ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ 4 ਮਹੀਨਿਆਂ ''ਚ ਪਹਿਲੀ ਵਾਰ 600 ਅਰਬ ਡਾਲਰ ਤੋਂ ਪਾਰ
Friday, Dec 08, 2023 - 06:40 PM (IST)
ਮੁੰਬਈ - ਭਾਰਤ ਦਾ ਵਿਦੇਸ਼ੀ ਮੁਦਰਾ ਭੰਡਾਰ 1 ਦਸੰਬਰ ਨੂੰ ਵਧ ਕੇ 604 ਅਰਬ ਅਮਰੀਕੀ ਡਾਲਰ ਹੋ ਗਿਆ ਹੈ। ਚਾਰ ਮਹੀਨਿਆਂ ਵਿੱਚ ਪਹਿਲੀ ਵਾਰ ਵਿਦੇਸ਼ੀ ਮੁਦਰਾ ਭੰਡਾਰ 600 ਅਰਬ ਡਾਲਰ ਨੂੰ ਪਾਰ ਕਰ ਗਿਆ ਹੈ। ਇਸ ਤੋਂ ਪਹਿਲਾਂ ਇਸ ਸਾਲ 11 ਅਗਸਤ ਨੂੰ ਵਿਦੇਸ਼ੀ ਮੁਦਰਾ ਭੰਡਾਰ 600 ਅਰਬ ਡਾਲਰ ਤੋਂ ਉੱਪਰ ਸੀ।
ਇਹ ਵੀ ਪੜ੍ਹੋ - ਸੋਨਾ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਉਛਾਲ, ਜਾਣੋ 10 ਗ੍ਰਾਮ ਸੋਨੇ ਦਾ ਅੱਜ ਦਾ ਭਾਅ
ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਸ਼ੁੱਕਰਵਾਰ ਨੂੰ ਦਸੰਬਰ ਲਈ ਦੋ-ਮਾਸਿਕ ਮੁਦਰਾ ਨੀਤੀ ਦੀ ਘੋਸ਼ਣਾ ਕਰਦੇ ਹੋਏ ਕਿਹਾ, "ਭਾਰਤ ਦਾ ਵਿਦੇਸ਼ੀ ਮੁਦਰਾ ਭੰਡਾਰ 1 ਦਸੰਬਰ, 2023 ਤੱਕ 604 ਬਿਲੀਅਨ ਡਾਲਰ ਸੀ।" ਇਸ ਨਾਲ ਅਸੀਂ ਆਪਣੀਆਂ ਬਾਹਰੀ ਵਿੱਤੀ ਲੋੜਾਂ ਨੂੰ ਆਸਾਨੀ ਨਾਲ ਪੂਰਾ ਕਰ ਸਕਦੇ ਹਾਂ।'' ਇਸ ਤੋਂ ਪਹਿਲਾਂ 24 ਨਵੰਬਰ ਨੂੰ ਖ਼ਤਮ ਹੋਏ ਹਫ਼ਤੇ 'ਚ ਵਿਦੇਸ਼ੀ ਮੁਦਰਾ ਭੰਡਾਰ 597.93 ਅਰਬ ਡਾਲਰ ਸੀ।
ਇਹ ਵੀ ਪੜ੍ਹੋ - ਵਧਦੀ ਮਹਿੰਗਾਈ ਦੌਰਾਨ ਕੇਂਦਰ ਦਾ ਵੱਡਾ ਫ਼ੈਸਲਾ, ਗੰਢਿਆਂ ਦੇ ਨਿਰਯਾਤ 'ਤੇ ਲਾਈ ਪਾਬੰਦੀ
ਅਕਤੂਬਰ 2021 ਵਿੱਚ ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ 642 ਅਰਬ ਡਾਲਰ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਿਆ। ਇਸ ਤੋਂ ਬਾਅਦ ਪਿਛਲੇ ਸਾਲ ਤੋਂ ਗਲੋਬਲ ਘਟਨਾਕ੍ਰਮ ਕਾਰਨ ਰੁਪਏ ਨੂੰ ਦਬਾਅ ਤੋਂ ਬਚਾਉਣ ਲਈ ਕੇਂਦਰੀ ਬੈਂਕ ਨੇ ਇਸ ਭੰਡਾਰ ਦਾ ਇਸਤੇਮਾਲ ਕੀਤਾ, ਜਿਸ ਤੋਂ ਵਿਦੇਸ਼ੀ ਮੁਦਰਾ ਭੰਡਾਰ 'ਚ ਕਮੀ ਆਈ। ਦਾਸ ਨੇ ਕਿਹਾ ਕਿ ਅਮਰੀਕਾ 'ਚ ਬਾਂਡ ਯੀਲਡ ਵਧਣ ਅਤੇ ਮਜ਼ਬੂਤ ਅਮਰੀਕੀ ਮੁਦਰਾ ਹੋਣ ਦੇ ਬਾਵਜੂਦ ਕੈਲੰਡਰ ਸਾਲ 2023 'ਚ ਭਾਰਤੀ ਰੁਪਏ ਦੀ ਅਸਥਿਰਤਾ ਹੋਰ ਉਭਰਦੀਆਂ ਅਰਥਵਿਵਸਥਾਵਾਂ ਦੀਆਂ ਮੁਦਰਾਵਾਂ ਦੇ ਮੁਕਾਬਲੇ ਘੱਟ ਰਹੀ ਹੈ।
ਇਹ ਵੀ ਪੜ੍ਹੋ - ਪਹਿਲੀ ਵਾਰ ਐਨਾ ਮਹਿੰਗਾ ਹੋਇਆ ਸੋਨਾ, ਤੋੜੇ ਸਾਰੇ ਰਿਕਾਰਡ, ਜਾਣੋ ਤਾਜ਼ਾ ਭਾਅ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8