ਵਿਦੇਸ਼ੀ ਨਿਵੇਸ਼ਕਾਂ ਨੇ ਅਗਸਤ ’ਚ ਸ਼ੇਅਰ ਬਾਜ਼ਾਰ ’ਚ ਲਾਏ 16,621 ਕਰੋੜ ਰੁਪਏ

Monday, Aug 17, 2026 - 01:30 PM (IST)

ਵਿਦੇਸ਼ੀ ਨਿਵੇਸ਼ਕਾਂ ਨੇ ਅਗਸਤ ’ਚ ਸ਼ੇਅਰ ਬਾਜ਼ਾਰ ’ਚ ਲਾਏ 16,621 ਕਰੋੜ ਰੁਪਏ

ਬਿਜ਼ਨੈੱਸ ਡੈਸਕ - ਵਿਦੇਸ਼ੀ ਪੋਰਟਫੋਲੀਓ ਨਿਵੇਸ਼ਕਾਂ (ਐੱਫ. ਪੀ. ਆਈ.) ਨੇ ਅਗਸਤ ਦੇ ਪਹਿਲੇ ਪੰਦਰਵਾੜੇ ’ਚ ਭਾਰਤੀ ਸ਼ੇਅਰ ਬਾਜ਼ਾਰ ’ਚ 16,621 ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ। ਇਸ ਦੇ ਨਾਲ ਹੀ ਭਾਰਤੀ ਸ਼ੇਅਰਾਂ ’ਚ ਵਿਦੇਸ਼ੀ ਨਿਵੇਸ਼ਕਾਂ ਦੀ ਖਰੀਦਦਾਰੀ ਲਗਾਤਾਰ ਦੂਜੇ ਮਹੀਨੇ ਜਾਰੀ ਹੈ। ਇਸ ਤੋਂ ਪਹਿਲਾਂ ਜੁਲਾਈ ’ਚ ਐੱਫ. ਪੀ. ਆਈ. ਨੇ 20,200 ਕਰੋੜ ਰੁਪਏ ਦਾ ਨਿਵੇਸ਼ ਕੀਤਾ ਸੀ।

ਇਹ ਵੀ ਪੜ੍ਹੋ : ਘਰ 'ਚ ਰੱਖਿਆ ਹੈ ਵਾਧੂ ਸਿਲੰਡਰ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਹੈ...

ਬਾਜ਼ਾਰ ਮਾਹਿਰਾਂ ਅਨੁਸਾਰ ਭਾਰਤੀ ਸ਼ੇਅਰਾਂ ਦਾ ਅਨੁਪਾਤਕ ਤੌਰ ’ਤੇ ਆਕਰਸ਼ਕ ਮੁੱਲਾਂਕਣ, ਕੰਪਨੀਆਂ ਦੇ ਮਜ਼ਬੂਤ ਵਿੱਤੀ ਨਤੀਜੇ ਅਤੇ ਅਮਰੀਕਾ ’ਚ ਵਿਆਜ ਦਰਾਂ ’ਚ ਕਟੌਤੀ ਦੀ ਉਮੀਦ ਨੇ ਵਿਦੇਸ਼ੀ ਨਿਵੇਸ਼ਕਾਂ ਦਾ ਰੁੱਖ ਹਾਂ-ਪੱਖੀ ਬਣਾਉਣ ’ਚ ਅਹਿਮ ਭੂਮਿਕਾ ਨਿਭਾਈ ਹੈ। ਕੱਚੇ ਤੇਲ ਦੀਆਂ ਨਰਮ ਕੀਮਤਾਂ ਅਤੇ ਰੁਪਏ ’ਚ ਸੀਮਤ ਉਤਰਾਅ-ਚੜ੍ਹਾਅ ਤੋਂ ਵੀ ਨਿਵੇਸ਼ਕਾਂ ਦਾ ਭਰੋਸਾ ਵਧਿਆ ਹੈ।

ਇਹ ਵੀ ਪੜ੍ਹੋ :  ਕੀ ਤੁਹਾਡੇ ਕੋਲ ਹੈ ਕੋਈ Startup Idea? PM ਮੋਦੀ ਨੇ ਭਾਰਤ ਦੇ ਨੌਜਵਾਨਾਂ ਲਈ ਕੀਤਾ ਵੱਡਾ ਐਲਾਨ

ਲਗਾਤਾਰ 2 ਮਹੀਨਿਆਂ ਦੀ ਖਰੀਦਦਾਰੀ ਨੇ 4 ਮਹੀਨੇ ਤੱਕ ਚੱਲੇ ਭਾਰੀ ਵਿਕਰੀ ਦੇ ਰੁੱਖ ਨੂੰ ਪਲਟ ਦਿੱਤਾ ਹੈ। ਹਾਲਾਂਕਿ ਇਸ ਖਰੀਦਦਾਰੀ ਦੇ ਬਾਵਜੂਦ ਐੱਫ. ਪੀ. ਆਈ. 2026 ’ਚ ਹੁਣ ਤੱਕ ਭਾਰਤੀ ਸ਼ੇਅਰਾਂ ਦੇ ਸ਼ੁੱਧ ਵਿਕ੍ਰੇਤਾ ਬਣੇ ਹੋਏ ਹਨ। ਇਸ ਸਾਲ ਉਨ੍ਹਾਂ ਦੀ ਕੁੱਲ ਨਿਕਾਸੀ ਕਰੀਬ 2.4 ਲੱਖ ਕਰੋੜ ਰੁਪਏ ਰਹੀ ਹੈ, ਜੋ ਪੂਰੇ 2025 ’ਚ ਹੋਈ 1.66 ਲੱਖ ਕਰੋੜ ਰੁਪਏ ਦੀ ਨਿਕਾਸੀ ਤੋਂ ਵੀ ਵੱਧ ਹੈ।

ਇਹ ਵੀ ਪੜ੍ਹੋ :  ਧੜੰਮ ਡਿੱਗੀ ਚਾਂਦੀ ਤੇ ਸੋਨੇ ਦੀਆਂ ਕੀਮਤਾਂ 'ਚ ਵੀ ਆਈ ਵੱਡੀ ਗਿਰਾਵਟ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਭਾਅ

ਵੱਲਮ ਕੈਪੀਟਲ ਦੇ ਸੀ. ਈ. ਓ. ਅਤੇ ਪੋਰਟਫੋਲੀਓ ਪ੍ਰਬੰਧਕ ਮਨੀਸ਼ ਭੰਡਾਰੀ ਨੇ ਕਿਹਾ ਕਿ ਬਿਹਤਰ ਮੁੱਲਾਂਕਣ, ਮਜ਼ਬੂਤ ਕਾਰਪੋਰੇਟ ਆਮਦਨ, ਅਮਰੀਕਾ ’ਚ ਨਰਮ ਵਿਆਜ ਦਰਾਂ ਦੀ ਉਮੀਦ ਅਤੇ ਕਰੰਸੀ ਬਾਜ਼ਾਰ ’ਚ ਸਥਿਰਤਾ ਵਿਦੇਸ਼ੀ ਨਿਵੇਸ਼ ਨੂੰ ਆਕਰਸ਼ਿਤ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕੁਝ ਨਿਵੇਸ਼ਕ ਦੱਖਣੀ ਕੋਰੀਆ ਅਤੇ ਤਾਈਵਾਨ ਦੇ ਮਹਿੰਗੇ ਏ. ਆਈ. ਸ਼ੇਅਰਾਂ ਤੋਂ ਪੂੰਜੀ ਭਾਰਤ ਵੱਲ ਵੀ ਮੋੜ ਰਹੇ ਹਨ।

ਇਹ ਵੀ ਪੜ੍ਹੋ : Credit Card ਤੋਂ ਭਰਦੇ ਹੋ ਕਿਰਾਇਆ...ਤਾਂ ਇਨ੍ਹਾਂ ਗਲਤੀਆਂ ਤੋਂ ਬਚੋ, ਨਹੀਂ ਤਾਂ ਵਧ ਸਕਦਾ ਹੈ ਖ਼ਰਚਾ
ਇਹ ਵੀ ਪੜ੍ਹੋ : Gold Price ਸੰਬੰਧੀ ਦੋ ਵੱਡੀਆਂ ਭਵਿੱਖਬਾਣੀਆਂ, 1.30 ਲੱਖ ਤੱਕ ਡਿੱਗ ਸਕਦਾ ਹੈ ਸੋਨਾ ਜਾਂ ਜਾਵੇਗਾ 2 ਲੱਖ ਦੇ ਪਾਰ
ਇਹ ਵੀ ਪੜ੍ਹੋ :   ਮਸ਼ਹੂਰ ਸੋਸ਼ਲ ਮੀਡੀਆ Influencer ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ 10.74 ਕਰੋੜ ਦੀ ਧੋਖਾਧੜੀ ਦਾ ਦੋਸ਼
ਇਹ ਵੀ ਪੜ੍ਹੋ : Tata ਨੇ ਸਿਰਫ਼ 100 ਰੁਪਏ 'ਚ ਵੇਚ ਦਿੱਤੀ ਆਪਣੀ ਕੰਪਨੀ, ਸਾਬਕਾ CM ਦੀ ਧੀ ਨੇ ਖ਼ਰੀਦੀ ਪੂਰੀ ਹਿੱਸੇਦਾਰੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Harinder Kaur

Content Editor

Related News