ਵਿਦੇਸ਼ੀ ਨਿਵੇਸ਼ਕਾਂ ਨੇ ਭਾਰਤੀ ਬਾਜ਼ਾਰ ''ਚ ਪਾਏ 3551 ਕਰੋੜ ਰੁਪਏ

07/14/2019 6:32:19 PM

ਨਵੀਂ ਦਿੱਲੀ (ਭਾਸ਼ਾ)-ਬਜਟ ਤੋਂ ਬਾਅਦ ਸ਼ੇਅਰ ਬਾਜ਼ਾਰ 'ਚ ਵਿਦੇਸ਼ੀ ਪੂੰਜੀ ਦੀ ਭਾਰੀ ਨਿਕਾਸੀ ਦੇ ਬਾਵਜੂਦ ਵਿਦੇਸ਼ੀ ਨਿਵੇਸ਼ਕ ਜੁਲਾਈ ਮਹੀਨੇ 'ਚ ਹੁਣ ਤੱਕ ਭਾਰਤੀ ਪੂੰਜੀ ਬਾਜ਼ਾਰ 'ਚ ਸ਼ੁੱਧ ਖਰੀਦਦਾਰ ਬਣੇ ਹੋਏ ਹਨ। ਡਿਪਾਜ਼ਿਟਰੀ ਦੇ ਤਾਜ਼ਾ ਅੰਕੜਿਆਂ ਮੁਤਾਬਕ ਵਿਦੇਸ਼ੀ ਪੋਰਟਫੋਲੀਓ ਨਿਵੇਸ਼ਕਾਂ (ਐੱਫ. ਪੀ. ਆਈ.) ਨੇ 1 ਤੋਂ 12 ਜੁਲਾਈ ਦੌਰਾਨ ਸ਼ੇਅਰ ਬਾਜ਼ਾਰ ਤੋਂ ਸ਼ੁੱਧ ਰੂਪ ਨਾਲ 4953.77 ਕਰੋੜ ਰੁਪਏ ਦੀ ਨਿਕਾਸੀ ਕੀਤੀ ਪਰ ਬਾਂਡ ਬਾਜ਼ਾਰ 'ਚ 8504.78 ਕਰੋੜ ਰੁਪਏ ਪਾਏ। ਇਸ ਤਰ੍ਹਾਂ ਵਿਦੇਸ਼ੀ ਨਿਵੇਸ਼ਕਾਂ ਨੇ ਪੂੰਜੀ ਬਾਜ਼ਾਰ 'ਚ ਸ਼ੁੱਧ ਰੂਪ ਨਾਲ 3551.01 ਕਰੋੜ ਰੁਪਏ ਦਾ ਨਿਵੇਸ਼ ਕੀਤਾ। ਬਜਟ ਪੇਸ਼ ਹੋਣ ਤੋਂ ਬਾਅਦ ਵਿਦੇਸ਼ੀ ਨਿਵੇਸ਼ਕ ਇਕ-ਦੋ ਵਾਰ ਨੂੰ ਛੱਡ ਕੇ ਬਾਕੀ ਦਿਨਾਂ 'ਚ ਸ਼ੁੱਧ ਬਿਕਵਾਲ ਰਹੇ।

ਭਾਰਤੀ ਸ਼ੇਅਰ ਬਾਜ਼ਾਰ ਤੋਂ ਹੋਇਆ ਮੋਹ ਭੰਗ
ਮਾਹਰਾਂ ਮੁਤਾਬਕ ਬਜਟ 'ਚ ਵਿਦੇਸ਼ੀ ਫੰਡ ਸਮੇਤ ਅਮੀਰਾਂ ਵੱਲੋਂ ਦਿੱਤੇ ਜਾਣ ਵਾਲੇ ਆਮਦਨ ਕਰ 'ਤੇ ਸੈੱਸ ਵਧਾਉਣ ਦਾ ਪ੍ਰਸਤਾਵ ਕੀਤਾ ਹੈ, ਇਸ ਨਾਲ ਵਿਦੇਸ਼ੀ ਨਿਵੇਸ਼ਕਾਂ ਦਾ ਭਾਰਤੀ ਸ਼ੇਅਰ ਬਾਜ਼ਾਰ ਤੋਂ ਮੋਹ ਭੰਗ ਹੋਇਆ ਹੈ ਅਤੇ ਉਹ ਘਰੇਲੂ ਸ਼ੇਅਰ ਬਾਜ਼ਾਰ 'ਚ ਆਪਣੇ ਨਿਵੇਸ਼ ਦਾ ਫਿਰ ਤੋਂ ਮੁਲਾਂਕਣ ਕਰ ਸਕਦੇ ਹਨ। ਕੌਮਾਂਤਰੀ ਨਿਵੇਸ਼ਕ ਲਗਾਤਾਰ ਪੰਜ ਮਹੀਨਿਆਂ ਤੋਂ ਸ਼ੁੱਧ ਖਰੀਦਦਾਰ ਬਣੇ ਹੋਏ ਹਨ। ਉਨ੍ਹਾਂ ਭਾਰਤੀ ਪੂੰਜੀ ਬਾਜ਼ਾਰ 'ਚ ਜੂਨ 'ਚ ਸ਼ੁੱਧ ਰੂਪ ਨਾਲ 10,384.54 ਕਰੋੜ, ਮਈ 'ਚ 9,031.15 ਕਰੋੜ ਅਤੇ ਅਪ੍ਰੈਲ 'ਚ 16,093 ਕਰੋੜ ਰੁਪਏ ਦੀ ਪੂੰਜੀ ਪਾਈ ਸੀ। ਉਥੇ ਹੀ ਮਾਰਚ 'ਚ 45,981 ਕਰੋੜ ਅਤੇ ਫਰਵਰੀ 'ਚ 11,182 ਕਰੋੜ ਰੁਪਏ ਦਾ ਨਿਵੇਸ਼ ਕੀਤਾ ਸੀ।

Karan Kumar

This news is Content Editor Karan Kumar