ਦੀਵਾਲੀ ਤੋਂ ਪਹਿਲਾਂ ਕਿਸਾਨਾਂ ਲਈ ਵੱਡਾ ਤੋਹਫ਼ਾ, 27 ਲੱਖ ਕਿਸਾਨਾਂ ਦੇ ਖਾਤਿਆਂ 'ਚ ਆਏ 540 ਕਰੋੜ ਰੁਪਏ

Friday, Sep 26, 2025 - 05:16 PM (IST)

ਦੀਵਾਲੀ ਤੋਂ ਪਹਿਲਾਂ ਕਿਸਾਨਾਂ ਲਈ ਵੱਡਾ ਤੋਹਫ਼ਾ, 27 ਲੱਖ ਕਿਸਾਨਾਂ ਦੇ ਖਾਤਿਆਂ 'ਚ ਆਏ 540 ਕਰੋੜ ਰੁਪਏ

ਬਿਜ਼ਨੈੱਸ ਡੈਸਕ - ਕੇਂਦਰ ਸਰਕਾਰ ਨੇ ਅੱਜ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀਐਮ-ਕਿਸਾਨ) ਯੋਜਨਾ ਦੀ 21ਵੀਂ ਕਿਸ਼ਤ ਜਾਰੀ ਕੀਤੀ। ਇਹ ਕਿਸ਼ਤ ਖਾਸ ਤੌਰ 'ਤੇ ਹਾਲ ਹੀ ਵਿੱਚ ਭਾਰੀ ਬਾਰਸ਼, ਹੜ੍ਹਾਂ ਅਤੇ ਜ਼ਮੀਨ ਖਿਸਕਣ ਤੋਂ ਬੁਰੀ ਤਰ੍ਹਾਂ ਪ੍ਰਭਾਵਿਤ ਕਿਸਾਨਾਂ ਲਈ ਹੈ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕਿਸ਼ਤ ਜਾਰੀ ਕੀਤੀ।

ਇਹ ਵੀ ਪੜ੍ਹੋ :     21 ਦਿਨ ਬੰਦ ਰਹਿਣਗੇ ਬੈਂਕ, ਜਾਣੋ ਅਕਤੂਬਰ ਮਹੀਨੇ ਹੋਣ ਵਾਲੀਆਂ ਛੁੱਟੀਆਂ ਦੀ ਲੰਮੀ ਸੂਚੀ ਬਾਰੇ

ਤਿੰਨਾਂ ਰਾਜਾਂ ਦੇ ਲਗਭਗ 27 ਲੱਖ ਕਿਸਾਨਾਂ ਨੂੰ ਇਸ ਕਿਸ਼ਤ ਦਾ ਸਿੱਧਾ ਲਾਭ ਹੋਇਆ ਹੈ। ਕੁੱਲ 540 ਕਰੋੜ ਰੁਪਏ ਤੋਂ ਵੱਧ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਗਏ ਹਨ, ਜਿਨ੍ਹਾਂ ਵਿੱਚ ਲਗਭਗ 2.7 ਲੱਖ ਮਹਿਲਾ ਕਿਸਾਨ ਸ਼ਾਮਲ ਹਨ।

ਇਹ ਵੀ ਪੜ੍ਹੋ :     ਤਿਉਹਾਰੀ ਸੀਜ਼ਨ 'ਚ ਸੋਨਾ ਰਿਕਾਰਡ ਪੱਧਰ ਤੋਂ ਫਿਸਲਿਆ, ਚਾਂਦੀ ਦੀਆਂ ਕੀਮਤਾਂ 'ਚ ਵਾਧਾ ਜਾਰੀ

ਹਿਮਾਚਲ ਪ੍ਰਦੇਸ਼ ਦੇ 801,045 ਕਿਸਾਨਾਂ ਨੂੰ 160.21 ਕਰੋੜ ਰੁਪਏ
ਪੰਜਾਬ ਦੇ 1109,895 ਕਿਸਾਨਾਂ ਨੂੰ 221.98 ਕਰੋੜ ਰੁਪਏ
ਉੱਤਰਾਖੰਡ ਦੇ 789,128 ਕਿਸਾਨਾਂ ਨੂੰ 157.83 ਕਰੋੜ ਰੁਪਏ

ਇਹ ਵੀ ਪੜ੍ਹੋ :     Bank ਤੋਂ ਨਹੀਂ ਮਿਲ ਰਿਹਾ Loan, ਤਾਂ ਇਹ ਕੰਪਨੀ ਦੇਵੇਗੀ ਆਸਾਨੀ ਨਾਲ ਕਰਜ਼ਾ , ਜਾਣੋ ਕਿਵੇਂ

ਸੋਸ਼ਲ ਮੀਡੀਆ 'ਤੇ ਸਾਂਝੀ ਕੀਤੀ ਗਈ ਜਾਣਕਾਰੀ

ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਸੋਸ਼ਲ ਮੀਡੀਆ ਪਲੇਟਫਾਰਮ X 'ਤੇ ਕਿਹਾ ਹੈ ਕਿ ਅੱਜ ਨਵੀਂ ਦਿੱਲੀ ਤੋਂ, ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦੇ ਤਹਿਤ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਦੇ 27 ਲੱਖ ਤੋਂ ਵੱਧ ਕਿਸਾਨਾਂ ਦੇ ਖਾਤਿਆਂ ਵਿੱਚ 21ਵੀਂ ਕਿਸ਼ਤ ਵਜੋਂ 540 ਕਰੋੜ ਰੁਪਏ ਤੋਂ ਵੱਧ ਦੀ ਰਕਮ ਜਾਰੀ ਕੀਤੀ ਗਈ ਹੈ।

 

ਸ਼ਿਵਰਾਜ ਚੌਹਾਨ X 'ਤੇ ਅੱਗੇ ਲਿਖਦੇ ਹਨ... ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ, ਖੇਤੀਬਾੜੀ ਅਤੇ ਪੇਂਡੂ ਵਿਕਾਸ ਮੰਤਰਾਲਾ ਸੰਕਟ ਦੇ ਇਸ ਸਮੇਂ ਵਿੱਚ ਆਫ਼ਤ ਪ੍ਰਭਾਵਿਤ ਰਾਜਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ। ਜਿਨ੍ਹਾਂ ਨਾਗਰਿਕਾਂ ਦੇ ਘਰ ਤਬਾਹ ਹੋ ਗਏ ਹਨ, ਉਨ੍ਹਾਂ ਨੂੰ ਪ੍ਰਧਾਨ ਮੰਤਰੀ ਆਵਾਸ ਯੋਜਨਾ ਗ੍ਰਾਮੀਣ ਦੇ ਤਹਿਤ ਘਰ ਪ੍ਰਦਾਨ ਕੀਤੇ ਜਾਣਗੇ। ਇਸ ਤੋਂ ਇਲਾਵਾ, ਮਨਰੇਗਾ ਦੇ ਤਹਿਤ 150 ਦਿਨਾਂ ਦਾ ਰੁਜ਼ਗਾਰ ਪ੍ਰਦਾਨ ਕੀਤਾ ਜਾਵੇਗਾ। ਮੈਂ ਆਫ਼ਤ ਪ੍ਰਭਾਵਿਤ ਰਾਜਾਂ ਦੇ ਆਪਣੇ ਭਰਾਵਾਂ ਅਤੇ ਭੈਣਾਂ ਨੂੰ ਭਰੋਸਾ ਦਿਵਾਉਣਾ ਚਾਹੁੰਦਾ ਹਾਂ ਕਿ ਕੇਂਦਰ ਸਰਕਾਰ ਤੁਹਾਡੇ ਨਾਲ ਹੈ ਅਤੇ ਇਸ ਸੰਕਟ ਨੂੰ ਦੂਰ ਕਰਨ ਵਿੱਚ ਤੁਹਾਡੀ ਮਦਦ ਕਰੇਗੀ।

ਇਹ ਵੀ ਪੜ੍ਹੋ :    Tata Motors 'ਤੇ ਸਾਈਬਰ ਹਮਲਾ, ਰੁਕ ਗਿਆ ਉਤਪਾਦਨ, ਹੋ ਰਿਹਾ ਕਰੋੜਾਂ ਦਾ ਨੁਕਸਾਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Harinder Kaur

Content Editor

Related News