ਧੜੰਮ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, 1.60 ਲੱਖ ਤੋਂ ਹੇਠਾਂ ਫਿਸਲਿਆ 10 ਗ੍ਰਾਮ Gold
Monday, Jun 01, 2026 - 10:57 AM (IST)
ਬਿਜ਼ਨੈੱਸ ਡੈਸਕ : ਜੂਨ ਮਹੀਨੇ ਦੀ ਸ਼ੁਰੂਆਤ ਹੁੰਦਿਆਂ ਹੀ ਸੋਨੇ ਅਤੇ ਚਾਂਦੀ ਦੇ ਸ਼ੌਕੀਨਾਂ ਲਈ ਰਾਹਤ ਦੀ ਖ਼ਬਰ ਆਈ ਹੈ। ਕਾਰੋਬਾਰੀ ਹਫ਼ਤੇ ਦੇ ਪਹਿਲੇ ਦਿਨ ਸੋਮਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਨੇ ਦਾ ਭਾਅ 1,60,000 ਰੁਪਏ ਦੇ ਪੱਧਰ ਤੋਂ ਹੇਠਾਂ ਫਿਸਲ ਗਿਆ ਹੈ।
ਇਹ ਵੀ ਪੜ੍ਹੋ : 1 ਜੂਨ ਤੋਂ ਬਦਲ ਜਾਣਗੇ ATM ਤੋਂ ਲੈ ਕੇ UPI ਤੱਕ ਸਮੇਤ ਕਈ ਹੋਰ ਨਿਯਮ, ਤੁਹਾਡੀ ਜੇਬ 'ਤੇ ਪਵੇਗਾ ਸਿੱਧਾ ਅਸਰ
ਸੋਨੇ ਦੀਆਂ ਕੀਮਤਾਂ ਵਿੱਚ ਗਿਰਾਵਟ
MCX 'ਤੇ ਸੋਨੇ ਦੀ ਕੀਮਤ 1,211 ਰੁਪਏ ਦੀ ਗਿਰਾਵਟ ਨਾਲ 1,59,700 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ ਹੈ। 5 ਅਗਸਤ ਦੀ ਡਿਲੀਵਰੀ ਵਾਲਾ ਸੋਨਾ ਅੱਜ 1,60,193 ਰੁਪਏ 'ਤੇ ਖੁੱਲ੍ਹਿਆ ਸੀ, ਜਦੋਂ ਕਿ ਪਿਛਲੇ ਕਾਰੋਬਾਰੀ ਸੈਸ਼ਨ ਵਿੱਚ ਇਹ 1,60,911 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ।
ਇਹ ਵੀ ਪੜ੍ਹੋ : ਤੁਹਾਡੇ ਨਾਂ 'ਤੇ ਕਿਥੇ-ਕਿਥੇ ਤੇ ਕਿੰਨਾ ਪਿਆ ਪੈਸਾ, ਬੱਸ ਹੁਣ ਇਕ CLICK ਨਾਲ ਲੱਗੇਗਾ ਪਤਾ, ਨਵਾਂ ਪੋਰਟਲ ਲਾਂਚ
ਚਾਂਦੀ ਵੀ ਹੋਈ ਸਸਤੀ
ਸੋਨੇ ਦੇ ਨਾਲ-ਨਾਲ ਚਾਂਦੀ ਦੀਆਂ ਕੀਮਤਾਂ ਵਿੱਚ ਵੀ ਨਰਮੀ ਦੇਖਣ ਨੂੰ ਮਿਲੀ ਹੈ। ਚਾਂਦੀ ਦੀ ਕੀਮਤ 937 ਰੁਪਏ ਟੁੱਟ ਕੇ 2,66,061 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ ਹੈ। ਅੱਜ ਦੇ ਕਾਰੋਬਾਰ ਦੌਰਾਨ 3 ਜੁਲਾਈ ਦੀ ਡਿਲੀਵਰੀ ਵਾਲੀ ਚਾਂਦੀ 2,68,093 ਰੁਪਏ 'ਤੇ ਖੁੱਲ੍ਹੀ, ਜਦਕਿ ਪਿਛਲੇ ਸੈਸ਼ਨ 'ਚ ਇਹ 2,66,998 ਰੁਪਏ 'ਤੇ ਬੰਦ ਹੋਈ ਸੀ।
ਇਹ ਵੀ ਪੜ੍ਹੋ : ਪੈਨਸ਼ਨਰਾਂ ਦੀ ਲਾਟਰੀ ਲੱਗੀ! DR ਵਧ ਕੇ ਹੋਇਆ 483%, ਜਾਣੋ ਕਦੋਂ ਤੋਂ ਮਿਲੇਗਾ ਫਾਇਦਾ
ਦਿੱਲੀ ਸਰਾਫ਼ਾ ਬਾਜ਼ਾਰ ਦਾ ਹਾਲ
ਜ਼ਿਕਰਯੋਗ ਹੈ ਕਿ ਬੀਤੇ ਸ਼ੁੱਕਰਵਾਰ ਨੂੰ ਦਿੱਲੀ ਦੇ ਸਰਾਫ਼ਾ ਬਾਜ਼ਾਰ ਵਿੱਚ ਤੇਜ਼ੀ ਦੇਖੀ ਗਈ ਸੀ, ਜਿੱਥੇ ਸੋਨਾ 1,600 ਰੁਪਏ ਵਧ ਕੇ 1.62 ਲੱਖ ਰੁਪਏ ਪ੍ਰਤੀ 10 ਗ੍ਰਾਮ ਤੱਕ ਪਹੁੰਚ ਗਿਆ ਸੀ। ਬਾਜ਼ਾਰ ਮਾਹਿਰਾਂ ਦਾ ਕਹਿਣਾ ਹੈ ਕਿ ਪਿਛਲੇ ਦਿਨੀਂ ਆਈ ਇਸ ਤੇਜ਼ੀ ਦਾ ਮੁੱਖ ਕਾਰਨ ਮਜ਼ਬੂਤ ਗਲੋਬਲ ਰੁਝਾਨ, ਅਮਰੀਕਾ-ਈਰਾਨ ਵਿਚਾਲੇ ਸਮਝੌਤੇ ਦੀ ਸੰਭਾਵਨਾ ਅਤੇ ਵਿਆਹਾਂ ਦੇ ਸੀਜ਼ਨ ਕਾਰਨ ਵਧੀ ਘਰੇਲੂ ਮੰਗ ਸੀ। ਅੱਜ ਦੀ ਗਿਰਾਵਟ ਨੇ ਖ਼ਰੀਦਦਾਰਾਂ ਨੂੰ ਕੁਝ ਰਾਹਤ ਜ਼ਰੂਰ ਦਿੱਤੀ ਹੈ।
ਇਹ ਵੀ ਪੜ੍ਹੋ : 31 ਜੁਲਾਈ ਤੋਂ ਪਹਿਲਾਂ ਨਿਪਟਾ ਲਓ ਇਹ ਕੰਮ ਨਹੀਂ ਤਾਂ ਹੋਵੇਗਾ ਭਾਰੀ ਨੁਕਸਾਨ
ਇਹ ਵੀ ਪੜ੍ਹੋ : 22 ਰੁਪਏ ਸਸਤਾ ਹੋ ਗਿਆ ਪੈਟਰੋਲ-ਡੀਜ਼ਲ, ਜਾਣੋ ਗੁਆਂਢੀ ਮੁਲਕ 'ਚ ਕਿੰਨੀ ਹੋਈ ਤੇਲ ਦੀ ਕੀਮਤ
ਇਹ ਵੀ ਪੜ੍ਹੋ : Canada-USA 'ਚ ਪੜ੍ਹਣ ਦਾ ਸੁਪਨਾ ਹੋਇਆ ਮਹਿੰਗਾ, ਇਹ ਦੇਸ਼ ਬਣੇ ਵਿਦਿਆਰਥੀਆਂ ਦੀ ਪਹਿਲੀ ਪਸੰਦ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
