2070 ਤੱਕ ਸ਼ੁੱਧ ਜ਼ੀਰੋ ਨਿਕਾਸੀ ਦਾ ਟੀਚਾ ਸਮੇਂ ਤੋਂ ਪਹਿਲਾਂ ਹਾਸਲ ਕੀਤਾ ਜਾ ਸਕਦੈ : ਹਰਦੀਪ ਪੁਰੀ

10/10/2023 10:24:00 AM

ਨਵੀਂ ਦਿੱਲੀ (ਭਾਸ਼ਾ)– ਕੇਂਦਰੀ ਪੈਟਰੋਲੀਅਮ ਅਤੇ ਕੁਦਰਤੀ ਗੈਸ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਸ਼ੁੱਧ ਜ਼ੀਰੋ ਕਾਰਬਨ ਨਿਕਾਸੀ ਦਾ 2070 ਦਾ ਟੀਚਾ ‘ਥੋੜਾ ਲੰਬਾ ਸਮਾਂ’ ਹੈ। ਉਨ੍ਹਾਂ ਨੇ ਸੰਕੇਤ ਦਿੱਤਾ ਹੈ ਕਿ ਦੇਸ਼ ਇਸ ਟੀਚੇ ਨੂੰ ਸਮੇਂ ਤੋਂ ਪਹਿਲਾਂ ਹਾਸਲ ਕਰ ਸਕਦਾ ਹੈ। ਸ਼ੁੱਧ ਜ਼ੀਰੋ ਨਿਕਾਸੀ ਦੇ ਟੀਚੇ ਦੇ ਤਹਿਤ ਭਾਰਤ ਨੂੰ 2070 ਤੱਕ 100 ਫ਼ੀਸਦੀ ਨਵਿਆਉਣਯੋਗ ਊਰਜਾ ਵੱਲ ਤਬਦੀਲ ਹੋਣਾ ਹੈ। ਪੁਰੀ ਨੇ ਇੱਥੇ 26ਵੀਂ ਊਰਜਾ ਤਕਨਾਲੋਜੀ ਬੈਠਕ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ 2070 ਤੱਕ ਸਾਡਾ ਸ਼ੁੱਧ ਜ਼ੀਰੋ ਨਿਕਾਸੀ ਦਾ ਟੀਚਾ ਲੰਬਾ ਹੈ। 

ਇਹ ਵੀ ਪੜ੍ਹੋ - ਘਰ ਲੈਣ ਦਾ ਸੁਫ਼ਨਾ ਹੋਵੇਗਾ ਸਾਕਾਰ, ਦੀਵਾਲੀ ਤੋਂ ਪਹਿਲਾਂ ਸਰਕਾਰ ਦੇਣ ਜਾ ਰਹੀ ਹੈ ਵੱਡਾ ਤੋਹਫ਼ਾ

ਉਨ੍ਹਾਂ ਨੇ ਕਿਹਾ ਕਿ ਭਾਰਤ ਤੇਜ਼ੀ ਨਾਲ ਊਰਜਾ ਬਦਲਾਅ ਦੀ ਦਿਸ਼ਾ ਵੱਲ ਵਧ ਰਿਹਾ ਹੈ। ਗੇਲ, ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਬੀ. ਪੀ. ਸੀ. ਐੱਲ.) ਅਤੇ ਹੋਰ ਨੇ ਊਰਜਾ ਬਦਲਾਅ ਲਈ 2035 ਤੋਂ 2040 ਦਾ ਟੀਚਾ ਰੱਖਿਆ ਹੈ। ਉਨ੍ਹਾਂ ਨੇ ਕਿਹਾ ਕਿ ਭਾਰਤ ਵਿੱਚ ਊਰਜਾ ਬਦਲਾਅ ਪਹਿਲਾਂ ਫਾਸਿਲ ਆਧਾਰਿਤ ਸਾਫ ਈਂਧਨ ਅਤੇ ਫਿਰ ਨਵਿਆਉਣਯੋਗ ਊਰਜਾ ਵੱਲ ਹੋਵੇਗਾ। ਇਜ਼ਰਾਈਲ-ਫਲਸਤੀਨ ਸੰਘਰਸ਼ ’ਤੇ ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਸੰਕਟ ਊਰਜਾ ਨੂੰ ਜੈਵ ਈਂਧਨ, ਨਵਿਆਉਣਯੋਗ ਊਰਜਾ ਆਦਿ ਵੱਲ ਤੇਜ਼ੀ ਨਾਲ ਲੈ ਜਾਂਦੇ ਹਨ। 

ਇਹ ਵੀ ਪੜ੍ਹੋ - Kailash Yatra: ਹੁਣ ਕੈਲਾਸ਼ ਵਿਊ ਪੁਆਇੰਟ 'ਤੇ ਪਹੁੰਚਣਾ ਹੋਵੇਗਾ ਸੌਖਾ, ਘੱਟ ਖ਼ਰਚ 'ਤੇ ਹੋਣਗੇ ਭੋਲੇ ਬਾਬਾ ਦੇ ਦਰਸ਼ਨ

ਦੱਸ ਦੇਈਏ ਕਿ ਇਜ਼ਰਾਈਲ ’ਤੇ ਸ਼ਨੀਵਾਰ ਨੂੰ ਹਮਾਸ ਦੇ ਅੱਤਵਾਦੀਆਂ ਨੇ ਹਮਲਾ ਕੀਤਾ ਸੀ ਅਤੇ ਉਦੋਂ ਤੋਂ ਦੋਹਾਂ ਪੱਖਾਂ ’ਚ ਸੰਘਰਸ਼ ਛਿੜਿਆ ਹੋਇਆ ਹੈ, ਜਿਸ ਵਿੱਚ ਵੱਡੀ ਗਿਣਤੀ ’ਚ ਲੋਕਾਂ ਦੀ ਮੌਤ ਹੋ ਚੁੱਕੀ ਹੈ। ਪੁਰੀ ਨੇ ਪੈਟਰੋਲੀਅਮ ਐਕਸਪੋਰਟ ਕਰਨ ਵਾਲੇ ਦੇਸ਼ਾਂ ਦੇ ਸੰਗਠਨ ਓਪੇਕ ਵਲੋਂ ਕੱਚੇ ਤੇਲ ਦੇ ਉਤਪਾਦਨ ’ਚ ਕਟੌਤੀ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਨੇ ਕਿਹਾ ਕਿ ਅਗਲੇ ਦੋ ਦਹਾਕਿਆਂ ਵਿੱਚ ਦੁਨੀਆ ’ਚ ਊਰਜਾ ਦੀ ਮੰਗ ਦਾ 25 ਫ਼ੀਸਦੀ ਭਾਰਤ ਤੋਂ ਆਵੇਗਾ।

ਇਹ ਵੀ ਪੜ੍ਹੋ : ਅਕਤੂਬਰ ਮਹੀਨੇ ਹੋਵੇਗੀ ਛੁੱਟੀਆਂ ਦੀ ਬਰਸਾਤ, 15 ਦਿਨ ਬੰਦ ਰਹਿਣਗੇ ਬੈਂਕ, ਵੇਖੋ ਪੂਰੀ ਸੂਚੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

rajwinder kaur

This news is Content Editor rajwinder kaur