ਆਮ ਆਦਮੀ ਨੂੰ ਇਕ ਹੋਰ ਵੱਡਾ ਝਟਕਾ, ਫ਼ਲ-ਸਬਜ਼ੀਆਂ ਮਗਰੋਂ ਹੁਣ ਗੈਸ ਸਿਲੰਡਰ ਹੋਇਆ ਮਹਿੰਗਾ

Tuesday, Jul 04, 2023 - 06:34 PM (IST)

ਆਮ ਆਦਮੀ ਨੂੰ ਇਕ ਹੋਰ ਵੱਡਾ ਝਟਕਾ, ਫ਼ਲ-ਸਬਜ਼ੀਆਂ ਮਗਰੋਂ ਹੁਣ ਗੈਸ ਸਿਲੰਡਰ ਹੋਇਆ ਮਹਿੰਗਾ

ਨਵੀਂ ਦਿੱਲੀ - ਐਲਪੀਜੀ ਦੀਆਂ ਕੀਮਤਾਂ ਹਰ ਮਹੀਨੇ ਦੀ ਪਹਿਲੀ ਤਰੀਕ ਨੂੰ ਸੋਧੀਆਂ ਜਾਂਦੀਆਂ ਹਨ। ਪਰ ਇਸ ਮਹੀਨੇ 1 ਜੁਲਾਈ ਨੂੰ ਇਸ 'ਚ ਕੋਈ ਬਦਲਾਅ ਨਹੀਂ ਹੋਇਆ ਸੀ। ਹੁਣ ਤਿੰਨ ਦਿਨਾਂ ਬਾਅਦ ਅਚਾਨਕ ਤੇਲ ਕੰਪਨੀ ਨੇ ਆਮ ਜਨਤਾ ਨੂੰ ਵੱਡਾ ਝਟਕਾ ਦਿੱਤਾ ਹੈ। ਜਾਣਕਾਰੀ ਅਨੁਸਾਰ ਵਪਾਰਕ ਐਲਪੀਜੀ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਕੰਪਨੀ ਨੇ ਕਮਰਸ਼ੀਅਲ ਗੈਸ ਸਿਲੰਡਰ ਦੀ ਕੀਮਤ 'ਚ 7 ਰੁਪਏ ਦਾ ਵਾਧਾ ਕੀਤਾ ਹੈ।

ਇਹ ਵੀ ਪੜ੍ਹੋ : ਟਾਟਾ ਦੀਆਂ ਕਾਰਾਂ ਹੋਣਗੀਆਂ ਮਹਿੰਗੀਆਂ, ਕੰਪਨੀ ਨੇ 16 July ਤੋਂ ਕੀਮਤਾਂ ਵਧਾਉਣ ਦਾ ਕੀਤਾ

ਐਲਪੀਜੀ ਗੈਸ ਸਿਲੰਡਰ ਦੀ ਕੀਮਤ ਵਿੱਚ ਵਾਧਾ ਇਸ ਕਾਰਨ ਦਿੱਲੀ ਵਿੱਚ 19 ਕਿਲੋ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਦੀ ਪ੍ਰਚੂਨ ਵਿਕਰੀ ਕੀਮਤ 1,773 ਰੁਪਏ ਤੋਂ ਵਧ ਕੇ 1,780 ਰੁਪਏ ਪ੍ਰਤੀ ਸਿਲੰਡਰ ਹੋ ਗਈ ਹੈ। ਹਾਲਾਂਕਿ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ ਦੇਸ਼ ਵਿੱਚ ਸਬਜ਼ੀਆਂ ਅਤੇ ਫਲਾਂ ਦੀਆਂ ਕੀਮਤਾਂ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਦੇਸ਼ ਦੇ ਥੋਕ ਬਾਜ਼ਾਰ 'ਚ ਟਮਾਟਰ 80 ਤੋਂ 90 ਰੁਪਏ ਪ੍ਰਤੀ ਕਿਲੋ ਅਤੇ ਪ੍ਰਚੂਨ 'ਚ 10 ਤੋਂ 110 ਰੁਪਏ ਪ੍ਰਤੀ ਕਿਲੋ ਦੇ ਹਿਸਾਬ ਨਾਲ ਵਿਕ ਰਿਹਾ ਹੈ। ਜਿਸ ਤੋਂ ਬਾਅਦ ਹੁਣ ਗੈਸ ਦੀਆਂ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ।

ਪਿਛਲੇ ਕੁਝ ਮਹੀਨਿਆਂ 'ਚ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਕਾਫੀ ਉਤਾਰ-ਚੜ੍ਹਾਅ ਦੇਖਣ ਨੂੰ ਮਿਲੇ ਹਨ। ਇਸ ਵਿੱਚ ਸਭ ਤੋਂ ਵੱਧ ਅਸਰ ਕਮਰਸ਼ੀਅਲ ਗੈਸ ਸਿਲੰਡਰਾਂ ਵਿੱਚ ਦੇਖਣ ਨੂੰ ਮਿਲਿਆ। ਇਸ ਸਾਲ ਮਾਰਚ ਵਿੱਚ ਵਪਾਰਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 350.50 ਰੁਪਏ ਪ੍ਰਤੀ ਯੂਨਿਟ ਦਾ ਵਾਧਾ ਕੀਤਾ ਗਿਆ ਸੀ। ਹਾਲਾਂਕਿ ਮਈ 'ਚ ਇਨ੍ਹਾਂ ਦੀਆਂ ਕੀਮਤਾਂ 'ਚ 171.50 ਰੁਪਏ ਦੀ ਕਟੌਤੀ ਕੀਤੀ ਗਈ ਸੀ।

ਇਹ ਵੀ ਪੜ੍ਹੋ : 1 ਕਰੋੜ ITR ਦਾਖ਼ਲ ਕਰਨ ਦਾ ਰਿਕਾਰਡ, 31 ਜੁਲਾਈ ਫਾਈਲਿੰਗ ਦੀ ਆਖ਼ਰੀ ਮਿਤੀ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


 


author

Harinder Kaur

Content Editor

Related News