ਗੋਦਰੇਜ ਪ੍ਰਾਪਰਟੀਜ਼ ਨੇ ਨੋਇਡਾ 'ਚ ਵੇਚੇ 2,000 ਕਰੋੜ ਰੁਪਏ ਦੇ ਕਰੀਬ 670 ਫਲੈਟ
Monday, Sep 25, 2023 - 12:05 PM (IST)
ਨਵੀਂ ਦਿੱਲੀ : ਰੀਅਲ ਅਸਟੇਟ ਕੰਪਨੀ ਗੋਦਰੇਜ ਪ੍ਰਾਪਰਟੀਜ਼ ਲਿਮਿਟੇਡ ਨੇ ਜ਼ੋਰਦਾਰ ਮੰਗ ਦੇ ਮੱਦੇਨਜ਼ਰ ਨੋਇਡਾ ਵਿੱਚ ਆਪਣੇ ਨਵੇਂ ਰਿਹਾਇਸ਼ੀ ਪ੍ਰਾਜੈਕਟ ਵਿੱਚ 2000 ਕਰੋੜ ਰੁਪਏ ਤੋਂ ਵੱਧ ਦੇ ਲਗਭਗ 670 ਫਲੈਟ ਵੇਚੇ ਹਨ। ਕੰਪਨੀ ਨੇ ਇਹ ਜਾਣਕਾਰੀ ਸੋਮਵਾਰ ਨੂੰ ਦਿੱਤੀ ਹੈ। ਗੋਦਰੇਜ ਪ੍ਰਾਪਰਟੀਜ਼ ਨੇ ਪਿਛਲੇ ਸਾਲ ਨਵੰਬਰ 'ਚ ਨੋਇਡਾ ਅਥਾਰਟੀ ਦੁਆਰਾ ਕਰਵਾਈ ਗਈ ਈ-ਨਿਲਾਮੀ ਰਾਹੀਂ ਜ਼ਮੀਨ ਖਰੀਦੀ ਸੀ।
ਇਹ ਵੀ ਪੜ੍ਹੋ : RBI ਦਾ ਵੱਡਾ ਫ਼ੈਸਲਾ, ਕਰਜ਼ਾ ਨਾ ਮੋੜਨ ਵਾਲਿਆਂ ਦੀਆਂ ਹੁਣ ਵਧਣਗੀਆਂ ਮੁਸ਼ਕਿਲਾਂ
ਸ਼ੇਅਰ ਬਾਜ਼ਾਰ ਨੂੰ ਦਿੱਤੀ ਜਾਣਕਾਰੀ 'ਚ ਕੰਪਨੀ ਨੇ ਦੱਸਿਆ ਕਿ ਉਸ ਨੇ ਨੋਇਡਾ ਸੈਕਟਰ-146 'ਚ ਸਥਿਤ ਗੋਦਰੇਜ ਟ੍ਰੋਪਿਕਲ ਆਇਲ ਪ੍ਰਾਜੈਕਟ 'ਚ 2,000 ਕਰੋੜ ਰੁਪਏ ਤੋਂ ਜ਼ਿਆਦਾ ਦੇ 670 ਘਰ ਵੇਚੇ ਹਨ। ਇਹ ਪ੍ਰਾਜੈਕਟ ਅਗਸਤ 'ਚ ਸ਼ੁਰੂ ਕੀਤਾ ਗਿਆ ਸੀ। ਗੋਦਰੇਜ ਪ੍ਰਾਪਰਟੀਜ਼ ਦੇ ਮੈਨੇਜਿੰਗ ਡਾਇਰੈਕਟਰ ਅਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਗੌਰਵ ਪਾਂਡੇ ਨੇ ਕਿਹਾ, "ਗੋਦਰੇਜ ਪ੍ਰਾਪਰਟੀਜ਼ ਲਈ ਨੋਇਡਾ ਬਹੁਤ ਮਹੱਤਵਪੂਰਨ ਬਾਜ਼ਾਰ ਹੈ ਅਤੇ ਅਸੀਂ ਆਉਣ ਵਾਲੇ ਸਾਲਾਂ ਵਿੱਚ ਆਪਣੀ ਮੌਜੂਦਗੀ ਨੂੰ ਹੋਰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰਾਂਗੇ।"
ਇਹ ਵੀ ਪੜ੍ਹੋ : ਹੋਟਲ 'ਚ ਪਾਸਪੋਰਟ ਭੁੱਲ ਰਵਾਨਾ ਹੋਏ ਰੋਹਿਤ ਸ਼ਰਮਾ, ਪਤਾ ਲੱਗਣ 'ਤੇ ਸਾਥੀਆਂ ਨੇ ਉਡਾਇਆ ਮਜ਼ਾਕ, ਵੀਡੀਓ ਵਾਇਰਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8