ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ: Bank Of India ਦੇ ਸਾਬਕਾ ਮੈਨੇਜਰ ਤੇ ਉਸ ਦੇ ਸਾਥੀ ਨੂੰ 7-7 ਸਾਲ ਦੀ ਕੈਦ

Thursday, Apr 02, 2026 - 04:50 PM (IST)

ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ: Bank Of India ਦੇ ਸਾਬਕਾ ਮੈਨੇਜਰ ਤੇ ਉਸ ਦੇ ਸਾਥੀ ਨੂੰ 7-7 ਸਾਲ ਦੀ ਕੈਦ

ਬਿਜ਼ਨੈੱਸ ਡੈਸਕ : ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿੱਚ ਇੱਕ ਵਿਸ਼ੇਸ਼ ਸੀ.ਬੀ.ਆਈ. (CBI) ਅਦਾਲਤ ਨੇ ਬੈਂਕ ਧੋਖਾਧੜੀ ਦੇ ਇੱਕ ਪੁਰਾਣੇ ਮਾਮਲੇ ਵਿਚ ਆਪਣਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਬੈਂਕ ਆਫ਼ ਇੰਡੀਆ ਦੇ ਤਤਕਾਲੀ ਸੀਨੀਅਰ ਬ੍ਰਾਂਚ ਮੈਨੇਜਰ ਪੀਯੂਸ਼ ਅਤੇ ਉਸ ਦੇ ਸਹਿਯੋਗੀ ਮੋਹਨ ਸਿੰਘ ਨੂੰ 27 ਲੱਖ ਰੁਪਏ ਦੀ ਧੋਖਾਧੜੀ ਦੇ ਦੋਸ਼ ਹੇਠ 7-7 ਸਾਲ ਦੀ ਸਖ਼ਤ ਸਜ਼ਾ ਅਤੇ ਦੋਵਾਂ ਦੋਸ਼ੀਆਂ 'ਤੇ ਕੁੱਲ 60,000 ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ :  ਮਹਿੰਗਾਈ ਦਾ ਵੱਡਾ ਝਟਕਾ: 51 ਰੁਪਏ ਮਹਿੰਗਾ ਹੋ ਗਿਆ LPG ਗੈਸ ਸਿਲੰਡਰ, ਜਾਣੋ ਨਵੇਂ ਰੇਟ

ਜਾਣੋ ਪੂਰਾ ਮਾਮਲਾ

ਇਹ ਮਾਮਲਾ 25 ਜਨਵਰੀ 2016 ਨੂੰ ਉਦੋਂ ਸਾਹਮਣੇ ਆਇਆ ਸੀ ਜਦੋਂ ਬੈਂਕ ਆਫ਼ ਇੰਡੀਆ ਦੇ ਡਿਪਟੀ ਜ਼ੋਨਲ ਮੈਨੇਜਰ ਨੇ ਸੀ.ਬੀ.ਆਈ. ਕੋਲ ਲਿਖਤੀ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤ ਮੁਤਾਬਕ ਤਤਕਾਲੀ ਸ਼ਾਖਾ ਪ੍ਰਬੰਧਕ ਪੀਯੂਸ਼ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਦੇ ਹੋਏ ਨਿਯਮਾਂ ਨੂੰ ਛਿੱਕੇ ਟੰਗ 'ਮੈਸਰਜ਼ ਵਿਜ਼ਨ ਕੰਪਿਊਟਰ' ਦੇ ਨਾਂ 'ਤੇ 27 ਲੱਖ ਰੁਪਏ ਦਾ ਟਰਮ ਲੋਨ ਮਨਜ਼ੂਰ ਕੀਤਾ ਸੀ।

ਇਹ ਵੀ ਪੜ੍ਹੋ :    ਪੈਟਰੋਲ ਪੰਪ 'ਤੇ ਮਿਲੇਗਾ LPG ਗੈਸ ਸਿਲੰਡਰ ਤੇ ਕੇਰੋਸਿਨ, ਜਾਣੋ ਕੀਮਤਾਂ

ਸਾਜ਼ਿਸ਼ ਤਹਿਤ ਕੀਤਾ ਪੈਸਿਆਂ ਦਾ ਗਬਨ

ਸੀ.ਬੀ.ਆਈ. ਦੀ ਜਾਂਚ ਵਿੱਚ ਖ਼ੁਲਾਸਾ ਹੋਇਆ ਕਿ ਲੋਨ ਮਨਜ਼ੂਰ ਕਰਨ ਤੋਂ ਬਾਅਦ ਪੀਯੂਸ਼ ਨੇ ਮੋਹਨ ਸਿੰਘ ਨਾਲ ਮਿਲ ਕੇ ਸਾਜ਼ਿਸ਼ ਰਚੀ ਸੀ। ਲੋਨ ਦੀ ਸਾਰੀ ਰਕਮ 'ਮੈਸਰਜ਼ ਅਜਬ ਕੁਮਾਰ ਇੰਡਸਟਰੀਜ਼' ਦੇ ਖਾਤੇ ਵਿੱਚ ਟ੍ਰਾਂਸਫਰ ਕਰ ਦਿੱਤੀ ਗਈ, ਜਿਸ ਦੀ ਮਾਲਕ ਮੋਹਨ ਸਿੰਘ ਸੋਲੰਕੀ ਦੀ ਪਤਨੀ ਕ੍ਰਿਸ਼ਨਾ ਬਾਈ ਸੋਲੰਕੀ ਸੀ। ਇਸ ਤੋਂ ਬਾਅਦ ਦੋਵਾਂ ਮੁਲਜ਼ਮਾਂ ਨੇ ਇਸ ਰਕਮ ਨੂੰ ਖ਼ੁਰਦ-ਬੁਰਦ ਕਰ ਦਿੱਤਾ, ਜਿਸ ਨਾਲ ਬੈਂਕ ਨੂੰ ਭਾਰੀ ਵਿੱਤੀ ਨੁਕਸਾਨ ਹੋਇਆ।

ਇਹ ਵੀ ਪੜ੍ਹੋ :    ਮਹੀਨੇ ਦੇ ਪਹਿਲੇ ਦਿਨ ਲੱਗ ਗਏ ਝਟਕੇ , ਜਾਣੋ ਕੀ ਹੋਇਆ ਸਸਤਾ ਤੇ ਕੀ ਮਹਿੰਗਾ

ਅਦਾਲਤ ਦਾ ਸਖ਼ਤ ਸੁਨੇਹਾ

ਅਦਾਲਤ ਨੇ ਆਪਣੇ ਫੈਸਲੇ ਵਿੱਚ ਕਿਹਾ ਕਿ ਇਹ ਸਜ਼ਾ ਬੈਂਕਿੰਗ ਖੇਤਰ ਵਿੱਚ ਪਾਰਦਰਸ਼ਤਾ ਬਣਾਈ ਰੱਖਣ ਅਤੇ ਜਨਤਕ ਪੈਸੇ ਦੀ ਦੁਰਵਰਤੋਂ ਕਰਨ ਵਾਲੇ ਅਧਿਕਾਰੀਆਂ ਲਈ ਇੱਕ ਸਖ਼ਤ ਚੇਤਾਵਨੀ ਹੈ। ਫੈਸਲੇ ਤੋਂ ਤੁਰੰਤ ਬਾਅਦ ਦੋਵਾਂ ਦੋਸ਼ੀਆਂ ਨੂੰ ਜੇਲ੍ਹ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ :   ਹਵਾਈ ਸਫ਼ਰ ਕਰਨ ਵਾਲਿਆਂ ਲਈ ਵੱਡੀ ਰਾਹਤ: ਕੇਂਦਰ ਸਰਕਾਰ ਦੇ ਦਖ਼ਲ ਤੋਂ ਬਾਅਦ ਤੇਲ ਕੰਪਨੀਆਂ ਨੇ ਲਿਆ 'U-Turn'
ਇਹ ਵੀ ਪੜ੍ਹੋ :  ਸਸਤਾ ਹੋਵੇਗਾ ਪੈਟਰੋਲ-ਡੀਜ਼ਲ ! ਟਰੰਪ ਦੇ ਬਿਆਨ ਮਗਰੋਂ ਮੂਧੇ ਮੂੰਹ ਡਿੱਗੀਆਂ ਕੱਚੇ ਤੇਲ ਦੀਆਂ ਕੀਮਤਾਂ
ਇਹ ਵੀ ਪੜ੍ਹੋ :  1 ਅਪ੍ਰੈਲ ਤੋਂ ATM ਵਿੱਚੋਂ ਪੈਸੇ ਕਢਵਾਉਣਾ ਹੋਇਆ ਮਹਿੰਗਾ, ਇਨ੍ਹਾਂ 3 ਵੱਡੇ ਬੈਂਕਾਂ ਨੇ ਬਦਲੇ ਨਿਯਮ
ਇਹ ਵੀ ਪੜ੍ਹੋ
ਵਿੱਤੀ ਨਵੇਂ ਸਾਲ ਦੇ ਪਹਿਲੇ ਦਿਨ ਝਟਕਾ! ਮਹਿੰਗੇ ਹੋ ਗਏ ਸੋਨਾ-ਚਾਂਦੀ, ਜਾਣੋ 24-22-18K ਦੇ ਭਾਅ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Harinder Kaur

Content Editor

Related News