ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ 5.98 ਅਰਬ ਡਾਲਰ ਵਧ ਕੇ 578.78 ਅਰਬ ਡਾਲਰ ’ਤੇ ਪੁੱਜਾ

Saturday, Apr 01, 2023 - 11:37 AM (IST)

ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ 5.98 ਅਰਬ ਡਾਲਰ ਵਧ ਕੇ 578.78 ਅਰਬ ਡਾਲਰ ’ਤੇ ਪੁੱਜਾ

ਮੁੰਬਈ (ਭਾਸ਼ਾ) – ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ 24 ਮਾਰਚ ਨੂੰ ਸਮਾਪਤ ਹਫਤੇ ’ਚ 5.977 ਅਰਬ ਡਾਲਰ ਵਧ ਕੇ 578.78 ਅਰਬ ਡਾਲਰ ’ਤੇ ਪੁੱਜ ਗਿਆ। ਇਸ ਤੋਂ ਪਹਿਲਾਂ ਅਕਤੂਬਰ 2021 ’ਚ ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ 645 ਅਰਬ ਅਮਰੀਕੀ ਡਾਲਰ ਦੇ ਸਭ ਤੋਂ ਉੱਚ ਪੱਧਰ ’ਤੇ ਪਹੁੰਚ ਗਿਆ ਸੀ। ਗਲੋਬਲ ਘਟਨਾਕ੍ਰਮਾਂ ਦਰਮਿਆਨ ਕੇਂਦਰੀ ਬੈਂਕ ਦੇ ਰੁਪਏ ਦੀ ਵਟਾਂਦਰਾ ਦਰ ’ਚ ਤੇਜ਼ ਗਿਰਾਵਟ ਨੂੰ ਰੋਕਣ ਲਈ ਮੁਦਰਾ ਭੰਡਾਰ ਦੀ ਵਰਤੋਂ ਕਰਨ ਕਾਰਣ ਬਾਅਦ ’ਚ ਇਸ ’ਚ ਗਿਰਾਵਟ ਆਈ ਸੀ। ਰਿਜ਼ਰਵ ਬੈਂਕ ਦੇ ਹਫਤਾਵਾਰੀ ਅੰਕੜਿਆਂ ਮੁਤਾਬਕ 24 ਮਾਰਚ ਨੂੰ ਸਮਾਪਤ ਹੋਏ ਹਫਤੇ ’ਚ ਮੁਦਰਾ ਭੰਡਾਰ ਦਾ ਅਹਿਮ ਹਿੱਸਾ ਵਿਦੇਸ਼ੀ ਮੁਦਰਾ ਅਸੈਟਸ 4.38 ਅਰਬ ਡਾਲਰ ਵਧ ਕੇ 509.728 ਅਰਬ ਡਾਲਰ ਹੋ ਗਈ।

ਇਹ ਵੀ ਪੜ੍ਹੋ: ਕੇਂਦਰ ਨੇ ਸਾਰੇ IAS, IPS, IFS ਅਧਿਕਾਰੀਆਂ ਕੋਲੋਂ ਮੰਗੇ ਉਨ੍ਹਾਂ ਦੇ ਸਟਾਕ ਮਾਰਕੀਟ ਲੈਣ-ਦੇਣ ਦੇ ਵੇਰਵੇ

ਡਾਲਰ ’ਚ ਦਰਸਾਈਆਂ ਜਾਣ ਵਾਲੀਆਂ ਵਿਦੇਸ਼ਈ ਮੁਦਰਾ ਅਸੈਟਸ ’ਚ ਯੂਰੋ, ਪੌਂਡ ਅਤੇ ਯੇਨ ਵਰਗੀਆਂ ਗੈਰ-ਅਮਰੀਕੀ ਕਰੰਸੀਆਂ ’ਚ ਆਈ ਘੱਟ-ਵੱਧ ਦੇ ਪ੍ਰਭਾਵਾਂ ਨੂੰ ਵੀ ਸ਼ਾਮਲ ਕੀਤਾ ਜਾਂਦਾ ਹੈ। ਰਿਜ਼ਰਵ ਬੈਂਕ ਨੇ ਕਿਹਾ ਕਿ ਗੋਲਡ ਰਿਜ਼ਰਵ ਦਾ ਮੁੱਲ ਸਮੀਖਿਆ ਅਧੀਨ ਹਫਤੇ ’ਚ 1.37 ਅਰਬ ਡਾਲਰ ਵਧ ਕੇ 45.48 ਅਰਬ ਡਾਲਰ ਹੋ ਗਿਆ। ਅੰਕੜਿਆਂ ਮੁਤਾਬਕ ਸਪੈਸ਼ਲ ਡਰਾਇੰਗ ਅਧਿਕਾਰ (ਐੱਸ. ਡੀ. ਆਰ.) ਵੀ 20.1 ਕਰੋੜ ਡਾਲਰ ਵਧ ਕੇ 18.419 ਅਰਬ ਡਾਲਰ ਹੋ ਗਿਆ। ਸਮੀਖਿਆ ਅਧੀਨ ਹਫਤੇ ’ਚ ਕੌਮਾਂਤਰੀ ਮੁਦਰਾ ਫੰਡ (ਆਈ. ਐੱਮ. ਐੱਫ.) ਵਿਚ ਰੱਖਿਆ ਦੇਸ਼ ਦਾ ਮੁਦਰਾ ਭੰਡਾਰ ਵੀ 2.7 ਕਰੋੜ ਡਾਲਰ ਵਧ ਕੇ 5.151 ਅਰਬ ਡਾਲਰ ਹੋ ਗਿਆ।

ਇਹ ਵੀ ਪੜ੍ਹੋ: ਹੈਦਰਾਬਾਦ ਦੇ ਇੱਕ ਵਿਅਕਤੀ ਨੇ Swiggy ਰਾਹੀਂ ਆਰਡਰ ਕੀਤੀ 6 ਲੱਖ ਰੁਪਏ ਦੀ ਇਡਲੀ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News