Raymond ਦੇ ਸੁਚਾਰੂ ਸੰਚਾਲਨ ਲਈ ਪੂਰੀ ਤਰ੍ਹਾਂ ਵਚਨਬੱਧ : ਸਿੰਘਾਨੀਆ

Tuesday, Nov 28, 2023 - 02:36 PM (IST)

ਨਵੀਂ ਦਿੱਲੀ (ਭਾਸ਼ਾ) – ਪਰਿਵਾਰਿਕ ਵਿਵਾਦ ’ਚ ਫਸੇ ਰੇਮੰਡ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਗੌਤਮ ਸਿੰਘਾਨੀਆ ਨੇ ਆਪਣੇ ਕਰਮਚਾਰੀਆਂ ਅਤੇ ਬੋਰਡ ਆਫ ਡਾਇਰੈਕਟਰਜ਼ ਨੂੰ ਕੰਮਕਾਜ ਵਧੀਆ ਢੰਗ ਨਾਲ ਚੱਲਣ ਦਾ ਭਰੋਸਾ ਦਿੰਦੇ ਹੋਏ ਕਿਹਾ ਕਿ ਉਹ ਇਸ ਦਾ ਸੁਚਾਰੂ ਸੰਚਾਲਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਕੁੱਝ ਦਿਨ ਪਹਿਲਾਂ ਪਤਨੀ ਨਵਾਜ਼ ਤੋਂ ਵੱਖ ਹੋਣ ਦਾ ਐਲਾਨ ਕਰਨ ਵਾਲੇ ਮਸ਼ਹੂਰ ਉੱਦਮੀ ਸਿੰਘਾਨੀਆ ਨੇ ਰੇਮੰਡ ਦੇ ਬੋਰਡ ਆਫ ਡਾਇਰੈਕਟਰਜ਼ ਦੇ ਮੈਂਬਰਾਂ ਅਤੇ ਕਰਮਚਾਰੀਆਂ ਨੂੰ ਭੇਜੇ ਗਏ ਇਕ ਈ-ਮੇਲ ਵਿਚ ਆਪਣੀ ਵਚਨਬੱਧਤਾ ਪ੍ਰਗਟਾਈ ਹੈ।

ਇਹ ਵੀ ਪੜ੍ਹੋ :   1 ਦਸੰਬਰ ਤੋਂ ਬਦਲ ਰਹੇ ਸਿਮ ਕਾਰਡ ਖ਼ਰੀਦਣ ਤੇ ਵੇਚਣ ਦੇ ਨਿਯਮ, ਉਲੰਘਣਾ ਹੋਣ 'ਤੇ ਹੋ ਸਕਦੀ ਹੈ ਜੇਲ੍ਹ

ਉਨ੍ਹਾਂ ਨੇ ਈ-ਮੇਲ ਵਿਚ ਕਿਹਾ ਕਿ ਉਨ੍ਹਾਂ ਨੇ ਆਪਣੀ ਨਿੱਜੀ ਜ਼ਿੰਦਗੀ ਬਾਰੇ ਆ ਰਹੀਆਂ ਮੀਡੀਆ ਰਿਪੋਰਟਾਂ ’ਤੇ ਟਿੱਪਣੀ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਆਪਣੇ ਪਰਿਵਾਰ ਦੀ ਇੱਜ਼ਤ ਬਣਾਈ ਰੱਖਣਾ ਮੇਰੇ ਲਈ ਸਭ ਤੋਂ ਉੱਪਰ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਰੇਮੰਡ ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਵਜੋਂ ਉਹ ਕੰਪਨੀ ਦੇ ਸੁਚਾਰੂ ਸੰਚਾਲਨ ਅਤੇ ਇਸ ਦੇ ਕਾਰੋਬਾਰ ਲਈ ਪੂਰੀ ਤਰ੍ਹਾਂ ਵਚਨਬੱਧ ਹਨ। ਉਨ੍ਹਾਂ ਨੇ ਕਿਹਾ ਕਿ ਇਸ ਮੁਸ਼ਕਲ ਦੌਰ ’ਚ ਵੀ ਤੁਹਾਨੂੰ ਯਕੀਨੀ ਦਿਵਾਉਂਦਾ ਹਾਂ ਕਿ ਰੇਮੰਡ ਦੇ ਅੰਦਰ ਆਮ ਵਾਂਗ ਵਧੀਆ ਢੰਗ ਨਾ ਕੰਮਕਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ :   ਦੁਨੀਆ ਦੇ ਸਭ ਤੋਂ ਵੱਡੇ ਨਿਵੇਸ਼ਕ ਵਾਰੇਨ ਬਫੇ ਨੇ ਭਾਰਤੀ ਕੰਪਨੀ ’ਚ ਵੇਚੀ ਹਿੱਸੇਦਾਰੀ, ਹੋਇਆ 800 ਕਰੋੜ ਦਾ ਨੁਕਸਾਨ

ਸਿੰਘਾਨੀਆ ਨੇ ਕਾਰੋਬਾਰ ਦੇ ਮੋਰਚੇ ’ਤੇ ਰੇਮੰਡ ਦੇ ਸ਼ਾਨਦਾਰ ਪ੍ਰਦਰਸ਼ਨ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਪਿਛਲੀ ਤਿਮਾਹੀ ਕੰਪਨੀ ਦੇ ਇਤਿਹਾਸ ’ਚ ਸਭ ਤੋਂ ਚੰਗੀ ਰਹੀ ਹੈ। ਉਨ੍ਹਾਂ ਨੇ ਿਕਹਾ ਕਿ ਮੈਂ ਆਪਣੇ ਸਾਰੇ ਸ਼ੇਅਰਧਾਰਕਾਂ ਲਈ ਮੁੱਲ ਨਿਰਮਾਣ ਅਤੇ ਵੰਡ ਦੇ ਨਾਲ ਆਪਣੇ ਕਰਮਚਾਰੀਆਂ, ਗਾਹਕਾਂ ਅਤੇ ਹੋਰ ਹਿੱਤਧਾਰਕਾਂ ਦੇ ਹਿੱਤਾਂ ਨੂੰ ਯਕੀਨੀ ਕਰਨ ਲਈ ਸੰਕਲਪਬੱਧ ਹਾਂ। ਇਸ ਬਾਰੇ ਸੰਪਰਕ ਕੀਤੇ ਜਾਣ ’ਤੇ ਰੇਮੰਡ ਦੇ ਇਕ ਬੁਲਾਰੇ ਨੇ ਕਿਹਾ ਕਿ ਸਿੰਘਾਨੀਆ ਨੇ ਇਹ ਈ-ਮੇਲ ਕੰਪਨੀ ਦੇ ਬੋਰਡ ਆਫ ਡਾਇਰੈਕਟਰਜ਼ ਦੇ ਮੈਂਬਰਾਂ ਅਤੇ ਕਰਮਚਾਰੀਆਂ ਨੂੰ ਅੰਦਰੂਨੀ ਪੱਧਰ ’ਤੇ ਭੇਜਿਆ ਹੈ। ਸਿੰਘਾਨੀਆ ਨੇ ਮਹੀਨੇ ਦੀ ਸ਼ੁਰੂਆਤ ’ਚ ਪਤਨੀ ਨਵਾਜ਼ ਤੋਂ ਵੱਖ ਹੋਣ ਦਾ ਐਲਾਨ ਕੀਤਾ ਸੀ। ਇਸ ਤੋਂ ਪਹਿਲਾਂ ਇਸ 32 ਸਾਲ ਪੁਰਾਣੇ ਵਿਆਹ ਦੇ ਭਵਿੱਖ ਨੂੰ ਲੈ ਕੇ ਅਟਕਲਾਂ ਲਗਾਈਆਂ ਜਾ ਰਹੀਆਂ ਸਨ। ਇਸ ਜੋੜੇ ਦੇ ਦੋ ਬੱਚੇ ਹਨ।

ਇਹ ਵੀ ਪੜ੍ਹੋ :    ਇਕ ਟਵੀਟ ਕਾਰਨ ਐਲੋਨ ਮਸਕ ਨੂੰ ਵੱਡਾ ਝਟਕਾ, ਅਰਬਾਂ ਦਾ ਹੋ ਸਕਦਾ ਹੈ ਨੁਕਸਾਨ!

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harinder Kaur

Content Editor

Related News