ਦੁਨੀਆ ਦੇ ਟਾਪ 20 ਅਮੀਰ ਲੋਕਾਂ ਦੀ ਸੂਚੀ 'ਚ ਮੁੜ ਸ਼ਾਮਲ ਗੌਤਮ ਅਡਾਨੀ, ਜਾਣੋ ਕੁਲ ਜਾਇਦਾਦ

Thursday, Nov 30, 2023 - 05:27 PM (IST)

ਦੁਨੀਆ ਦੇ ਟਾਪ 20 ਅਮੀਰ ਲੋਕਾਂ ਦੀ ਸੂਚੀ 'ਚ ਮੁੜ ਸ਼ਾਮਲ ਗੌਤਮ ਅਡਾਨੀ, ਜਾਣੋ ਕੁਲ ਜਾਇਦਾਦ

ਬਿਜ਼ਨੈੱਸ ਡੈਸਕ - ਗੌਤਮ ਅਡਾਨੀ ਦੁਨੀਆ ਦੇ 20 ਸਭ ਤੋਂ ਅਮੀਰ ਲੋਕਾਂ ਦੀ ਸੂਚੀ ਵਿੱਚ ਇੱਕ ਵਾਰ ਫਿਰ ਤੋਂ ਸ਼ਾਮਲ ਹੋ ਗਏ ਹਨ। ਸ਼ੇਅਰ ਬਾਜ਼ਾਰ 'ਚ ਹਾਲ ਹੀ 'ਚ ਆਈ ਤੇਜ਼ੀ ਕਾਰਨ ਗੌਤਮ ਅਡਾਨੀ ਗਰੁੱਪ ਦੀਆਂ ਕੰਪਨੀਆਂ ਦੇ ਸ਼ੇਅਰਾਂ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। ਇਹ ਜਾਣਕਾਰੀ ਬਲੂਮਬਰਗ ਬਿਲੀਨੇਅਰਜ਼ ਇੰਡੈਕਸ ਦੇ ਅੰਕੜਿਆਂ ਤੋਂ ਮਿਲੀ ਹੈ। 

ਇਹ ਵੀ ਪੜ੍ਹੋ - ਪਹਿਲੀ ਵਾਰ ਐਨਾ ਮਹਿੰਗਾ ਹੋਇਆ ਸੋਨਾ, ਤੋੜੇ ਸਾਰੇ ਰਿਕਾਰਡ, ਜਾਣੋ ਤਾਜ਼ਾ ਭਾਅ

ਦੱਸ ਦੇਈਏ ਕਿ ਗੌਤਮ ਅਡਾਨੀ ਗਰੁੱਪ ਦੀਆਂ ਕੰਪਨੀਆਂ ਨੂੰ ਮਾਰਕੀਟ ਕੈਪ 'ਚ 1.1 ਲੱਖ ਕਰੋੜ ਰੁਪਏ ਦਾ ਵਾਧਾ ਹੋਇਆ ਹੈ। ਗੌਤਮ ਅਡਾਨੀ ਇਸ ਸਮੇਂ 66.7 ਬਿਲੀਅਨ ਡਾਲਰ ਦੀ ਜਾਇਦਾਦ ਦੇ ਨਾਲ ਦੁਨੀਆ ਦੇ ਸਭ ਤੋਂ ਅਮੀਰ ਕਾਰੋਬਾਰੀਆਂ ਦੀ ਸੂਚੀ ਵਿੱਚ 19ਵੇਂ ਨੰਬਰ 'ਤੇ ਪਹੁੰਚ ਗਏ ਹਨ। ਬਲੂਮਬਰਗ ਬਿਲੀਨੇਅਰਜ਼ ਇੰਡੈਕਸ ਦੇ ਅੰਕੜਿਆਂ ਅਨੁਸਾਰ ਅਡਾਨੀ 66.7 ਅਰਬ ਡਾਲਰ ਦੀ ਨਿਵੇਸ਼ ਪੂੰਜੀ ਦੇ ਨਾਲ ਭਾਰਤ ਦੇ ਦੂਜੇ ਸਭ ਤੋਂ ਅਮੀਰ ਵਿਅਕਤੀ ਵੀ ਹਨ। ਇਸ ਦੌਰਾਨ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਅਤੇ ਦਿੱਗਜ ਭਾਰਤੀ ਕਾਰੋਬਾਰੀ ਮੁਕੇਸ਼ ਅੰਬਾਨੀ ਦੇਸ਼ ਦੇ ਪਹਿਲੇ ਨੰਬਰ ਅਤੇ 89.5 ਅਰਬ ਡਾਲਰ ਦੀ ਕੁੱਲ ਜਾਇਦਾਦ ਨਾਲ 13ਵੇਂ ਸਥਾਨ 'ਤੇ ਹਨ।

ਇਹ ਵੀ ਪੜ੍ਹੋ - ਭਾਰਤਪੇ ਦੇ Ashneer Grover ਖ਼ਿਲਾਫ਼ ਦਿੱਲੀ ਹਾਈਕੋਰਟ ਸਖ਼ਤ, ਲਾਇਆ 2 ਲੱਖ ਦਾ ਜੁਰਮਾਨਾ, ਜਾਣੋ ਪੂਰਾ ਮਾਮਲਾ

ਬੀਤੇ ਦਿਨ ਸ਼ੇਅਰ ਬਾਜ਼ਾਰ 'ਚ ਦਰਜ ਕੀਤੇ ਗਏ ਜ਼ਬਰਦਸਤ ਵਾਧੇ ਕਾਰਨ ਗੌਤਮ ਅਡਾਨੀ ਗਰੁੱਪ ਦੀਆਂ ਕੰਪਨੀਆਂ ਦਾ ਮਾਰਕੀਟ ਕੈਪ ਵਧਿਆ ਹੈ। ਇਸ ਨਾਲ ਗੌਤਮ ਅਡਾਨੀ ਦੀ ਜਾਇਦਾਦ 'ਚ ਵੀ ਵਾਧਾ ਹੋਇਆ ਹੈ। ਗੌਤਮ ਅਡਾਨੀ 66.5 ਅਰਬ ਡਾਲਰ ਦੀ ਜਾਇਦਾਦ ਨਾਲ ਦੁਨੀਆ ਦੇ ਸਭ ਤੋਂ ਅਮੀਰ ਲੋਕਾਂ ਦੀ ਸੂਚੀ ਵਿੱਚ 19ਵੇਂ ਸਥਾਨ 'ਤੇ ਪਹੁੰਚ ਗਏ ਹਨ। ਦੁਨੀਆ ਦੇ ਅਮੀਰਾਂ ਦੀ ਟਾਪ ਲਿਸਟ 'ਚ ਐਲਨ ਮਸਕ ਵੀ ਸ਼ਾਮਲ ਹਨ, ਜਿਨ੍ਹਾਂ ਦੀ ਕੁੱਲ ਜਾਇਦਾਦ $228 ਬਿਲੀਅਨ ਹੈ। ਉਹ ਟੇਸਲਾ ਇਲੈਕਟ੍ਰਿਕ ਕਾਰ ਕੰਪਨੀ ਦੇ ਮਾਲਕ ਅਤੇ ਸੋਸ਼ਲ ਮੀਡੀਆ ਸਾਈਟ ਟਵਿੱਟਰ ਦੇ ਮਾਲਕ ਹਨ। ਇਸ ਤੋਂ ਬਾਅਦ ਈ-ਕਾਮਰਸ ਕੰਪਨੀ ਐਮਾਜ਼ਾਨ ਦੇ ਜੈਫ ਬੇਜੋਸ ਦਾ ਨੰਬਰ ਆਉਂਦਾ ਹੈ, ਜਿਨ੍ਹਾਂ ਕੋਲ 171 ਬਿਲੀਅਨ ਡਾਲਰ ਦੀ ਜਾਇਦਾਦ ਹੈ।  

ਇਹ ਵੀ ਪੜ੍ਹੋ - ਸੋਨੇ ਦੀ ਕੀਮਤ ਹੁਣ ਤੱਕ ਦੇ ਸਭ ਤੋਂ ਉੱਚੇ ਪੱਧਰ 'ਤੇ ਪੁੱਜੀ, ਚਾਂਦੀ 77,000 ਤੋਂ ਪਾਰ

ਦੱਸ ਦੇਈਏ ਕਿ ਪਿਛਲੇ ਸਾਲ ਅਡਾਨੀ ਇੱਕ ਸਮੇਂ ਦੁਨੀਆ ਦੇ ਸਭ ਤੋਂ ਅਮੀਰ ਲੋਕਾਂ ਦੀ ਸੂਚੀ ਵਿੱਚ ਦੂਜੇ ਸਥਾਨ 'ਤੇ ਪਹੁੰਚ ਗਏ ਸਨ। ਪਰ ਅਡਾਨੀ ਸਮੂਹ ਬਾਰੇ ਹਿੰਡਨਬਰਗ ਦੀ ਖੋਜ ਰਿਪੋਰਟ ਤੋਂ ਬਾਅਦ ਅਡਾਨੀ ਗਰੁੱਪ ਦੀਆਂ ਕੰਪਨੀਆਂ ਦੇ ਸ਼ੇਅਰਾਂ ਵਿੱਚ ਵੱਡੀ ਗਿਰਾਵਟ ਆਈ ਅਤੇ ਉਹ ਟਾੱਪ-20 ਵਿੱਚੋਂ ਬਾਹਰ ਹੋ ਗਏ। ਅਡਾਨੀ ਦੀਆਂ 10-ਸੂਚੀਬੱਧ ਕੰਪਨੀਆਂ ਦੇ ਸ਼ੇਅਰਾਂ ਨੇ ਮੰਗਲਵਾਰ ਨੂੰ ਮਾਰਕੀਟ ਕੈਪ 'ਚ 1 ਲੱਖ ਕਰੋੜ ਰੁਪਏ ਤੋਂ ਜ਼ਿਆਦਾ ਦਾ ਵਾਧਾ ਕੀਤਾ। ਇਸ ਨਾਲ ਇਕ ਵਾਰ ਫਿਰ ਦੁਨੀਆ ਦੇ ਚੋਟੀ ਦੇ 20 ਅਰਬਪਤੀਆਂ ਦੀ ਸੂਚੀ 'ਚ ਸ਼ਾਮਲ ਹੋ ਗਏ। 

ਇਹ ਵੀ ਪੜ੍ਹੋ - ਭਾਰਤੀ ਬਰਾਮਦਕਾਰਾਂ ਨੇ ਚੀਨ 'ਤੇ ਰੱਖੀ ਨਜ਼ਰ, ਵਪਾਰ 'ਤੇ ਪੈ ਸਕਦੈ ਮਾੜਾ ਅਸਰ, ਜਾਣੋ ਕਿਉਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

 


author

rajwinder kaur

Content Editor

Related News