GoFirst ਨੇ ਹੁਣ ਇਸ ਤਾਰੀਖ਼ ਤੱਕ ਰੱਦ ਕੀਤੀਆਂ ਉਡਾਣਾਂ, ਯਾਤਰੀਆਂ ਨੂੰ ਜਲਦ ਕਰੇਗੀ ਰਿਫੰਡ
Saturday, May 06, 2023 - 10:36 AM (IST)

ਨਵੀਂ ਦਿੱਲੀ : ਆਰਥਿਕ ਸੰਕਟ ਦਾ ਸਾਹਮਣਾ ਕਰ ਰਹੀ ਏਅਰਲਾਈਨ ਗੋ ਫਸਟ ਨੇ 12 ਮਈ ਤੱਕ ਆਪਣੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ। ਕੰਪਨੀ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਵਾਡੀਆ ਸਮੂਹ ਦੀ ਹਵਾਬਾਜ਼ੀ ਕੰਪਨੀ ਨੇ ਨੈਸ਼ਨਲ ਕੰਪਨੀ ਲਾਅ ਟ੍ਰਿਬਿਊਨਲ (ਐਨਸੀਐਲਟੀ) ਦੇ ਸਾਹਮਣੇ ਸਵੈਇੱਛਤ ਦੀਵਾਲੀਆ ਹੱਲ ਪਟੀਸ਼ਨ ਦਾਇਰ ਕੀਤੀ ਸੀ। ਟ੍ਰਿਬਿਊਨਲ ਨੇ ਵੀਰਵਾਰ ਨੂੰ ਇਸ 'ਤੇ ਸੁਣਵਾਈ ਕਰਦੇ ਹੋਏ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।
ਇਹ ਵੀ ਪੜ੍ਹੋ : ਯਾਤਰੀ ਵਾਹਨਾਂ ਦੀ ਵਿਕਰੀ ਉੱਤੇ ਲੱਗੀ ਬ੍ਰੇਕ, ਇਸ ਕਾਰਨ ਅਪ੍ਰੈਲ ਮਹੀਨੇ ਲੋਕਾਂ ਨੇ ਖ਼ਰੀਦਦਾਰੀ ਤੋਂ ਕੀਤਾ ਪ੍ਰਹੇਜ਼
ਏਅਰਲਾਈਨ ਨੇ ਟਵਿੱਟਰ 'ਤੇ ਲਿਖਿਆ, "ਸੰਚਾਲਨ ਕਾਰਨਾਂ ਕਰਕੇ, 12 ਮਈ, 2023 ਤੱਕ ਨਿਰਧਾਰਤ ਸਾਰੀਆਂ GoFirst ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ ਹੈ।" ਬਿਆਨ ਵਿੱਚ ਕਿਹਾ ਗਿਆ ਹੈ, "ਜਿਨ੍ਹਾਂ ਯਾਤਰੀਆਂ ਨੇ ਟਿਕਟਾਂ ਬੁੱਕ ਕੀਤੀਆਂ ਹਨ, ਉਨ੍ਹਾਂ ਨੂੰ ਜਲਦੀ ਹੀ ਪੂਰੀ ਰਕਮ ਵਾਪਸ ਕਰ ਦਿੱਤੀ ਜਾਵੇਗੀ।" ਏਅਰਲਾਈਨ ਨੇ 3 ਮਈ ਤੋਂ ਤਿੰਨ ਦਿਨਾਂ ਲਈ ਆਪਣੀਆਂ ਉਡਾਣਾਂ ਰੱਦ ਕਰ ਦਿੱਤੀਆਂ ਸਨ। ਬਾਅਦ ਵਿੱਚ ਇਹ ਸਮਾਂ 9 ਮਈ ਤੱਕ ਵਧਾ ਦਿੱਤਾ ਗਿਆ ਅਤੇ ਹੁਣ 12 ਮਈ ਤੱਕ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ।
ਹਵਾਬਾਜ਼ੀ ਰੈਗੂਲੇਟਰ ਡੀਜੀਸੀਏ ਨੇ ਵੀਰਵਾਰ ਨੂੰ ਕਿਹਾ ਕਿ ਏਅਰਲਾਈਨ ਨੇ 15 ਮਈ ਤੱਕ ਟਿਕਟਾਂ ਦੀ ਵਿਕਰੀ ਨੂੰ ਮੁਅੱਤਲ ਕਰ ਦਿੱਤਾ ਹੈ। ਡੀਜੀਸੀਏ ਏਅਰਲਾਈਨਜ਼ ਕੰਪਨੀ ਨੂੰ ਨਿਯਮਾਂ ਮੁਤਾਬਕ ਯਾਤਰੀਆਂ ਦਾ ਪੈਸਾ ਵਾਪਸ ਕਰਨ ਦਾ ਆਦੇਸ਼ ਦਿੱਤਾ ਹੈ।
ਇਹ ਵੀ ਪੜ੍ਹੋ : ਅਮਰੀਕੀ ਫੈਡਰਲ ਨੇ ਲਗਾਤਾਰ 10ਵੀਂ ਵਾਰ ਵਿਆਜ ਦਰਾਂ 'ਚ ਕੀਤਾ ਵਾਧਾ, ਜਾਣੋ ਕਾਰਨ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।