GDP ਗ੍ਰੋਥ 'ਚ ਗਿਰਾਵਟ, ਪਹਿਲੀ ਤਿਮਾਹੀ 'ਚ 6.7 ਫੀਸਦੀ ਦੀ ਦਰ ਨਾਲ ਵਧੀ ਭਾਰਤ ਦੀ ਅਰਥਵਿਵਸਥਾ
Friday, Aug 30, 2024 - 07:25 PM (IST)
ਨਵੀਂ ਦਿੱਲੀ- ਸਰਕਾਰ ਨੇ ਸਾਲ 2024-25 ਦੀ ਪਹਿਲੀ ਤਿਮਾਹੀ ਦੇ ਸਫਲ ਘਰੇਲੂ ਉਤਪਾਦ (ਜੀ.ਡੀ.ਪੀ.) ਦੇ ਅੰਗੜੇ ਜਾਰੀ ਕਰ ਦਿੱਤੇ ਹਨ। ਅੰਕੜਾ ਮੰਤਰਾਲਾ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪਹਿਲੀ ਤਿਮਾਹੀ 'ਚ ਭਾਰਤ ਦੀ ਅਰਥਵਿਵਸਥਾ 6.7 ਫੀਸਦੀ ਦੀ ਦਰ ਨਾਲ ਵਧੀ ਹੈ। ਜੋ ਪਿਛਲੀਆਂ ਪੰਜ ਤਿਮਾਹੀਆਂ ਵਿੱਚ ਸਭ ਤੋਂ ਘੱਟ ਹੈ। ਜਦੋਂ ਕਿ ਇਕ ਸਾਲ ਪਹਿਲਾਂ ਦੀ ਇਸੇ ਮਿਆਦ 'ਚ 8.2 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਸੀ। ਬੈਂਕਿੰਗ ਖੇਤਰ ਦੇ ਰੈਗੂਲੇਟਰ ਰਿਜ਼ਰਵ ਬੈਂਕ ਆਫ ਇੰਡੀਆ ਨੇ ਚਾਲੂ ਸਾਲ ਦੀ ਪਹਿਲੀ ਤਿਮਾਹੀ 'ਚ ਜੀ.ਡੀ.ਪੀ. 7.1 ਫੀਸਦੀ ਰਹਿਣ ਦਾ ਅਨੁਮਾਨ ਲਗਾਇਆ ਸੀ।
8.2 ਫੀਸਦੀ ਦੇ ਮੁਕਾਬਲੇ 6.7 ਫੀਸਦੀ ਰਹੀ GSP
ਅੰਕੜਾ ਮੰਤਰਾਲਾ ਦੇ ਐੱਨ.ਐੱਸ.ਓ. ਨੇ ਚਾਲੂ ਵਿੱਤੀ ਸਾਲ ਦੀ ਪਹਿਲੀ ਤਿਮਾਹੀ ਲਈ ਜੀ.ਡੀ.ਪੀ. ਦੇ ਅੰਕੜੇ ਜਾਰੀ ਕੀਤੇ ਹਨ। ਇਸ ਅੰਕੜਿਆਂ ਮੁਤਾਬਕ 2024-25 ਦੀ ਪਹਿਲੀ ਤਿਮਾਹੀ 'ਚ ਆਰਥਿਕ ਵਿਕਾਸ ਦਰ 6.7 ਫੀਸਦੀ ਦੀ ਦਰ ਨਾਲ ਵਧੀ ਹੈ, ਜੋ ਪਿਛਲੇ ਵਿੱਤੀ ਸਾਲ 2023-24 ਦੀ ਪਹਿਲੀ ਤਿਮਾਹੀ 'ਚ 8.2 ਫੀਸਦੀ ਦੀ ਦਰ ਨਾਲ ਵਧੀ ਸੀ। ਮਤਲਬ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਦੀ ਪਹਿਲੀ ਤਿਮਾਹੀ 'ਚ ਵਿਕਾਸ ਦਰ 'ਚ 1.5 ਫੀਸਦੀ ਦੀ ਗਿਰਾਵਟ ਆਈ ਹੈ। 2024-25 ਦੀ ਪਹਿਲੀ ਤਿਮਾਹੀ ਵਿੱਚ ਸਥਿਰ ਕੀਮਤਾਂ 'ਤੇ ਅਸਲ ਜੀ.ਡੀ.ਪੀ. 43.64 ਲੱਖ ਕਰੋੜ ਰੁਪਏ ਸੀ, ਜੋ ਪਿਛਲੇ ਵਿੱਤੀ ਸਾਲ ਦੀ ਪਹਿਲੀ ਤਿਮਾਹੀ ਵਿੱਚ 40.91 ਫੀਸਦੀ ਸੀ।