ਕਰੰਸੀ ਭੰਡਾਰ 96.3 ਕਰੋੜ ਡਾਲਰ ਵਧ ਕੇ 672.58 ਅਰਬ ਡਾਲਰ ’ਤੇ ਪਹੁੰਚਿਆ
Saturday, Jun 27, 2026 - 10:45 AM (IST)
ਬਿਜ਼ਨੈੱਸ ਡੈਸਕ - ਦੇਸ਼ ਦਾ ਵਿਦੇਸ਼ੀ ਕਰੰਸੀ ਭੰਡਾਰ 19 ਜੂਨ ਨੂੰ ਖਤਮ ਹਫ਼ਤੇ ’ਚ 96.3 ਕਰੋੜ ਡਾਲਰ ਵਧ ਕੇ 672.58 ਅਰਬ ਡਾਲਰ ’ਤੇ ਰਿਹਾ। ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਨੇ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : 1 ਜੁਲਾਈ ਤੋਂ ਬਦਲ ਜਾਣਗੇ ਇਹ ਨਿਯਮ, ਦੇਸ਼ ਦੇ ਹਰ ਵਿਅਕਤੀ 'ਤੇ ਹੋਵੇਗਾ ਇਸ ਦਾ ਅਸਰ
ਇਹ ਵੀ ਪੜ੍ਹੋ : ਮੂਧੇ ਮੂੰਹ ਡਿੱਗੇ Gold-Silver ਦੇ ਭਾਅ, ਜਾਣੋ 24K ਸ਼ੁੱਧ ਸੋਨੇ ਦਾ ਭਾਅ
ਆਰ. ਬੀ. ਆਈ. ਅਨੁਸਾਰ ਸਮੀਖਿਆ ਅਧੀਨ ਹਫ਼ਤੇ ’ਚ ਵਿਦੇਸ਼ੀ ਕਰੰਸੀ ਭੰਡਾਰ ਦਾ ਪ੍ਰਮੁੱਖ ਹਿੱਸਾ ਵਿਦੇਸ਼ੀ ਕਰੰਸੀ ਜਾਇਦਾਦਾਂ (ਐੱਫ. ਸੀ. ਏ.) 3.07 ਅਰਬ ਡਾਲਰ ਘਟ ਕੇ 541.217 ਅਰਬ ਡਾਲਰ ਰਹਿ ਗਈਆਂ। ਡਾਲਰ ਦੇ ਸੰਦਰਭ ’ਚ ਵਿਦੇਸ਼ੀ ਕਰੰਸੀ ਜਾਇਦਾਦਾਂ ’ਚ ਯੂਰੋ, ਪੌਂਡ ਅਤੇ ਯੇਨ ਵਰਗੀਆਂ ਗੈਰ-ਅਮਰੀਕੀ ਕਰੰਸੀਆਂ ਦੇ ਮੁੱਲ ’ਚ ਉਤਾਰ-ਚੜ੍ਹਾਅ ਦਾ ਪ੍ਰਭਾਵ ਵੀ ਸ਼ਾਮਲ ਹੁੰਦਾ ਹੈ। ਹਾਲਾਂਕਿ, ਇਸ ਦੌਰਾਨ ਸੋਨਾ ਭੰਡਾਰ ਦਾ ਮੁੱਲ 4.11 ਅਰਬ ਡਾਲਰ ਵਧ ਕੇ 107.93 ਅਰਬ ਡਾਲਰ ਹੋ ਗਿਆ।
ਇਹ ਵੀ ਪੜ੍ਹੋ : ਰਿਕਾਰਡ ਹਾਈ ਤੋਂ 27% ਡਿੱਗਾ ਸੋਨਾ, ਨਿਵੇਸ਼ਕਾਂ ਨੂੰ ਭਾਰੀ ਨੁਕਸਾਨ, ਜਾਣੋ ਮਾਹਰਾਂ ਦੀ ਰਾਏ
ਇਹ ਵੀ ਪੜ੍ਹੋ : ਸਿਰਫ਼ 19 ਦਿਨਾਂ 'ਚ ਆਸਮਾਨ ਤੋਂ ਜ਼ਮੀਨ 'ਤੇ ਆਏ Gold-Silver ਦੇ ਭਾਅ, ਜਾਣੋ ਨਵੇਂ ਤੇ ਪੁਰਾਣੇ ਨਿਵੇਸ਼ਕ ਕੀ ਕਰਨ
ਆਰ. ਬੀ. ਆਈ. ਅਨੁਸਾਰ ਵਿਸ਼ੇਸ਼ ਨਿਕਾਸੀ ਹੱਕ (ਐੱਸ. ਡੀ. ਆਰ.) 5.2 ਕਰੋੜ ਡਾਲਰ ਘਟ ਕੇ 18.647 ਅਰਬ ਡਾਲਰ ਰਿਹਾ। ਕੇਂਦਰੀ ਬੈਂਕ ਦੇ ਅੰਕੜਿਆਂ ਮੁਤਾਬਕ ਇੰਟਰਨੈਸ਼ਨਲ ਮਾਨੇਟਰੀ ਫੰਡ (ਆਈ. ਐੱਮ. ਐੱਫ.) ’ਚ ਭਾਰਤ ਦਾ ਰਾਖਵਾਂ ਫੰਡ ਵੀ 2.2 ਕਰੋੜ ਡਾਲਰ ਘਟ ਕੇ 4.79 ਅਰਬ ਡਾਲਰ ਰਿਹਾ।
ਇਹ ਵੀ ਪੜ੍ਹੋ : ਗੈਸ ਸਿਲੰਡਰ ਕਦੋਂ ਪਹੁੰਚੇਗਾ ਤੁਹਾਡੇ ਘਰ, ਤੁਰੰਤ ਕਰੋ ਚੈੱਕ, ਜਾਣੋ ਕਿਵੇਂ
ਇਹ ਵੀ ਪੜ੍ਹੋ : ਲਗਾਤਾਰ 3 ਦਿਨ ਬੰਦ ਰਹਿਣ ਵਾਲੇ ਹਨ Bank, ਜਾਣੋ ਛੁੱਟੀਆਂ ਦੀ ਪੂਰੀ ਸੂਚੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
