Go First ਨੂੰ ਵੱਡਾ ਝਟਕਾ, ਹਾਈ ਕੋਰਟ ਨੇ 54 ਜਹਾਜ਼ਾਂ ਦੀ ਰਜਿਸਟ੍ਰੇਸ਼ਨ ਰੱਦ ਕਰਨ ਦੇ ਦਿੱਤੇ ਹੁਕਮ

Saturday, Apr 27, 2024 - 12:42 PM (IST)

Go First ਨੂੰ ਵੱਡਾ ਝਟਕਾ, ਹਾਈ ਕੋਰਟ ਨੇ 54 ਜਹਾਜ਼ਾਂ ਦੀ ਰਜਿਸਟ੍ਰੇਸ਼ਨ ਰੱਦ ਕਰਨ ਦੇ ਦਿੱਤੇ ਹੁਕਮ

ਨਵੀਂ ਦਿੱਲੀ (ਭਾਸ਼ਾ) - ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (ਡੀਜੀਸੀਏ) ਨੂੰ 54 ਜਹਾਜ਼ਾਂ ਦੀ ਰਜਿਸਟ੍ਰੇਸ਼ਨ ਰੱਦ ਕਰਨ ਲਈ ਕਿਰਾਏਦਾਰਾਂ ਦੀਆਂ ਅਰਜ਼ੀਆਂ 'ਤੇ ਤੁਰੰਤ ਕਾਰਵਾਈ ਕਰਨ ਦਾ ਨਿਰਦੇਸ਼ ਦਿੱਤਾ ਹੈ। ਏਅਰਕ੍ਰਾਫਟ ਲੀਜ਼ 'ਤੇ ਦੇਣ ਵਾਲੀਆਂ ਕੰਪਨੀਆਂ ਨੇ ਸੰਕਟਗ੍ਰਸਤ ਏਅਰਲਾਈਨ ਗੋ ਫਸਟ ਤੋਂ ਜਹਾਜ਼ ਵਾਪਸ ਲੈਣ ਦੀ ਕੋਸ਼ਿਸ਼ 'ਚ ਇਹ ਐਪਲੀਕੇਸ਼ਨ ਕੀਤੀ ਹੈ। 

ਇਹ ਵੀ ਪੜ੍ਹੋ - ਸੋਨੇ ਤੇ ਤਾਂਬੇ ਦੀਆਂ ਖਾਨਾਂ ਸਾਊਦੀ ਅਰਬ ਨੂੰ ਵੇਚਣ ਦੀ ਤਿਆਰੀ ’ਚ ਪਾਕਿਸਤਾਨ, ਭੜਕੇ ਲੋਕ

ਇਸ ਸਬੰਧ ਵਿਚ ਹਾਈ ਕੋਰਟ ਨੇ ਕਿਹਾ ਕਿ ਇਹ ਪ੍ਰਕਿਰਿਆ ਪੰਜ ਕੰਮਕਾਜੀ ਦਿਨਾਂ ਜਾਂ ਇਸ ਤੋਂ ਘੱਟ ਸਮੇਂ ਵਿੱਚ ਪੂਰੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜਸਟਿਸ ਤਾਰਾ ਵਿਤਾਸਤਾ ਗੰਜੂ ਨੇ ਏਅਰਲਾਈਨ ਅਤੇ ਉਸਦੇ ਨਿਰਦੇਸ਼ਕਾਂ ਦੇ ਪ੍ਰਬੰਧਨ ਲਈ ਦਿਵਾਲੀਆ ਕਾਨੂੰਨ ਦੇ ਤਹਿਤ ਨਿਯੁਕਤ ਨਿਯੁਕਤ ਕੀਤੇ ਰੈਜ਼ੋਲਿਊਸ਼ਨ ਪ੍ਰੋਫੈਸ਼ਨਲ (ਆਰਪੀ) ਨੂੰ ਜਹਾਜ਼ ਜਾਂ ਸਪੇਅਰ ਪਾਰਟਸ, ਦਸਤਾਵੇਜ਼ਾਂ, ਰਿਕਾਰਡਾਂ ਅਤੇ ਕਿਸੇ ਹੋਰ ਸਮੱਗਰੀ ਨੂੰ ਲੈ ਕੇ ਜਾਣ ਜਾਂ ਕੀਤੇ ਸਟੋਰ ਕਰਨ ਤੋਂ ਵੀ ਰੋਕ ਦਿੱਤਾ ਹੈ।

ਇਹ ਵੀ ਪੜ੍ਹੋ - ਗਰਮੀ ਨੇ ਕੱਢੇ ਲੋਕਾਂ ਦੇ ਵੱਟ, AC ਦੀ ਵਿਕਰੀ 'ਚ ਹੋ ਸਕਦਾ ਹੈ ਜ਼ਬਰਦਸਤ ਵਾਧਾ

ਅਦਾਲਤ ਨੇ ਕਿਹਾ, "ਡੀਜੀਸੀਏ 54 ਜਹਾਜ਼ਾਂ ਦੀ ਰਜਿਸਟਰੇਸ਼ਨ ਰੱਦ ਕਰਨ ਬਾਰੇ ਅਰਜ਼ੀਆਂ 'ਤੇ ਤੁਰੰਤ ਅਤੇ ਪੰਜ ਕਾਰਜਕਾਰੀ ਦਿਨਾਂ ਦੇ ਅੰਦਰ ਕਾਰਵਾਈ ਕਰੇਗਾ।" ਹਾਈ ਕੋਰਟ ਨੇ ਕਿਹਾ ਕਿ ਡੀਜੀਸੀਏ, ਏਏਆਈ (ਏਅਰਪੋਰਟ ਅਥਾਰਟੀ ਆਫ਼ ਇੰਡੀਆ) ਅਤੇ ਇਸ ਦੇ ਅਧਿਕਾਰਤ ਪ੍ਰਤੀਨਿਧੀ ਪਟੀਸ਼ਨਰ ਪਟੇਦਾਰਾਂ ਦੀ ਸਹਾਇਤਾ ਕਰਨਗੇ ਅਤੇ ਉਨ੍ਹਾਂ ਨੂੰ ਹਵਾਈ ਅੱਡਿਆਂ ਤੱਕ ਪਹੁੰਚ ਪ੍ਰਦਾਨ ਕਰਨਗੇ। ਅਦਾਲਤ ਨੇ ਕਿਹਾ ਕਿ ਕਿਰਾਏ 'ਤੇ ਲੈਣ ਵਾਲਿਆਂ ਨੂੰ ਲਾਗੂ ਨਿਯਮਾਂ ਅਤੇ ਕਾਨੂੰਨਾਂ ਤਹਿਤ ਜਹਾਜ਼ ਬਰਾਮਦ ਕਰਨ ਦੀ ਇਜਾਜ਼ਤ ਹੈ। ਧਿਆਨ ਯੋਗ ਹੈ ਕਿ ਗੋ ਫਸਟ ਨੇ 3 ਮਈ 2023 ਤੋਂ ਆਪਣੀਆਂ ਏਅਰਲਾਈਨ ਸੇਵਾਵਾਂ ਬੰਦ ਕਰ ਦਿੱਤੀਆਂ ਸਨ।

ਇਹ ਵੀ ਪੜ੍ਹੋ - ਸੋਨੇ ਦੇ ਗਹਿਣੇ ਖਰੀਦਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ, 71 ਹਜ਼ਾਰ ਤੋਂ ਹੇਠਾਂ ਡਿੱਗੀਆਂ ਕੀਮਤਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

rajwinder kaur

Content Editor

Related News