ਵੱਡਾ ਝਟਕਾ! ਵਿਧਾਨ ਸਭਾ ਚੋਣਾਂ ਖ਼ਤਮ, ਪੈਟਰੋਲ, ਡੀਜ਼ਲ ਕੀਮਤਾਂ ''ਚ ਵਾਧਾ

Tuesday, May 04, 2021 - 10:01 AM (IST)

ਨਵੀਂ ਦਿੱਲੀ- ਵਿਧਾਨ ਸਭਾ ਚੋਣਾਂ ਖ਼ਤਮ ਹੋਣ ਤੇ ਕੌਮਾਂਤਰੀ ਬਾਜ਼ਾਰ ਵਿਚ ਕੱਚਾ ਤੇਲ ਮਹਿੰਗਾ ਹੋਣ ਪਿੱਛੋਂ ਮੰਗਲਵਾਰ ਨੂੰ ਪੈਟਰੋਲੀਅਮ ਕੰਪਨੀਆਂ ਨੇ ਤੇਲ ਕੀਮਤਾਂ ਵਿਚ ਵਾਧਾ ਕਰ ਦਿੱਤਾ ਹੈ। ਜਿਸ ਹਿਸਾਬ ਨਾਲ ਕੱਚਾ ਤੇਲ ਮਹਿੰਗਾ ਹੋ ਰਿਹਾ ਹੈ ਆਉਣ ਵਾਲੇ ਦਿਨਾਂ ਵਿਚ ਪੈਟਰੋਲ ਆਮ ਹੀ 100 ਰੁਪਏ ਹੋ ਸਕਦਾ ਹੈ। ਇਸ ਤੋਂ ਪਹਿਲਾਂ ਸੋਮਵਾਰ ਤੱਕ ਲਗਾਤਾਰ 18 ਦਿਨ ਕੀਮਤਾਂ ਵਿਚ ਕੋਈ ਤਬਦੀਲੀ ਨਹੀਂ ਹੋਈ ਸੀ। 

ਪੈਟਰੋਲ ਕੀਮਤਾਂ ਵਿਚ ਅੱਜ 15 ਪੈਸੇ ਅਤੇ ਡੀਜ਼ਲ ਵਿਚ 18 ਪੈਸੇ ਦਾ ਵਾਧਾ ਕੀਤਾ ਗਿਆ ਹੈ। ਇਸ ਨਾਲ ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਪੈਟਰੋਲ ਦੀ ਕੀਮਤ 90.40 ਰੁਪਏ ਤੋਂ ਵੱਧ ਕੇ 90.55 ਰੁਪਏ ਅਤੇ ਡੀਜ਼ਲ ਦੀ 80.91 ਰੁਪਏ ਪ੍ਰਤੀ ਲਿਟਰ ਹੋ ਗਈ ਹੈ, ਜੋ ਪਹਿਲਾਂ 80.73 ਰੁਪਏ ਪ੍ਰਤੀ ਲਿਟਰ ਵਿਚ ਵਿਕ ਰਿਹਾ ਸੀ।

ਉੱਥੇ ਹੀ, ਗਲੋਬਲ ਤੇਲ ਮੰਗ ਵਿਚ ਸੁਧਾਰ ਦੇ ਸੰਕੇਤਾਂ ਨਾਲ ਕੌਮਾਂਤਰੀ ਬਾਜ਼ਾਰ ਵਿਚ ਬ੍ਰੈਂਟ ਕਰੂ਼ਡ 67 ਡਾਲਰ ਪ੍ਰਤੀ ਬੈਰਲ ਤੋਂ ਉਪਰ ਪਹੁੰਚ ਗਿਆ ਹੈ। ਡਬਲਿਊ. ਟੀ. ਆਈ. ਕਰੂਡ ਵੀ 64 ਡਾਲਰ ਦੇ ਆਸਪਾਸ ਹੈ।  ਅਮਰੀਕਾ ਦੇ ਕਈ ਸ਼ਹਿਰ ਗਰਮੀਆਂ ਦੇ ਡ੍ਰਾਈਵਿੰਗ ਸੀਜ਼ਨ ਤੋਂ ਪਹਿਲਾਂ ਲਾਕਡਾਊਨ ਤੋਂ ਬਾਹਰ ਨਿਕਲ ਰਹੇ ਹਨ, ਇਸ ਨਾਲ ਕੱਚੇ ਤੇਲ ਦੀ ਮੰਗ ਵਧਣ ਦੀ ਸੰਭਾਵਨਾ ਹੈ। ਦੂਜੇ ਸਭ ਤੋਂ ਵੱਡੇ ਤੇਲ ਖਪਤਕਾਰ ਚੀਨ ਵਿਚ ਵੀ ਮੰਗ ਵੱਧ ਰਹੀ ਹੈ

ਇਹ ਵੀ ਪੜ੍ਹੋ- 30 ਜੂਨ ਤੱਕ ਵੱਡਾ ਮੌਕਾ, ਇਨ੍ਹਾਂ ਸਰਕਾਰੀ ਸਕੀਮਾਂ 'ਚ ਸ਼ਾਨਦਾਰ ਹੋਵੇਗੀ ਕਮਾਈ

ਪੰਜਾਬ-
ਇੰਡੀਅਨ ਆਇਲ ਅਨੁਸਾਰ, ਜਲੰਧਰ ਸ਼ਹਿਰ ਵਿਚ ਪੈਟਰੋਲ ਦੀ ਕੀਮਤ 91 ਰੁਪਏ 83 ਪੈਸੇ ਅਤੇ ਡੀਜ਼ਲ ਦੀ 82 ਰੁਪਏ 92 ਪੈਸੇ ਪ੍ਰਤੀ ਲਿਟਰ 'ਤੇ ਹੈ। ਪਟਿਆਲਾ ਸ਼ਹਿਰ 'ਚ ਪੈਟਰੋਲ ਦੀ ਕੀਮਤ 92 ਰੁਪਏ 31 ਪੈਸੇ ਤੇ ਡੀਜ਼ਲ ਦੀ 83 ਰੁਪਏ 34 ਪੈਸੇ ਪ੍ਰਤੀ ਲਿਟਰ 'ਤੇ ਦਰਜ ਕੀਤੀ ਗਈ।

ਇਹ ਵੀ ਪੜ੍ਹੋ- 19 ਕਿਲੋ ਵਾਲੇ ਐੱਲ. ਪੀ. ਜੀ. ਸਿਲੰਡਰ ਦੀਆਂ ਕੀਮਤਾਂ 'ਚ ਕਟੌਤੀ, ਜਾਣੋ ਮੁੱਲ

ਲੁਧਿਆਣਾ ਸ਼ਹਿਰ 'ਚ ਪੈਟਰੋਲ ਦੀ ਕੀਮਤ 92 ਰੁਪਏ 44 ਪੈਸੇ ਤੇ ਡੀਜ਼ਲ ਦੀ 83 ਰੁਪਏ 47 ਪੈਸੇ ਪ੍ਰਤੀ ਲਿਟਰ 'ਤੇ ਦਰਜ ਕੀਤੀ ਗਈ। ਅੰਮ੍ਰਿਤਸਰ ਸ਼ਹਿਰ ਵਿਚ ਪੈਟਰੋਲ ਦੀ ਕੀਮਤ 92 ਰੁਪਏ 51 ਪੈਸੇ ਅਤੇ ਡੀਜ਼ਲ ਦੀ 83 ਰੁਪਏ 53 ਪੈਸੇ ਰਹੀ। ਮੋਹਾਲੀ 'ਚ ਪੈਟਰੋਲ ਦੀ ਕੀਮਤ 92 ਰੁਪਏ 83 ਪੈਸੇ ਅਤੇ ਡੀਜ਼ਲ ਦੀ 83 ਰੁਪਏ 83 ਪੈਸੇ ਪ੍ਰਤੀ ਲਿਟਰ ਤੱਕ ਦਰਜ ਕੀਤੀ ਗਈ। ਚੰਡੀਗੜ੍ਹ ਸ਼ਹਿਰ 'ਚ ਪੈਟਰੋਲ ਦੀ ਕੀਮਤ 87 ਰੁਪਏ 15 ਪੈਸੇ ਪ੍ਰਤੀ ਲਿਟਰ ਅਤੇ ਡੀਜ਼ਲ ਦੀ 80 ਰੁਪਏ 62 ਪੈਸੇ ਪ੍ਰਤੀ ਲਿਟਰ ਰਹੀ।

► ਪੈਟਰੋਲ, ਡੀਜ਼ਲ ਕੀਮਤਾਂ ਬਾਰੇ ਕੁਮੈਂਟ ਬਾਕਸ ਵਿਚ ਦਿਓ ਟਿਪਣੀ


Sanjeev

Content Editor

Related News