ਗੋਦਰੇਜ ਪ੍ਰਾਪਰਟੀਜ਼ ਨੇ 3 ਦਿਨਾਂ ''ਚ ਵੇਚੇ 1,050 ਲਗਜ਼ਰੀ ਘਰ
Monday, Apr 08, 2024 - 11:31 AM (IST)
ਨਵੀਂ ਦਿੱਲੀ (ਭਾਸ਼ਾ) - ਰੀਅਲ ਅਸਟੇਟ ਕੰਪਨੀ ਗੋਦਰੇਜ ਪ੍ਰਾਪਰਟੀਜ਼ ਲਿਮਟਿਡ (ਜੀ.ਪੀ.ਐੱਲ.) ਨੇ ਹਰਿਆਣਾ ਦੇ ਗੁਰੂਗ੍ਰਾਮ 'ਚ ਆਪਣਾ ਨਵਾਂ ਪ੍ਰੋਜੈਕਟ ਸ਼ੁਰੂ ਕਰਨ ਦੇ ਤਿੰਨ ਦਿਨਾਂ ਦੇ ਅੰਦਰ 3,000 ਕਰੋੜ ਰੁਪਏ ਤੋਂ ਵੱਧ ਮੁੱਲ ਦੇ 1,050 ਤੋਂ ਵੱਧ ਘਰ ਵੇਚ ਦਿੱਤੇ ਹਨ। ਇਹ ਰਿਹਾਇਸ਼ੀ ਖੇਤਰ ਵਿੱਚ ਮਜ਼ਬੂਤ ਵਿਕਰੀ ਦੀ ਗਤੀ ਨੂੰ ਦਰਸਾਉਂਦਾ ਹੈ। ਗੁਰੂਗ੍ਰਾਮ ਵਿੱਚ ਪਿਛਲੇ 18 ਮਹੀਨਿਆਂ ਵਿੱਚ ਸ਼ੁਰੂ ਕੀਤੇ ਗਏ ਰਿਹਾਇਸ਼ੀ ਪ੍ਰੋਜੈਕਟ ਸਫਲ ਰਹੇ ਹਨ।
ਇਹ ਵੀ ਪੜ੍ਹੋ : ਨਰਾਤਿਆਂ ’ਚ ਨੇਤਾਵਾਂ ਵੱਲੋਂ ਚੜ੍ਹਾਉਣ ਵਾਲੇ ਮੋਟੇ ਚੜ੍ਹਾਵੇ ’ਤੇ ਵੀ ਚੋਣ ਕਮਿਸ਼ਨ ਦੀ ਨਜ਼ਰ, ਦਿੱਤੇ ਇਹ ਆਦੇਸ਼
ਉੱਥੇ ਦੇ ਅਪਾਰਟਮੈਂਟਸ ਵਿਕਰੀ ਲਈ ਰੱਖੇ ਜਾਣ ਦੇ ਕੁਝ ਦਿਨਾਂ ਦੇ ਅੰਦਰ ਹੀ ਵਿਕ ਜਾਂਦੇ ਹਨ। ਕੰਪਨੀ ਨੇ ਸ਼ੇਅਰ ਬਾਜ਼ਾਰ ਨੂੰ ਦਿੱਤੀ ਜਾਣਕਾਰੀ 'ਚ ਕਿਹਾ, ''ਮੁੱਲ ਅਤੇ ਵਿਕਰੀ ਦੇ ਲਿਹਾਜ਼ ਨਾਲ ਗੋਦਰੇਜ ਪ੍ਰਾਪਰਟੀਜ਼ ਦਾ ਇਹ ਹੁਣ ਤੱਕ ਦਾ ਸਭ ਤੋਂ ਸਫਲ ਪ੍ਰੋਜੈਕਟ ਰਿਹਾ ਹੈ।'' ਇਹ ਪ੍ਰੋਜੈਕਟ ਗੁਰੂਗ੍ਰਾਮ 'ਚ ਜੀਪੀਐੱਲ ਦਾ ਸਭ ਤੋਂ ਵੱਡਾ ਰਿਹਾਇਸ਼ੀ ਵਿਕਾਸ ਹੈ।
ਇਹ ਵੀ ਪੜ੍ਹੋ : ਮੰਨੇ-ਪ੍ਰਮੰਨੇ ਬਰਾਂਡਜ਼ ਦੇ ਬੈਂਡੇਜਜ਼ ’ਚ ਮਿਲੇ ਜ਼ਹਿਰੀਲੇ ਕੈਮੀਕਲ, ਕੈਂਸਰ ਵਰਗੀਆਂ ਬੀਮਾਰੀਆਂ ਦੀ ਚਿਤਾਵਨੀ
ਗੋਦਰੇਜ ਪ੍ਰਾਪਰਟੀਜ਼ ਦੇ ਮੈਨੇਜਿੰਗ ਡਾਇਰੈਕਟਰ ਅਤੇ ਸੀਈਓ ਗੌਰਵ ਪਾਂਡੇ ਨੇ ਕਿਹਾ, “ਗੁਰੂਗ੍ਰਾਮ ਗੋਦਰੇਜ ਪ੍ਰਾਪਰਟੀਜ਼ ਲਈ ਬਹੁਤ ਮਹੱਤਵਪੂਰਨ ਬਾਜ਼ਾਰ ਹੈ। ਅਸੀਂ ਆਉਣ ਵਾਲੇ ਸਾਲਾਂ ਵਿੱਚ ਗੁਰੂਗ੍ਰਾਮ ਵਿੱਚ ਆਪਣੀ ਮੌਜੂਦਗੀ ਨੂੰ ਹੋਰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰਾਂਗੇ।''
GPL ਨੇ ਕਿਹਾ, ''ਕੰਪਨੀ ਨੇ ਵਿੱਤੀ ਸਾਲ 2023-24 ਵਿੱਚ ਗੁਰੂਗ੍ਰਾਮ ਵਿੱਚ ਵਿਕਰੀ ਵਿੱਚ ਸਾਲ-ਦਰ-ਸਾਲ 473 ਪ੍ਰਤੀਸ਼ਤ ਵਾਧਾ ਦਰਜ ਕੀਤਾ ਹੈ ਅਤੇ ਵਿੱਤੀ ਸਾਲ 2024- 25 ਲਈ ਇੱਕ ਮਜ਼ਬੂਤ ਨੀਂਹ ਪੇਸ਼ ਕਰਦਾ ਹੈ...” ਗੋਦਰੇਜ ਪ੍ਰਾਪਰਟੀਜ਼ ਕਾਰੋਬਾਰੀ ਸਮੂਹ ਗੋਦਰੇਜ ਗਰੁੱਪ ਦਾ ਹਿੱਸਾ ਹੈ। ਇਹ ਦੇਸ਼ ਦੇ ਪ੍ਰਮੁੱਖ ਡਿਵੈਲਪਰਾਂ ਵਿੱਚੋਂ ਇੱਕ ਹੈ।
ਇਹ ਵੀ ਪੜ੍ਹੋ : ਪ੍ਰੇਮਾਨੰਦ ਮਹਾਰਾਜ ਜੀ ਕੋਲੋਂ ਆਸ਼ੀਰਵਾਦ ਲੈਣ ਪਹੁੰਚੀ ਹੇਮਾ ਮਾਲਿਨੀ, ਸੰਤਾਂ ਨੇ ਦਿੱਤੀ ਇਹ ਸਿੱਖਿਆ
ਇਹ ਮੁੱਖ ਤੌਰ 'ਤੇ ਮੁੰਬਈ ਮੈਟਰੋਪੋਲੀਟਨ ਖੇਤਰ, ਦਿੱਲੀ-ਰਾਸ਼ਟਰੀ ਰਾਜਧਾਨੀ ਖੇਤਰ, ਪੁਣੇ ਅਤੇ ਬੈਂਗਲੁਰੂ ਵਿੱਚ ਰਿਹਾਇਸ਼ੀ ਪ੍ਰੋਜੈਕਟਾਂ ਦਾ ਵਿਕਾਸ ਕਰਦਾ ਹੈ। ਇਸ ਨੇ ਹਾਲ ਹੀ 'ਚ ਹੈਦਰਾਬਾਦ ਦੇ ਬਾਜ਼ਾਰ 'ਚ ਐਂਟਰੀ ਕੀਤੀ ਹੈ।
ਇਹ ਵੀ ਪੜ੍ਹੋ : ਕਿਸਾਨਾਂ ਵੱਲੋਂ MSP ਦੇ ਮੁਲਾਂਕਣ ਦੇ ਸੋਧ ਲਈ ਕਮੇਟੀ ਦਾ ਗਠਨ, ਅਗਲੀ ਰਣਨੀਤੀ ਦਾ ਕੀਤਾ ਐਲਾਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8