ਸਰਕਾਰੀ ਕਰਮਚਾਰੀਆਂ ਨੂੰ ਮੋਦੀ ਸਰਕਾਰ ਨੇ ਦਿੱਤਾ ਤੋਹਫਾ

07/20/2017 10:09:28 AM

ਨਵੀਂ ਦਿੱਲੀ— ਬੁੱਧਵਾਰ ਨੂੰ ਹੋਈ ਕੈਬਨਿਟ ਦੀ ਬੈਠਕ 'ਚ ਮੋਦੀ ਸਰਕਾਰ ਨੇ ਸਰਕਾਰੀ ਕੰਪਨੀਆਂ ਦੇ ਕਰਮਚਾਰੀਆਂ ਦੀ ਤਨਖਾਹ 'ਚ 15 ਫੀਸਦੀ ਵਾਧਾ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਕੈਬਨਿਟ ਨੇ ਕਈ ਅਹਿਮ ਫੈਸਲਿਆਂ ਨੂੰ ਮਨਜ਼ੂਰੀ ਦਿੱਤੀ। ਇਸ 'ਚ ਕੇਂਦਰੀ ਜਨਤਕ ਖੇਤਰ ਦੇ ਕਰਮਚਾਰੀਆਂ ਦੀਆਂ ਤਨਖਾਹਾਂ ਵਧਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇਣਾ ਵੀ ਸ਼ਾਮਲ ਸੀ। ਇਨ੍ਹਾਂ ਕਰਮਚਾਰੀਆਂ ਲਈ ਤੀਜੇ ਤਨਖਾਹ ਸਟੈਂਡਰ ਦੀਆਂ ਸਿਫਾਰਿਸ਼ਾਂ ਲਾਗੂ ਹੋਣ ਦਾ ਰਸਤਾ ਸਾਫ ਹੋ ਗਿਆ ਹੈ। ਕੈਬਨਿਟ ਨੇ ਬੁੱਧਵਾਰ ਨੂੰ ਕਮਿਸ਼ਨ ਦੀਆਂ ਸਿਫਾਰਿਸ਼ਾਂ ਦੇ ਆਧਾਰ 'ਤੇ ਤਨਖਾਹ 'ਚ 15 ਫੀਸਦੀ ਵਾਧਾ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਇਹ ਵਾਧਾ 1 ਜਨਵਰੀ 2017 ਤੋਂ ਲਾਗੂ ਮੰਨਿਆ ਜਾਵੇਗਾ।


Related News