ਵਿਦੇਸ਼ੀ ਕਰੰਸੀ ਭੰਡਾਰ 14.36 ਅਰਬ ਡਾਲਰ ਵਧ ਕੇ 723.77 ਅਰਬ ਡਾਲਰ ਦੇ ਨਵੇਂ ਉੱਚੇ ਪੱਧਰ ’ਤੇ

Saturday, Feb 07, 2026 - 01:41 PM (IST)

ਵਿਦੇਸ਼ੀ ਕਰੰਸੀ ਭੰਡਾਰ 14.36 ਅਰਬ ਡਾਲਰ ਵਧ ਕੇ 723.77 ਅਰਬ ਡਾਲਰ ਦੇ ਨਵੇਂ ਉੱਚੇ ਪੱਧਰ ’ਤੇ

ਬਿਜ਼ਨੈੱਸ ਡੈਸਕ - ਦੇਸ਼ ਦਾ ਵਿਦੇਸ਼ੀ ਕਰੰਸੀ ਭੰਡਾਰ 30 ਜਨਵਰੀ ਨੂੰ ਖਤਮ ਹੋਏ ਹਫਤੇ ਦੌਰਾਨ 14.36 ਅਰਬ ਡਾਲਰ ਵਧ ਕੇ 723.77 ਅਰਬ ਡਾਲਰ ਦੇ ਸਭ ਤੋਂ ਉੱਚੇ ਪੱਧਰ ’ਤੇ ਪਹੁੰਚ ਗਿਆ। ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਨੇ ਇਹ ਜਾਣਕਾਰੀ ਦਿੱਤੀ ਹੈ। ਇਸ ਤੋਂ ਪਿਛਲੇ ਹਫਤੇ ’ਚ ਕੁੱਲ ਵਿਦੇਸ਼ੀ ਕਰੰਸੀ ਭੰਡਾਰ 8.05 ਅਰਬ ਡਾਲਰ ਵਧ ਕੇ 709.41 ਅਰਬ ਡਾਲਰ ਦੇ ਉੱਚੇ ਪੱਧਰ ’ਤੇ ਪਹੁੰਚ ਗਿਆ ਸੀ।

ਇਹ ਵੀ ਪੜ੍ਹੋ :    RBI MPC ਨੇ ਲਿਆ ਵੱਡਾ ਫੈਸਲਾ : ਹੁਣ ਧੋਖਾਧੜੀ ਵਾਲੇ ਲੈਣ-ਦੇਣ 'ਤੇ ਮਿਲੇਗਾ ਇੰਨਾ ਮੁਆਵਜ਼ਾ
ਇਹ ਵੀ ਪੜ੍ਹੋ :    RBI ਨੇ ਛੋਟੇ ਕਾਰੋਬਾਰੀਆਂ ਨੂੰ ਦਿੱਤੀ ਵੱਡੀ ਰਾਹਤ, 10 ਲੱਖ ਤੋਂ ਵਧਾਈ ਕੋਲੈਟਰਲ-ਫਰੀ ਲੋਨ ਸੀਮਾ

ਕੇਂਦਰੀ ਬੈਂਕ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਵਿਦੇਸ਼ੀ ਕਰੰਸੀ ਸੰਪਤੀਆਂ 49.3 ਕਰੋੜ ਡਾਲਰ ਘਟ ਕੇ 562.39 ਅਰਬ ਡਾਲਰ ਰਹਿ ਗਈਆਂ। ਸਮੀਖਿਆ ਅਧੀਨ ਹਫਤੇ ਦੌਰਾਨ ਸੋਨੇ ਦੇ ਭੰਡਾਰ ਦਾ ਮੁੱਲ 14.59 ਅਰਬ ਡਾਲਰ ਵਧ ਕੇ 137.68 ਅਰਬ ਡਾਲਰ ਹੋ ਗਿਆ।

ਇਹ ਵੀ ਪੜ੍ਹੋ :     ਰਿਕਾਰਡ ਉੱਚਾਈ ਤੋਂ ਮੂਧੇ ਮੂੰਹ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ; ਜਾਣੋ ਕਿੰਨੇ ਹੋਏ ਭਾਅ

ਕੇਂਦਰੀ ਬੈਂਕ ਨੇ ਦੱਸਿਆ ਕਿ ਵਿਸ਼ੇਸ਼ ਡਰਾਇੰਗ ਰਾਈਟਸ (ਐੱਸ. ਡੀ. ਆਰ.) 21.6 ਕਰੋੜ ਡਾਲਰ ਵਧ ਕੇ 18.95 ਅਰਬ ਡਾਲਰ ਹੋ ਗਏ ਹਨ।

ਇਹ ਵੀ ਪੜ੍ਹੋ :    ਹੁਣ ਵਿਦੇਸ਼ ਤੋਂ Gold ਸਮੇਤ ਜ਼ਿਆਦਾ ਸਾਮਾਨ ਲਿਆ ਸਕਣਗੇ ਯਾਤਰੀ, ਨਿਯਮਾਂ 'ਚ ਹੋ ਗਿਆ ਵੱਡਾ ਬਦਲਾਅ

ਇਹ ਵੀ ਪੜ੍ਹੋ :     ਮੂਧੇ ਮੂੰਹ ਡਿੱਗੇ ਸੋਨੇ-ਚਾਂਦੀ ਦੇ ਭਾਅ, ਮਾਹਰਾਂ ਮੁਤਾਬਕ ਜਾਣੋ ਕਦੋਂ ਹੈ ਖ਼ਰੀਦਦਾਰੀ ਦਾ ਸਹੀ ਮੌਕਾ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Harinder Kaur

Content Editor

Related News