ਰਤਨ ਤੇ ਗਹਿਣਿਆਂ ਦੇ ਖੇਤਰ ਨੇ ਭਾਰਤ ਦੇ ਆਰਥਿਕ ਵਿਕਾਸ ''ਚ ਨਿਭਾਈ ਮਹੱਤਵਪੂਰਨ ਭੂਮਿਕਾ : ਗਡਕਰੀ
Wednesday, Oct 11, 2023 - 04:57 PM (IST)
ਨਵੀਂ ਦਿੱਲੀ (ਭਾਸ਼ਾ) - ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਬੁੱਧਵਾਰ ਨੂੰ ਕਿਹਾ ਕਿ ਰਤਨ ਅਤੇ ਗਹਿਣਿਆਂ ਦੇ ਖੇਤਰ ਨੇ ਭਾਰਤ ਦੇ ਆਰਥਿਕ ਵਿਕਾਸ ਅਤੇ ਰੁਜ਼ਗਾਰ ਪੈਦਾ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਇੱਥੇ ਆਲ ਇੰਡੀਆ ਜੇਮਸ ਐਂਡ ਜਵੈਲਰੀ ਡੋਮੇਸਟਿਕ ਕੌਂਸਲ (ਜੀਜੇਸੀ) ਵੱਲੋਂ ਆਯੋਜਿਤ ਇਕ ਪ੍ਰੋਗਰਾਮ ਨੂੰ ਸੰਬੋਧਨ ਕਰਦੇ ਹੋਏ ਗਡਕਰੀ ਨੇ ਕਿਹਾ ਕਿ ਰਤਨ ਅਤੇ ਗਹਿਣਿਆਂ ਦੇ ਉਤਪਾਦਾਂ ਦੇ ਨਿਰਯਾਤ ਨੂੰ ਵਧਾਉਣ ਦੀ ਲੋੜ ਹੈ।
ਇਹ ਵੀ ਪੜ੍ਹੋ - ਇਜ਼ਰਾਈਲ-ਹਮਾਸ ਦੀ ਲੜਾਈ ਦੌਰਾਨ ਨਿਸ਼ਾਨੇ 'ਤੇ ਐਲੋਨ ਮਸਕ, ਈਯੂ ਨੇ ਜਾਰੀ ਕੀਤਾ ਸਖ਼ਤ ਆਦੇਸ਼
ਉਨ੍ਹਾਂ ਨੇ ਕਿਹਾ, “ਰਤਨ ਅਤੇ ਗਹਿਣੇ ਖੇਤਰ ਸਰਕਾਰ ਨੂੰ ਗੁਡਸ ਐਂਡ ਸਰਵਿਸਿਜ਼ ਟੈਕਸ (ਜੀਐੱਸਟੀ) ਅਦਾ ਕਰਦਾ ਹੈ। ਇਸ ਦੇ ਨਾਲ ਹੀ ਇਹ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸ ਖੇਤਰ ਨੇ ਭਾਰਤ ਦੇ ਆਰਥਿਕ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।'' ਹਾਲਾਂਕਿ, ਗਡਕਰੀ ਨੇ ਮੰਨਿਆ ਕਿ ਭਾਰਤੀ ਗਹਿਣੇ ਨਿਰਮਾਤਾ ਇਸ ਸਮੇਂ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕਈ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਹਨ। ਪਰ ਗਹਿਣੇ ਨਿਰਮਾਤਾ ਆਪਣੇ ਗਹਿਣਿਆਂ ਦੇ ਡਿਜ਼ਾਈਨ ਵਿੱਚ ਸੁਧਾਰ ਕਰਕੇ ਗਲੋਬਲ ਹੀਰਾ ਗਹਿਣਿਆਂ ਦੇ ਕਾਰੋਬਾਰ 'ਤੇ ਹਾਵੀ ਹੋ ਸਕਦੇ ਹਨ।
ਇਹ ਵੀ ਪੜ੍ਹੋ - ਤਿਉਹਾਰੀ ਸੀਜ਼ਨ 'ਚ ਸੋਨੇ ਦੀਆਂ ਕੀਮਤਾਂ ਘਟੀਆਂ, ਜਾਣੋ ਅੱਜ ਦਾ ਭਾਅ
ਗਹਿਣੇ ਨਿਰਮਾਤਾ, ਥੋਕ ਵਿਕਰੇਤਾ, ਪ੍ਰਚੂਨ ਵਿਕਰੇਤਾ ਅਤੇ ਨਿਰਯਾਤਕਾਂ ਦੀ ਸਿਖਰ ਵਪਾਰ ਸੰਸਥਾ GJC ਨੇ ਬੁੱਧਵਾਰ ਨੂੰ ਗਹਿਣਾ ਸ਼ਾਪਿੰਗ ਫੈਸਟੀਵਲ ਸ਼ੁਰੂ ਕਰਨ ਦਾ ਐਲਾਨ ਕੀਤਾ। ਇਹ 15 ਤੋਂ 22 ਅਕਤੂਬਰ ਤੱਕ ਦੇਸ਼ ਭਰ ਦੇ 300 ਸ਼ਹਿਰਾਂ ਵਿੱਚ ਆਯੋਜਿਤ ਕੀਤਾ ਜਾਵੇਗਾ।
ਇਹ ਵੀ ਪੜ੍ਹੋ - Kailash Yatra: ਹੁਣ ਕੈਲਾਸ਼ ਵਿਊ ਪੁਆਇੰਟ 'ਤੇ ਪਹੁੰਚਣਾ ਹੋਵੇਗਾ ਸੌਖਾ, ਘੱਟ ਖ਼ਰਚ 'ਤੇ ਹੋਣਗੇ ਭੋਲੇ ਬਾਬਾ ਦੇ ਦਰਸ਼ਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8