ਊਬਰ ਦੇ ਸਾਬਕਾ ਅਧਿਕਾਰੀ ਪ੍ਰਭਜੀਤ ਸਿੰਘ ਕਰਨਗੇ ਭਾਰਤ ’ਚ Open AI ਦੀ ਅਗਵਾਈ

Saturday, Jun 27, 2026 - 06:57 PM (IST)

ਊਬਰ ਦੇ ਸਾਬਕਾ ਅਧਿਕਾਰੀ ਪ੍ਰਭਜੀਤ ਸਿੰਘ ਕਰਨਗੇ ਭਾਰਤ ’ਚ Open AI ਦੀ ਅਗਵਾਈ

ਬਿਜ਼ਨੈੱਸ ਡੈਸਕ - ਭਾਰਤ ਅਤੇ ਦੱਖਣੀ ਏਸ਼ੀਆ ’ਚ ਊਬਰ ਦੇ ਐਪ ਆਧਾਰਿਤ ਟੈਕਸੀ ਸੇਵਾ ਕਾਰੋਬਾਰ ਦੀ ਅਗਵਾਈ ਕਰਨ ਤੋਂ ਬਾਅਦ ਪ੍ਰਭਜੀਤ ਸਿੰਘ ਹੁਣ ਭਾਰਤ ’ਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.) ਖੇਤਰ ਦੀਆਂ ਸਭ ਤੋਂ ਮਹੱਤਵਪੂਰਨ ਲੀਡਰਸ਼ਿਪ ਭੂਮਿਕਾਵਾਂ ’ਚੋਂ ਇਕ ਸੰਭਾਲਣ ਜਾ ਰਹੇ ਹਨ। ਸੈਮ ਓਲਟਮੈਨ ਦੀ ਅਗਵਾਈ ਵਾਲੀ ਓਪਨ ਏ. ਆਈ. ਨੇ ਪ੍ਰਭਜੀਤ ਸਿੰਘ ਨੂੰ ਭਾਰਤ ਲਈ ਆਪਣਾ ਮੈਨੇਜਿੰਗ ਡਾਇਰੈਕਟਰ ਨਿਯੁਕਤ ਕਰਨ ਦਾ ਐਲਾਨ ਕੀਤਾ।

ਇਹ ਵੀ ਪੜ੍ਹੋ1 ਜੁਲਾਈ ਤੋਂ ਬਦਲ ਜਾਣਗੇ ਇਹ ਨਿਯਮ, ਦੇਸ਼ ਦੇ ਹਰ ਵਿਅਕਤੀ 'ਤੇ ਹੋਵੇਗਾ ਇਸ ਦਾ ਅਸਰ
ਇਹ ਵੀ ਪੜ੍ਹੋ : ਮੂਧੇ ਮੂੰਹ ਡਿੱਗੇ Gold-Silver ਦੇ ਭਾਅ, ਜਾਣੋ 24K ਸ਼ੁੱਧ ਸੋਨੇ ਦਾ ਭਾਅ

ਇਸ ਨਿਯੁਕਤੀ ਨਾਲ ਉਹ ਭਾਰਤ ’ਚ ਕੰਪਨੀ ਦੇ ਸਭ ਤੋਂ ਸੀਨੀਅਰ ਅਧਿਕਾਰੀ ਹੋਣਗੇ ਅਤੇ ਦੇਸ਼ ’ਚ ਕੰਪਨੀ ਦੀਆਂ ਰਣਨੀਤਕ ਸਰਗਰਮੀਆਂ ਦੀ ਅਗਵਾਈ ਕਰਨਗੇ। ਕੰਪਨੀ ਨੇ ਕਿਹਾ ਕਿ ਸਿੰਘ ਭਾਰਤ ’ਚ ਖਪਤਕਾਰ ਵਾਧੇ, ਉਦਯੋਗਾਂ ਵੱਲੋਂ ਏ. ਆਈ. ਅਪਣਾਉਣ, ਭਾਈਵਾਲੀਆਂ, ਰੈਗੂਲੇਟਰੀ ਗੱਲਬਾਤ ਅਤੇ ਸੰਚਾਲਨ ਸਮੇਤ ਸਾਰੇ ਪ੍ਰਮੁੱਖ ਖੇਤਰਾਂ ਦੀ ਜ਼ਿੰਮੇਵਾਰੀ ਸੰਭਾਲਣਗੇ। ਸਿੰਘ ਏਸ਼ੀਆ-ਪ੍ਰਸ਼ਾਂਤ ਖੇਤਰ ਦੇ ਮੈਨੇਜਿੰਗ ਡਾਇਰੈਕਟਰ ਕਿਰਨ ਮਣੀ ਦੇ ਅਧੀਨ ਕੰਮ ਕਰਨਗੇ ਅਤੇ ਸਤੰਬਰ ’ਚ ਆਪਣਾ ਚਾਰਜ ਸੰਭਾਲਣਗੇ।

ਇਹ ਵੀ ਪੜ੍ਹੋ : ਸਿਰਫ਼ 19 ਦਿਨਾਂ 'ਚ ਆਸਮਾਨ ਤੋਂ ਜ਼ਮੀਨ 'ਤੇ ਆਏ Gold-Silver ਦੇ ਭਾਅ, ਜਾਣੋ ਨਵੇਂ ਤੇ ਪੁਰਾਣੇ ਨਿਵੇਸ਼ਕ ਕੀ ਕਰਨ
ਇਹ ਵੀ ਪੜ੍ਹੋ :  ਗੈਸ ਸਿਲੰਡਰ ਕਦੋਂ ਪਹੁੰਚੇਗਾ ਤੁਹਾਡੇ ਘਰ, ਤੁਰੰਤ ਕਰੋ ਚੈੱਕ, ਜਾਣੋ ਕਿਵੇਂ
ਇਹ ਵੀ ਪੜ੍ਹੋ : ਲਗਾਤਾਰ 3 ਦਿਨ ਬੰਦ ਰਹਿਣ ਵਾਲੇ ਹਨ Bank, ਜਾਣੋ ਛੁੱਟੀਆਂ ਦੀ ਪੂਰੀ ਸੂਚੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt


author

Harinder Kaur

Content Editor

Related News