ਨੌ ਮਹੀਨੇ ਦੇ ਉੱਚ ਪੱਧਰ ''ਤੇ ਪਹੁੰਚਿਆ ਦੇਸ਼ ਦਾ ਵਿਦੇਸ਼ੀ ਭੰਡਾਰ

Saturday, Apr 22, 2023 - 12:17 PM (IST)

ਨੌ ਮਹੀਨੇ ਦੇ ਉੱਚ ਪੱਧਰ ''ਤੇ ਪਹੁੰਚਿਆ ਦੇਸ਼ ਦਾ ਵਿਦੇਸ਼ੀ ਭੰਡਾਰ

ਨਵੀਂ ਦਿੱਲੀ- ਭਾਰਤ ਦੇ ਵਿਦੇਸ਼ੀ ਮੁਦਰਾ ਭੰਡਾਰ ਦੇ ਮੋਰਚੇ 'ਤੇ ਲਗਾਤਾਰ ਦੂਜੇ ਹਫ਼ਤੇ  ਚੰਗੀ ਖ਼ਬਰ ਮਿਲੀ ਹੈ। ਬੀਤੇ 14 ਅਪ੍ਰੈਲ ਨੂੰ ਖਤਮ ਹਫ਼ਤੇ ਦੇ ਦੌਰਾਨ ਭਾਰਤ ਦੇ ਫਾਰੇਨ ਐਕਸਚੇਂਜ ਰਿਜ਼ਰਵ 'ਚ 1.65 ਅਰਬ ਡਾਲਰ ਦਾ ਵਾਧਾ ਹੋਇਆ ਹੈ। ਇਸ ਤੋਂ ਪਹਿਲਾਂ 7 ਅਪ੍ਰੈਲ 2023 ਨੂੰ ਖਤਮ ਹਫ਼ਤੇ ਦੇ ਦੌਰਾਨ ਵੀ ਇਸ 'ਚ 6.3 ਅਰਬ ਡਾਲਰ ਦੀ ਵਾਧਾ ਹੋਇਆ ਸੀ। ਹੁਣ ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ 586.41 ਅਰਬ ਡਾਲਰ ਦੇ ਪੱਧਰ 'ਤੇ ਪਹੁੰਚ ਗਿਆ ਹੈ। ਇਹ ਜੁਲਾਈ 2022 ਤੋਂ ਬਾਅਦ ਦਾ ਸਭ ਤੋਂ ਉੱਚਾ ਪੱਧਰ ਹੈ। ਦੂਜੇ ਪਾਸੇ ਗੁਆਂਢੀ ਦੇਸ਼ ਪਾਕਿਸਤਾਨ 'ਚ ਦੇਖੀਏ ਤਾਂ ਉਥੋਂ ਦੇ ਵਿਦੇਸ਼ੀ ਮੁਦਰਾ ਭੰਡਾਰ 'ਚ ਵੀ ਵਾਧਾ ਹੋਇਆ ਹੈ। ਇਸ ਤੋਂ ਪਹਿਲਾਂ ਉਥੇ ਲਗਾਤਾਰ ਤਿੰਨ ਹਫ਼ਤੇ ਤੱਕ ਵਿਦੇਸ਼ੀ ਮੁਦਰਾ ਭੰਡਾਰ 'ਚ ਗਿਰਾਵਟ ਹੋਈ ਸੀ। ਉਥੇ 14 ਅਪ੍ਰੈਲ 2023 ਨੂੰ ਖਤਮ ਹਫ਼ਤੇ ਦੌਰਾਨ ਵਿਦੇਸ਼ੀ ਮੁਦਰਾ 'ਚ 39.42 ਕਰੋੜ ਡਾਲਰ ਦਾ ਵਾਧਾ ਹੋਇਆ ਹੈ। ਹੁਣ ਉਥੇ ਦਾ ਵਿਦੇਸ਼ੀ ਮੁਦਰਾ ਭੰਡਾਰ 4.43 ਅਰਬ ਡਾਲਰ ਦਾ ਹੋ ਗਿਆ ਹੈ। 

ਇਹ ਵੀ ਪੜ੍ਹੋ- ਵਾਲਟ ਡਿਜ਼ਨੀ 'ਚ ਇਕ ਵਾਰ ਫਿਰ ਹੋਵੇਗੀ ਛਾਂਟੀ, ਇਸ ਵਾਰ 15 ਫ਼ੀਸਦੀ ਲੋਕਾਂ ਦੀ ਜਾਵੇਗੀ ਨੌਕਰੀ
ਭਾਰਤ ਦੇ ਡਾਲਰ ਭੰਡਾਰ 'ਚ ਵਾਧਾ
ਰਿਜ਼ਰਵ ਬੈਂਕ ਵੱਲੋਂ ਜਾਰੀ ਅੰਕੜਿਆਂ ਮੁਤਾਬਕ 14 ਅਪ੍ਰੈਲ ਨੂੰ ਖਤਮ ਹੋਏ ਹਫ਼ਤੇ ਦੌਰਾਨ ਇਸ ਦੇ ਵਿਦੇਸ਼ੀ ਮੁਦਰਾ ਭੰਡਾਰ 'ਚ 1.65 ਅਰਬ ਡਾਲਰ ਦਾ ਵਾਧਾ ਹੋਇਆ ਹੈ। ਇਸ ਨਾਲ ਇਸ ਦਾ ਵਿਦੇਸ਼ੀ ਮੁਦਰਾ ਭੰਡਾਰ ਹੁਣ 586.41 ਅਰਬ ਡਾਲਰ ਤੱਕ ਪਹੁੰਚ ਗਿਆ ਹੈ। ਇਸ ਤੋਂ ਪਹਿਲਾਂ 7 ਅਪ੍ਰੈਲ 2023 ਨੂੰ ਖਤਮ ਹੋਏ ਹਫ਼ਤੇ ਦੌਰਾਨ ਇਸ ਦੇ ਵਿਦੇਸ਼ੀ ਮੁਦਰਾ ਭੰਡਾਰ 'ਚ 6.3 ਅਰਬ ਡਾਲਰ ਦਾ ਵਾਧਾ ਹੋਇਆ ਸੀ। ਇਸ ਤੋਂ ਪਹਿਲਾਂ, ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ ਅਕਤੂਬਰ 2021 'ਚ 645 ਬਿਲੀਅਨ ਡਾਲਰ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਿਆ ਸੀ।

ਇਹ ਵੀ ਪੜ੍ਹੋ-  ਦੇਸ਼ ’ਚ ਪ੍ਰਮੁੱਖ ਬੰਦਰਗਾਹਾਂ ਨੇ ਰਿਕਾਰਡ 79.5 ਕਰੋੜ ਟਨ ਮਾਲ ਸੰਭਾਲਿਆ
ਫਾਰੇਨ ਕਰੰਸੀ ਐਸੇਟਸ 'ਚ ਵੀ ਹੋਇਆ ਵਾਧਾ 
ਰਿਜ਼ਰਵ ਬੈਂਕ ਦੇ ਹਫ਼ਤਾਵਾਰੀ ਅੰਕੜਿਆਂ 'ਤੇ ਨਜ਼ਰ ਮਾਰੀਏ ਤਾਂ 14 ਅਪ੍ਰੈਲ 2023 ਨੂੰ ਖਤਮ ਹੋਏ ਹਫ਼ਤੇ ਦੌਰਾਨ ਸਾਡੀ ਵਿਦੇਸ਼ੀ ਮੁਦਰਾ ਜਾਇਦਾਦ ਵੀ ਵਧੀ ਹੈ। ਸਮੀਖਿਆ ਅਧੀਨ ਹਫ਼ਤੇ ਦੌਰਾਨ ਇਹ 2.20 ਅਰਬ ਡਾਲਰ ਵਧ ਕੇ 516.635 ਅਰਬ ਡਾਲਰ 'ਤੇ ਪਹੁੰਚ ਗਿਆ ਹੈ। ਇਹ ਧਿਆਨ ਦੇਣ ਯੋਗ ਹੈ ਕਿ ਵਿਦੇਸ਼ੀ ਮੁਦਰਾ ਸੰਪਤੀਆਂ (FCA) ਕੁੱਲ ਵਿਦੇਸ਼ੀ ਮੁਦਰਾ ਭੰਡਾਰ ਦਾ ਇੱਕ ਮਹੱਤਵਪੂਰਨ ਹਿੱਸਾ ਬਣਾਉਂਦੀਆਂ ਹਨ। ਡਾਲਰਾਂ 'ਚ ਦਰਸਾਏ ਗਏ ਵਿਦੇਸ਼ੀ ਮੁਦਰਾ ਸੰਪਤੀਆਂ 'ਚ ਗੈਰ-ਯੂਐੱਸ ਮੁਦਰਾਵਾਂ ਜਿਵੇਂ ਕਿ ਯੂਰੋ, ਪੌਂਡ ਅਤੇ ਯੇਨ 'ਚ ਅੰਦੋਲਨ ਦੇ ਪ੍ਰਭਾਵ ਸ਼ਾਮਲ ਹੁੰਦੇ ਹਨ।

ਨੋਟ-ਇਸ ਖ਼ਬਰ ਸਬੰਧੀ ਆਪਣੀ ਰਾਏ ਕੁਮੈਂਟ ਕਰਕੇ ਦਿਓ। 


author

Aarti dhillon

Content Editor

Related News