ਬਾਈਜੂ ਦੇ ਦਫ਼ਤਰਾਂ 'ਚ ਛਾਪੇਮਾਰੀ ਦੌਰਾਨ ਫੁੱਟ-ਫੁੱਟ ਕੇ ਰੋਣ ਲੱਗ ਪਏ ਸਨ ਸੰਸਥਾਪਕ ਰਵਿੰਦਰਨ

Wednesday, Jul 26, 2023 - 02:08 PM (IST)

ਬਾਈਜੂ ਦੇ ਦਫ਼ਤਰਾਂ 'ਚ ਛਾਪੇਮਾਰੀ ਦੌਰਾਨ ਫੁੱਟ-ਫੁੱਟ ਕੇ ਰੋਣ ਲੱਗ ਪਏ ਸਨ ਸੰਸਥਾਪਕ ਰਵਿੰਦਰਨ

ਬਿਜਨੈੱਸ ਡੈਸਕ - ਬਾਈਜੂ ਦੇ ਸੰਸਥਾਪਕ ਰਵਿੰਦਰਨ ਨਾਲ ਜੁੜਿਆ ਹੋਇਆ ਇਕ ਹੈਰਾਨ ਕਰ ਦੇਣ ਵਾਲਾ ਖੁਲਾਸਾ ਸਾਹਮਣੇ ਆਇਆ ਹੈ। ਰਿਪੋਰਟਾਂ ਮੁਤਾਬਕ ਇਸ ਸਾਲ ਅਪ੍ਰੈਲ ਦੇ ਮਹੀਨੇ ਭਾਰਤੀ ਅਧਿਕਾਰੀਆਂ ਨੇ ਸਾਦੇ ਕੱਪੜਿਆਂ ਵਿੱਚ ਬਾਈਜੂ ਦੇ ਬੈਂਗਲੁਰੂ ਦਫ਼ਤਰਾਂ ਵਿੱਚ ਛਾਪਾ ਮਾਰਿਆ ਸੀ, ਜਿਸ ਦੌਰਾਨ ਉਹਨਾਂ ਨੇ ਲੈਪਟਾਪ ਜ਼ਬਤ ਕੀਤੇ ਸਨ। ਇਸ ਛਾਪੇਮਾਰੀ ਦੌਰਾਨ ਰਵਿੰਦਰਨ ਦੁਬਈ 'ਚ ਨਿਵੇਸ਼ਕਾਂ ਨਾਲ ਗੱਲ਼ਬਾਤ ਕਰ ਰਹੇ ਸਨ, ਜਿਸ ਦਾ ਪਤਾ ਲੱਗਣ 'ਤੇ ਉਹ ਫੁੱਟ-ਫੁੱਟ ਕੇ ਰੋਣ ਲੱਗ ਪਏ। ਉਸ ਨੇ ਨਿਵੇਸ਼ਕਾਂ ਨੂੰ ਕਿਹਾ ਕਿ ਉਹ ਬੇਕਸੂਰ ਹੈ।

ਇਹ ਵੀ ਪੜ੍ਹੋ : ਸਪਾਈਸਜੈੱਟ ਜਹਾਜ਼ ਦੇ ਇੰਜਣ ’ਚ ਲੱਗੀ ਅੱਗ, ਨਿਕਲਣ ਲੱਗੀਆਂ ਲਪਟਾਂ, ਮਚੀ ਹਫ਼ੜਾ-ਦਫ਼ੜੀ

ਬਾਈਜੂ 'ਤੇ ਵਿਦੇਸ਼ੀ ਮੁਦਰਾ ਕਾਨੂੰਨਾਂ ਦੀ ਉਲੰਘਣਾ ਕਰਨ ਦੇ ਦੋਸ਼ ਲੱਗੇ ਹਨ। ਹਾਲਾਂਕਿ, ਬਾਈਜੂ ਅਤੇ ਰਵਿੰਦਰਨ ਨੇ ਨਿਵੇਸ਼ਕਾਂ ਨਾਲ ਗੱਲਬਾਤ ਦੌਰਾਨ ਕੁਝ ਵੀ ਗ਼ਲਤ ਕੰਮ ਕਰਨ ਤੋਂ ਇਨਕਾਰ ਕੀਤਾ ਹੈ। ਕੋਰੋਨਾ ਕਾਰਨ ਹੋਈ ਤਾਲਾਬੰਦੀ ਤੋਂ ਬਾਅਦ ਆਫਲਾਈਨ ਕਲਾਸਾਂ ਸ਼ੁਰੂ ਹੋਣ ਕਾਰਨ ਬਾਈਜੂ ਦੇ ਵਾਧੇ ਅਤੇ ਮਾਲੀਏ ਵਿੱਚ ਭਾਰੀ ਗਿਰਾਵਟ ਵੇਖਣ ਨੂੰ ਮਿਲੀ ਹੈ। ਇਸੇ ਕਾਰਨ ਕੰਪਨੀ ਦੀਆਂ ਕਮਜ਼ੋਰੀਆਂ ਸਾਹਮਣੇ ਆਉਣੀਆਂ ਸ਼ੁਰੂ ਹੋ ਗਈਆਂ ਹਨ।

ਇਹ ਵੀ ਪੜ੍ਹੋ : ਭਾਰਤੀ ਚੌਲਾਂ ਦੇ ਨਿਰਯਾਤ 'ਤੇ ਪਾਬੰਦੀ ਤੋਂ ਘਬਰਾਏ ਅਮਰੀਕਾ 'ਚ ਰਹਿੰਦੇ Indians, ਸ਼ਾਪਿੰਗ ਮਾਲ 'ਚ ਲੱਗੀ ਭੀੜ (ਵੀਡੀਓ)

ਦੱਸ ਦੇਈਏ ਕਿ ਜਦੋਂ ਬਾਈਜੂ ਦੇ ਦਫ਼ਤਰਾਂ ਵਿੱਚ ਸਰਕਾਰੀ ਏਜੰਸੀ ਨੇ ਛਾਪੇਮਾਰੀ ਕੀਤੀ ਸੀ, ਉਦੋਂ ਕੰਪਨੀ ਦੇ ਸੰਸਥਾਪਕ ਅਤੇ ਸੀਈਓ ਰਵੀਨਦਰਨ ਦੁਬਈ ਵਿੱਚ ਚੋਟੀ ਦੇ ਨਿਵੇਸ਼ਕਾਂ ਨਾਲ ਫ਼ੋਨ 'ਤੇ ਗੱਲਬਾਤ ਕਰ ਰਹੇ ਸਨ। ਮੀਟਿੰਗ ਵਿੱਚ ਸ਼ਾਮਲ ਹੋਏ ਲੋਕਾਂ ਦੇ ਅਨੁਸਾਰ ਪੱਛਮੀ ਏਸ਼ੀਆ ਵਿੱਚ ਨਿਵੇਸ਼ਕਾਂ ਤੋਂ 1 ਅਰਬ ਡਾਲਰ ਦੀ ਇਕੁਇਟੀ ਫੰਡ ਇਕੱਠਾ ਕਰਨ ਦੀ ਯੋਜਨਾ ਅਜੇ ਵੀ ਵਿਚਕਾਰ ਲਟਕ ਰਹੀ ਹੈ। ਨਿਵੇਸ਼ਕਾਂ ਦੇ ਸਾਹਮਣੇ ਆਪਣੀ ਕੰਪਨੀ ਦਾ ਬਚਾਅ ਕਰਦੇ ਹੋਏ ਰਵੀਨਦਰਨ ਦੀਆਂ ਅੱਖਾਂ 'ਚੋਂ ਹੰਝੂ ਆ ਗਏ ਸਨ।

ਇਹ ਵੀ ਪੜ੍ਹੋ : ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਰਾਹਤ, ਇਨ੍ਹਾਂ ਸ਼ਹਿਰਾਂ 'ਚ ਸਸਤਾ ਹੋਇਆ ਤੇਲ!

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News