ਤਿਓਹਾਰਾਂ ਦੌਰਾਨ ਐਕਸ਼ਨ ’ਚ FSSAI, ਮਠਿਆਈਆਂ ’ਚ ਮਿਲਾਵਟ ਰੋਕਣ ਲਈ ਵਧਾਈ ਨਿਗਰਾਨੀ
Wednesday, Nov 01, 2023 - 10:53 AM (IST)
ਨਵੀਂ ਦਿੱਲੀ (ਭਾਸ਼ਾ)– ਦੀਵਾਲੀ ਦੇ ਤਿਓਹਾਰ ਦੌਰਾਨ ਮਠਿਆਈਆਂ ’ਚ ਮਿਲਾਵਟ ਦੀ ਜਾਂਚ ਕਰਨ ਲਈ ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਇੰਡੀਆ (ਐੱਫ. ਐੱਸ. ਐੱਸ. ਏ. ਆਈ.) ਐਕਸ਼ਨ ’ਚ ਆ ਗਿਆ ਹੈ। ਉਸ ਨੇ ਦੇਸ਼ ਭਰ ਵਿਚ ਆਪਣੇ 4000 ਸੂਬਾ ਪੱਧਰੀ ਅਧਿਕਾਰੀਆਂ ਨੂੰ ਮਠਿਆਈ ਪ੍ਰਚੂਨ ਵਿਕ੍ਰੇਤਾਵਾਂ ਅਤੇ ਬਣਾਉਣ ਵਾਲਿਆਂ ਦੀ ਨਿਗਰਾਨੀ ਤੇਜ਼ ਕਰਨ ਦਾ ਹੁਕਮ ਦਿੱਤਾ ਹੈ। ਭਾਰਤ ਵਿਚ ਸਭ ਤੋਂ ਵੱਧ ਮਿਲਾਵਟ ਦੁੱਧ ’ਚ ਕੀਤੀ ਜਾਂਦੀ ਹੈ ਅਤੇ ਜ਼ਿਆਦਾਤਰ ਮਠਿਆਈਆਂ ਦੁੱਧ ਦੇ ਉਤਪਾਦਾਂ ਤੋਂ ਹੀ ਬਣਾਈਆਂ ਜਾਂਦੀਆਂ ਹਨ।
ਇਹ ਵੀ ਪੜ੍ਹੋ - ਨਵੰਬਰ ਮਹੀਨੇ ਬੈਂਕਾਂ 'ਚ ਬੰਪਰ ਛੁੱਟੀਆਂ, 15 ਦਿਨ ਰਹਿਣਗੇ ਬੰਦ, ਜਾਣੋ ਛੁੱਟੀਆਂ ਦੀ ਸੂਚੀ
ਐੱਫ. ਐੱਸ. ਐੱਸ. ਏ. ਆਈ. ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਜ਼ੀ ਕਮਲਾ ਵਰਧਨ ਰਾਵ ਨੇ ‘ਈਟ ਰਾਈਟ ਸਮਿਟ’ ਮੌਕੇ ਪੱਤਰਕਾਰਾਂ ਨੂੰ ਕਿਹਾ ਕਿ ਆਮ ਤੌਰ ’ਤੇ ਦੀਵਾਲੀ ਦੇ ਤਿਓਹਾਰ ’ਤੇ ਮਠਿਆਈਆਂ ਦੀ ਖਪਤ ਵਧ ਜਾਂਦੀ ਹੈ। ਅਸੀਂ ਸੂਬਿਆਂ ਅਤੇ ਕੇਂਦਰ ਸਾਸ਼ਿਤ ਪ੍ਰਦੇਸ਼ਾਂ ’ਚ ਆਪਣੇ ਅਧਿਕਾਰੀਆਂ ਨੂੰ ਮਠਿਆਈਆਂ ਵਿਚ ਮਿਲਾਵਟ ਦੀ ਜਾਂਚ ਲਈ ਨਿਗਰਾਨੀ ਤੇਜ਼ ਕਰਨ ਦਾ ਹੁਕਮ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਖੁਰਾਕ ਸੁਰੱਖਿਆ ਅਧਿਕਾਰੀਆਂ ਨੂੰ ਦੁਕਾਨਾਂ ਦਾ ਨਿਰੀਖਣ ਕਰਨ ਅਤੇ ਗੁਣਵੱਤਾ ਦੀ ਜਾਂਚ ਲਈ ਨਮੂਨੇ ਇਕੱਠੇ ਕਰਨ ਲਈ ਕਿਹਾ ਗਿਆ ਹੈ।
ਇਹ ਵੀ ਪੜ੍ਹੋ - ਮੁਕੇਸ਼ ਅੰਬਾਨੀ ਨੂੰ ਤੀਜੀ ਵਾਰ ਮਿਲੀ ਜਾਨੋਂ ਮਾਰਨ ਦੀ ਧਮਕੀ, ਮੰਗੀ 400 ਕਰੋੜ ਦੀ ਫਿਰੌਤੀ
ਉਨ੍ਹਾਂ ਨੂੰ ਗੁਣਵੱਤਾ ਮਾਪਦੰਡਾਂ ਦੀ ਪਾਲਣਾ ਨਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਨੂੰ ਵੀ ਕਿਹਾ ਗਿਆ ਹੈ। ਇਸ ਦਰਮਿਆਨ ਐੱਫ. ਐੱਸ. ਐੱਸ. ਏ. ਆਈ. ਨੇ ਇਸ ਸਾਲ ਨਿਗਰਾਨੀ ਨਮੂਨਿਆਂ ਦੀ ਗਿਣਤੀ ਵਧਾ ਕੇ ਇਕ ਲੱਖ ਕਰ ਦਿੱਤੀ ਹੈ ਅਤੇ ਅਗਲੇ ਸਾਲ ਇਹ ਵਧ ਕੇ ਸੱਤ ਲੱਖ ਹੋ ਜਾਏਗੀ। ਰਾਵ ਨੇ ਨਾਲ ਹੀ ਦੱਸਿਆ ਕਿ ਦੁੱਧ ਅਤੇ ਦੁੱਧ ਤੋਂ ਬਣੇ ਉਤਪਾਦਾਂ ਦੀ ਜਾਂਚ ਕਰਨ ਲਈ ਰਾਸ਼ਟਰੀ ਡੇਅਰੀ ਵਿਕਾਸ ਬੋਰਡ (ਐੱਨ. ਡੀ. ਡੀ. ਬੀ.) ਅਤੇ ਭਾਰਤੀ ਗੁਣਵੱਤਾ ਪਰਿਸ਼ਦ ਵਲੋਂ ਸਾਂਝੇ ਤੌਰ ’ਤੇ ਇਕ ਰਾਸ਼ਟਰੀ ਸਰਵੇਖਣ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸਰਵੇਖਣ ਵਿਚ ਕਰੀਬ 10,000 ਨਮੂਨੇ ਇਕੱਠੇ ਕੀਤੇ ਜਾਣਗੇ। ਇਹ ਸਰਵੇਖਣ ਇਕ ਮਹੀਨੇ ਵਿੱਚ ਪੂਰਾ ਹੋ ਜਾਏਗਾ।
ਇਹ ਵੀ ਪੜ੍ਹੋ - 1 ਨਵੰਬਰ ਤੋਂ ਹੋ ਸਕਦੇ ਨੇ ਇਹ ਵੱਡੇ ਬਦਲਾਅ, ਦੀਵਾਲੀ ਤੋਂ ਪਹਿਲਾ ਜੇਬ 'ਤੇ ਪਵੇਗਾ ਸਿੱਧਾ ਅਸਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8