ਹਿਮਾਚਲ 'ਚ ਪੈਟਰੋਲ ਦੀਆਂ ਕੀਮਤਾਂ ਵਧੀਆਂਂ, ਹਰਿਆਣਾ 'ਚ ਹੋਇਆ ਸਸਤਾ, ਜਾਣੋ ਪੰਜਾਬ 'ਚ ਈਂਧਨ ਦਾ ਭਾਅ

Saturday, Jul 29, 2023 - 04:36 PM (IST)

ਨਵੀਂ ਦਿੱਲੀ -  ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਅੱਜ ਖ਼ਬਰ ਲਿਖੇ ਜਾਣ ਤੱਕ WTI ਕਰੂਡ ਦੀ ਕੀਮਤ 0.49 ਡਾਲਰ ਵਧ ਕੇ 80.58 ਡਾਲਰ ਪ੍ਰਤੀ ਬੈਰਲ ਅਤੇ ਬ੍ਰੈਂਟ ਕਰੂਡ ਦੀ ਕੀਮਤ 0.75 ਡਾਲਰ ਵੱਧ ਕੇ 84.99 ਡਾਲਰ ਪ੍ਰਤੀ ਬੈਰਲ 'ਤੇ ਦੇਖਣ ਨੂੰ ਮਿਲ ਰਹੀ ਹੈ। ਤੇਲ ਮਾਰਕੀਟਿੰਗ ਕੰਪਨੀਆਂ ਵਲੋਂ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕਰਨ ਤੋਂ ਬਾਅਦ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੀ ਸੂਚੀ ਜਾਰੀ ਕੀਤੀ ਜਾਂਦੀ ਹੈ। 

ਇਹ ਵੀ ਪੜ੍ਹੋ : ਸਟਾਰ ਨਿਸ਼ਾਨ ਵਾਲੇ ਨੋਟਾਂ ਨੂੰ ਲੈ ਕੇ RBI ਦਾ ਸਪੱਸ਼ਟੀਕਰਣ, ਜਾਣੋ ਕਿਉਂ ਛਾਪੇ ਜਾਂਦੇ ਹਨ ਇਹ ਨੋਟ

ਅੱਜ ਦੇਸ਼ ਭਰ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਹਲਚਲ ਦੇਖਣ ਨੂੰ ਮਿਲੀ

ਰਾਜਸਥਾਨ 'ਚ ਪੈਟਰੋਲ ਦੀ ਕੀਮਤ 51 ਪੈਸੇ ਅਤੇ ਡੀਜ਼ਲ ਦੀ ਕੀਮਤ 47 ਪੈਸੇ ਵਧ ਗਈ ਹੈ। ਇਸ ਦੇ ਨਾਲ ਹੀ ਹਿਮਾਚਲ ਪ੍ਰਦੇਸ਼ ਵਿੱਚ ਪੈਟਰੋਲ 88 ਪੈਸੇ ਅਤੇ ਡੀਜ਼ਲ 78 ਪੈਸੇ ਮਹਿੰਗਾ ਹੋ ਗਿਆ ਹੈ। ਛੱਤੀਸਗੜ੍ਹ 'ਚ ਪੈਟਰੋਲ ਅਤੇ ਡੀਜ਼ਲ 47 ਪੈਸੇ ਸਸਤਾ ਹੋ ਗਿਆ ਹੈ। ਹਰਿਆਣਾ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 31 ਪੈਸੇ ਦੀ ਗਿਰਾਵਟ ਦਰਜ ਕੀਤੀ ਗਈ ਹੈ। ਪੱਛਮੀ ਬੰਗਾਲ ਅਤੇ ਮਹਾਰਾਸ਼ਟਰ 'ਚ ਵੀ ਪੈਟਰੋਲ-ਡੀਜ਼ਲ ਸਸਤਾ ਹੋ ਗਿਆ ਹੈ। ਹਾਲਾਂਕਿ ਪੰਜਾਬ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਕੋਈ ਖ਼ਾਸ ਉਤਰਾਅ-ਚੜ੍ਹਾਅ ਦੇਖਣ ਨੂੰ ਨਹੀਂ ਮਿਲਿਆ ਹੈ। 

ਦੇਸ਼ ਦੇ ਪ੍ਰਮੁੱਖ ਸਥਾਨਾਂ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰੁਪਇਆ ਵਿਚ

ਸਥਾਨ                             ਪੈਟਰੋਲ                              ਡੀਜ਼ਲ

ਦਿੱਲੀ                           96.72 ਰੁਪਏ                          89.62 ਰੁਪਏ 
ਮੁੰਬਈ                        111.35 ਰੁਪਏ                          97.28 ਰੁਪਏ 
ਕੋਲਕਾਤਾ                   106.03 ਰੁਪਏ                           92.76 ਰੁਪਏ 
ਚੇਨਈ                       102.63 ਰੁਪਏ                           94.24 ਰੁਪਏ 

ਇਹ ਵੀ ਪੜ੍ਹੋ : ਵੰਦੇ ਭਾਰਤ ਐਕਸਪ੍ਰੈੱਸ 'ਚ ਯਾਤਰੀ ਦੇ ਭੋਜਨ 'ਚ ਮਿਲਿਆ ਕਾਕਰੋਚ, IRCTC ਨੇ ਲਗਾਇਆ 25,000 ਰੁਪਏ ਦਾ ਜੁਰਮਾਨਾ

ਪੰਜਾਬ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

ਸ਼ਹਿਰ                   ਪੈਟਰੋਲ                    ਡੀਜ਼ਲ

ਜਲੰਧਰ                  98.01                    88.34        
ਅੰਮ੍ਰਿਤਸਰ                98.47                  88.79
ਲੁਧਿਆਣਾ              98.36                    88.67
ਪਟਿਆਲਾ               98.62                   88.92


ਅੱਜ ਦੀ ਪੈਟਰੋਲ-ਡੀਜ਼ਲ ਦੀ ਕੀਮਤ ਜਾਣਨ ਲਈ ਕਰੋ ਇਹ ਕੰਮ

ਤੁਸੀਂ SMS ਰਾਹੀਂ ਪੈਟਰੋਲ ਤੇ ਡੀਜ਼ਲ ਰੇਟ ਬਾਰੇ ਜਾਣਕਾਰੀ ਲੈ ਸਕਦੇ ਹੋ। ਇਸ ਲਈ ਇੰਡੀਅਨ ਆਇਲ ਦੇ ਗਾਹਕ RSP ਅਤੇ ਆਪਣਾ ਸਿਟੀ ਕੋਡ 9224992249 'ਤੇ ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਜਦਕਿ, HPCL ਖਪਤਕਾਰ HPPprice ਅਤੇ ਆਪਣਾ ਸਿਟੀ ਕੋਡ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਇਹ ਵੀ ਪੜ੍ਹੋ : ਮਾਈਕ੍ਰੋਨ ਅਤੇ ਫਾਕਸਕਾਨ ਨੇ ਰੱਖਿਆ ਮੈਗਾ ਪਲਾਨ, ਇੰਡੀਅਨ ਇਕਾਨਮੀ ’ਚ ਪਾਉਣਗੇ ਜਾਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harinder Kaur

Content Editor

Related News