FPIs ਵੱਲੋਂ ਭਾਰਤੀ ਪੂੰਜੀ ਬਾਜ਼ਾਰਾਂ ''ਚੋਂ ਨਿਕਾਸੀ ਦਾ ਸਿਲਸਿਲਾ ਲਗਾਤਾਰ ਜਾਰੀ

05/31/2020 2:29:40 PM

ਨਵੀਂ ਦਿੱਲੀ— ਵਿਦੇਸ਼ੀ ਪੋਰਟੋਫੋਲੀਓ ਨਿਵੇਸ਼ਕਾਂ (ਐੱਫ. ਪੀ. ਆਈ.) ਦੀ ਭਾਰਤੀ ਪੂੰਜੀ ਬਾਜ਼ਾਰਾਂ 'ਚੋਂ ਨਿਕਾਸੀ ਦਾ ਸਿਲਸਿਲਾ ਮਈ 'ਚ ਲਗਾਤਾਰ ਤੀਜੇ ਮਹੀਨੇ ਜਾਰੀ ਰਿਹਾ। ਕੋਵਿਡ-19 ਸੰਕਟ ਵਿਚਕਾਰ ਐੱਫ. ਪੀ. ਆਈ ਨੇ ਮਈ 'ਚ ਭਾਰਤੀ ਪੂੰਜੀ ਬਾਜ਼ਾਰਾਂ 'ਚੋਂ 7,366 ਕਰੋੜ ਰੁਪਏ ਦੀ ਨਿਕਾਸੀ ਕੀਤੀ ਹੈ।

ਡਿਪਾਜ਼ਿਟਰੀ ਦੇ ਅੰਕੜਿਆਂ ਮੁਤਾਬਕ, 1 ਤੋਂ 29 ਮਈ ਦੌਰਾਨ ਐੱਫ. ਪੀ. ਆਈ. ਨੇ ਸ਼ੇਅਰਾਂ 'ਚ ਸ਼ੁੱਧ ਰੂਪ ਨਾਲ 14,569 ਕਰੋੜ ਰੁਪਏ ਨਿਵੇਸ਼ ਕੀਤੇ ਪਰ ਬਾਂਡ ਬਾਜ਼ਾਰ 'ਚੋਂ 21,935 ਕਰੋੜ ਰੁਪਏ ਦੀ ਨਿਕਾਸੀ ਕੀਤੀ। ਇਸ ਤਰ੍ਹਾਂ ਉਨ੍ਹਾਂ ਨੇ ਭਾਰਤੀ ਪੂੰਜੀ ਬਾਜ਼ਾਰਾਂ 'ਚੋਂ ਸ਼ੁੱਧ ਰੂਪ ਨਾਲ 7,366 ਕਰੋੜ ਰੁਪਏ ਦੀ ਨਿਕਾਸੀ ਕੀਤੀ। ਇਸ ਤੋਂ ਪਹਿਲਾਂ ਮਾਰਚ 'ਚ ਐੱਫ. ਪੀ. ਆਈ. ਨੇ 1.1 ਲੱਖ ਕਰੋੜ ਰੁਪਏ ਦੀ ਨਿਕਾਸੀ ਕੀਤੀ ਸੀ। ਅਪ੍ਰੈਲ 'ਚ ਉਨ੍ਹਾਂ ਨੇ 15,403 ਕਰੋੜ ਰੁਪਏ ਦੀ ਨਿਕਾਸੀ ਕੀਤੀ ਸੀ।

ਮਾਰਨਿੰਗ ਸਟਾਰ ਇੰਡੀਆ ਦੇ ਉੱਚ ਵਿਸ਼ਲੇਸ਼ਕ ਪ੍ਰਬੰਧਕ ਹਿਮਾਂਸ਼ੂ ਸ਼੍ਰੀਵਾਸਤਵ ਨੇ ਕਿਹਾ, ''ਮਈ 'ਚ ਨਿਕਾਸੀ ਅਪ੍ਰੈਲ ਤੋਂ ਘੱਟ ਹੈ। ਇਸ ਦੀ ਵਜ੍ਹਾ ਇਹ ਹੈ ਕਿ ਐੱਫ. ਪੀ. ਆਈ. ਨੇ ਇਸ ਮਹੀਨੇ 'ਚ ਇਕ ਹੀ ਦਿਨ 8 ਮਈ ਨੂੰ ਭਾਰਤੀ ਸ਼ੇਅਰ ਬਾਜ਼ਾਰਾਂ 'ਚ 2.3 ਅਰਬ ਡਾਲਰ ਲਗਾਏ ਸਨ।'' ਉਨ੍ਹਾਂ ਕਿਹਾ ਕਿ ਇਸ ਦੀ ਵਜ੍ਹਾ ਇਸ ਸਾਲ ਭਾਰਤੀ ਸ਼ੇਅਰਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਆਕਰਸ਼ਕ ਕੀਮਤਾਂ, ਡਾਲਰ ਦੇ ਮੁਕਾਬਲੇ ਰੁਪਏ ਦੀ ਗਿਰਾਵਟ ਹੈ। ਸ਼੍ਰੀਵਾਸਤਵ ਨੇ ਕਿਹਾ ਕਿ ਕੋਵਿਡ-19 ਮਹਾਮਾਰੀ ਦੁਨੀਆ ਭਰ ਦੇ ਦੇਸ਼ਾਂ 'ਚ ਫੈਲ ਗਈ ਹੈ। ਅਜਿਹੇ 'ਚ ਵਿਦੇਸ਼ੀ ਨਿਵੇਸ਼ਕ ਘੱਟ ਜੋਖਮ ਲੈ ਰਹੇ ਹਨ ਅਤੇ ਉਹ ਆਪਣੇ ਪੋਰਟਫੋਲੀਓ ਨੂੰ ਉਭਰਦੇ ਬਾਜ਼ਾਰਾਂ ਤੋਂ ਹਟਾ ਕੇ ਨਵੇਂ ਸਿਰੇ ਤੋਂ ਸੰਤੁਲਤ ਕਰ ਰਹੇ ਹਨ। ਹੁਣ ਉਹ ਸੋਨੇ ਜਾਂ ਅਮਰੀਕੀ ਡਾਲਰ ਵਰਗੇ ਸੁਰੱਖਿਅਤ ਨਿਵੇਸ਼ ਬਦਲਾਂ 'ਤੇ ਧਿਆਨ ਕੇਂਦਰਿਤ ਕਰ ਰਹੇ ਹਨ।

Sanjeev

This news is Content Editor Sanjeev