ਸੰਕਟ 'ਚ ਘਿਰੀ GoFirst ਨੇ 15 ਮਈ ਤੱਕ ਰੋਕੀ ਟਿਕਟ ਬੁਕਿੰਗ, DGCA ਨੇ ਦਿੱਤੇ ਸਖ਼ਤ ਨਿਰਦੇਸ਼
Thursday, May 04, 2023 - 03:03 PM (IST)
ਨਵੀਂ ਦਿੱਲੀ (ਭਾਸ਼ਾ) - ਮੁਸ਼ਕਿਲ ਵਿਚ ਫਸੀ ਏਅਰਲਾਈਨ ਗੋ ਫਰਸਟ ਨੇ 15 ਮਈ ਤੱਕ ਟਿਕਟਾਂ ਦੀ ਬੁਕਿੰਗ ਨੂੰ ਮੁਅੱਤਲ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ, ਏਅਰਲਾਈਨ ਯਾਤਰੀਆਂ ਨੂੰ ਟਿਕਟ ਦੇ ਪੈਸੇ ਵਾਪਸ ਕਰਨ ਜਾਂ ਉਨ੍ਹਾਂ ਨੂੰ ਭਵਿੱਖ ਦੀ ਯਾਤਰਾ ਲਈ ਵਰਤਣ ਦੀ ਆਗਿਆ ਦੇਣ 'ਤੇ ਵਿਚਾਰ ਕਰ ਰਹੀ ਹੈ। ਨਾਗਰਿਕ ਹਵਾਬਾਜ਼ੀ ਡਾਇਰੈਕਟੋਰੇਟ ਜਨਰਲ (ਡੀਜੀਸੀਏ) ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : ਗੋਲਡ ਬਾਂਡਸ ਦੇ ਨਿਵੇਸ਼ਕਾਂ ਨੂੰ 8 ਸਾਲਾਂ ’ਚ ਮਿਲਿਆ 13.7 ਫੀਸਦੀ ਦਾ ਰਿਟਰਨ
ਏਅਰਲਾਈਨ ਨੇ 3 ਮਈ ਤੋਂ ਤਿੰਨ ਦਿਨਾਂ ਲਈ ਆਪਣੀਆਂ ਉਡਾਣਾਂ ਨੂੰ ਮੁਅੱਤਲ ਕਰਨ ਦੇ ਫੈਸਲੇ ਤੋਂ ਬਾਅਦ ਡੀਜੀਸੀਏ ਨੇ GoFirst ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਸੀ। ਰੈਗੂਲੇਟਰ ਨੇ ਇੱਕ ਬਿਆਨ ਵਿੱਚ ਕਿਹਾ, "ਗੋਫਸਟ ਨੇ 15 ਮਈ ਤੱਕ ਆਪਣੀਆਂ ਉਡਾਣਾਂ ਲਈ ਟਿਕਟਾਂ ਦੀ ਬੁਕਿੰਗ ਬੰਦ ਕਰਨ ਦੀ ਸੂਚਨਾ ਦਿੱਤੀ ਹੈ।" ਏਅਰਲਾਈਨ ਨੇ ਕਿਹਾ ਹੈ ਕਿ ਉਹ ਜਾਂ ਤਾਂ ਯਾਤਰੀਆਂ ਨੂੰ ਟਿਕਟ ਦੇ ਪੈਸੇ ਵਾਪਸ ਕਰੇਗੀ ਜਾਂ ਭਵਿੱਖ ਦੀ ਕਿਸੇ ਤਰੀਕ 'ਤੇ ਉਡਾਣ ਭਰਨ ਦੀ ਇਜਾਜ਼ਤ ਦੇਵੇਗੀ। ਗੋਫਰਸਟ ਦੇ ਜਵਾਬ ਤੋਂ ਬਾਅਦ, ਡੀਜੀਸੀਏ ਨੇ ਏਅਰਲਾਈਨ ਨੂੰ ਮੌਜੂਦਾ ਨਿਯਮਾਂ ਦੇ ਤਹਿਤ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਟਿਕਟ ਦੇ ਪੈਸੇ ਵਾਪਸ ਕਰਨ ਦੇ ਨਿਰਦੇਸ਼ ਦਿੱਤੇ ਹਨ।
ਰੈਗੂਲੇਟਰ ਨੇ ਕਿਹਾ ਕਿ ਉਹ GoFirst ਦੇ ਅਚਾਨਕ ਬੰਦ ਹੋਣ ਕਾਰਨ ਯਾਤਰੀਆਂ ਨੂੰ ਹੋਣ ਵਾਲੀ ਅਸੁਵਿਧਾ ਨੂੰ ਘੱਟ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
ਇਹ ਵੀ ਪੜ੍ਹੋ : ਅੱਜ ਤੋਂ ਫ਼ੋਨ 'ਤੇ ਨਹੀਂ ਆਉਣਗੀਆਂ ਸਪੈਮ ਕਾਲ? ਜਾਣੋ ਕੀ ਹੈ TRAI ਦਾ ਨਵਾਂ ਨਿਯਮ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।