ਵੱਡੀ ਰਾਹਤ! ਮਿਲੇਗਾ 20 ਲੱਖ ਰੁਪਏ ਤੱਕ ਦਾ ਕਰਜ਼ਾ, ਸਰਕਾਰ ਨੇ ਦੁੱਗਣੀ ਕੀਤੀ ਹੱਦ

Saturday, Oct 26, 2024 - 10:43 AM (IST)

ਨਵੀਂ ਦਿੱਲੀ (ਭਾਸ਼ਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਦੀਵਾਲੀ ਤੋਂ ਠੀਕ ਪਹਿਲਾਂ ਦੇਸ਼ ਵਾਸੀਆਂ ਲਈ ਇਕ ਵੱਡੇ ਤੋਹਫੇ ਦਾ ਐਲਾਨ ਕੀਤਾ ਹੈ। ਸਰਕਾਰ ਨੇ ਦੇਸ਼ ’ਚ ਉੱਦਮਤਾ ਨੂੰ ਉਤਸ਼ਾਹ ਦੇਣ ਲਈ ਪ੍ਰਧਾਨ ਮੰਤਰੀ ਮੁਦਰਾ ਯੋਜਨਾ (ਪੀ. ਐੱਮ. ਐੱਮ. ਵਾਈ.) ਤਹਿਤ ਕਰਜ਼ੇ ਦੀ ਹੱਦ ਨੂੰ ਵਧਾ ਕੇ ਸਿੱਧੇ ਦੁੱਗਣਾ ਕਰ ਦਿੱਤਾ ਹੈ।

ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਪੀ. ਐੱਮ. ਮੁਦਰਾ ਯੋਜਨਾ ਤਹਿਤ 10 ਲੱਖ ਦੀ ਬਜਾਏ ਹੁਣ 20 ਲੱਖ ਰੁਪਏ ਦਾ ਕਰਜ਼ਾ ਲਿਆ ਜਾ ਸਕੇਗਾ। ਵਿੱਤ ਮੰਤਰਾਲਾ ਨੇ ਇਕ ਬਿਆਨ ’ਚ ਕਿਹਾ ਕਿ ਕਰਜ਼ੇ ਦੀ ਹੱਦ ’ਚ ਕੀਤੇ ਗਏ ਇਸ ਵਾਧੇ ਨਾਲ ਅਸੀਂ ਮੁਦਰਾ ਯੋਜਨਾ ਦੇ ਮਕਸਦ ਨੂੰ ਅੱਗੇ ਵਧਾਉਣਾ ਚਾਹੁੰਦੇ ਹਾਂ।

ਵਿੱਤ ਮੰਤਰੀ ਨੇ ਬਜਟ ਪੇਸ਼ ਕਰਦਿਆਂ ਕੀਤਾ ਸੀ ਐਲਾਨ

ਵਿੱਤ ਮੰਤਰੀ ਨਿਰਮਲਾ ਸੀਤਾਰਮਣ ਨੇ 23 ਜੁਲਾਈ, 2024 ਨੂੰ ਵਿੱਤੀ ਸਾਲ 2024-25 ਲਈ ਬਜਟ ਪੇਸ਼ ਕਰਦਿਆਂ ਇਹ ਐਲਾਨ ਕੀਤਾ ਸੀ ਕਿ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਤਹਿਤ ਦਿੱਤੇ ਜਾਣ ਵਾਲੇ 10 ਲੱਖ ਰੁਪਏ ਦੇ ਕਰਜ਼ੇ ਦੀ ਹੱਦ ਨੂੰ ਵਧਾ ਕੇ 20 ਲੱਖ ਰੁਪਏ ਕਰ ਦਿੱਤਾ ਜਾਵੇਗਾ। ਹੁਣ ਇਸ ਐਲਾਨ ਨੂੰ ਲਾਗੂ ਕਰ ਦਿੱਤਾ ਗਿਆ ਹੈ।

ਵਿੱਤ ਮੰਤਰਾਲਾ ਨੇ ਕਿਹਾ ਕਿ ਇਸ ਹੱਦ ਨੂੰ ਵਧਾਏ ਜਾਣ ਨਾਲ ਮੁਦਰਾ ਸਕੀਮ ਦਾ ਜੋ ਟੀਚਾ ਹੈ, ਉਸ ਨੂੰ ਹਾਸਲ ਕਰਨ ’ਚ ਮਦਦ ਮਿਲੇਗੀ ਅਤੇ ਅਜਿਹੇ ਨਵੇਂ ਉੱਦਮੀ ਜਿਨ੍ਹਾਂ ਨੂੰ ਫੰਡ ਦੀ ਜ਼ਰੂਰਤ ਹੈ, ਉਨ੍ਹਾਂ ਨੂੰ ਆਪਣੇ ਕਾਰੋਬਾਰ ਦਾ ਵਾਧਾਾ ਅਤੇ ਵਿਸਥਾਰ ਕਰਨ ਲਈ ਹੁਣ ਜ਼ਿਆਦਾ ਫੰਡ ਮੁਹੱਈਆ ਕਰਾਇਆ ਜਾ ਸਕੇਗਾ।


Harinder Kaur

Content Editor

Related News