ਸੋਨਾ 10 ਰੁਪਏ ਚਮਕਿਆ, ਚਾਂਦੀ 150 ਰੁਪਏ ਫਿਸਲੀ
Wednesday, May 22, 2019 - 02:29 PM (IST)

ਨਵੀਂ ਦਿੱਲੀ—ਸੰਸਾਰਕ ਪੱਧਰ 'ਤੇ ਦੋਵਾਂ ਕੀਮਤੀ ਧਾਤੂਆਂ 'ਚ ਰਹੀ ਗਿਰਾਵਟ ਦੌਰਾਨ ਖੁਦਰਾ ਗਹਿਣਾ ਗਾਹਕੀ ਆਉਣ ਨਾਲ ਬੁੱਧਵਾਰ ਨੂੰ ਦਿੱਲੀ ਸਰਾਫਾ ਬਾਜ਼ਾਰ 'ਚ ਸੋਨਾ 10 ਰੁਪਏ ਦੀ ਤੇਜ਼ੀ 'ਚ 32,680 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਪਹੁੰਚ ਗਿਆ। ਹਾਲਾਂਕਿ ਇਸ ਦੌਰਾਨ ਉਦਯੋਗਿਕ ਮੰਗ ਕਮਜ਼ੋਰ ਪੈਣ ਨਾਲ ਚਾਂਦੀ 150 ਰੁਪਏ ਫਿਸਲ ਕੇ 37,200 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ। ਲੰਡਨ ਅਤੇ ਨਿਊਯਾਰਕ ਤੋਂ ਮਿਲੀ ਜਾਣਕਾਰੀ ਮੁਤਾਬਕ ਸੋਨਾ ਹਾਜ਼ਿਰ 0.25 ਡਾਲਰ ਦੀ ਗਿਰਾਵਟ 'ਚ 1,274.05 ਡਾਲਰ ਪ੍ਰਤੀ ਔਂਸ 'ਤੇ ਆ ਗਿਆ ਹੈ। ਜੂਨ ਦਾ ਅਮਰੀਕੀ ਸੋਨਾ ਵਾਇਦਾ ਵੀ 0.50 ਡਾਲਰ ਦੀ ਗਿਰਾਵਟ ਨਾਲ 1,272.70 ਡਾਲਰ ਪ੍ਰਤੀ ਔਂਸ ਬੋਲਿਆ ਗਿਆ। ਬਾਜ਼ਾਰ ਵਿਸ਼ਲੇਸ਼ਕਾਂ ਨੇ ਦੱਸਿਆ ਕਿ ਦੁਨੀਆ ਦੀਆਂ ਹੋਰ ਪ੍ਰਮੁੱਖ ਮੁਦਰਾਵਾਂ ਦੇ ਬਾਸਕੇਟ 'ਚ ਡਾਲਰ ਪ੍ਰਤੀ ਔਂਸ ਬੋਲਿਆ ਗਿਆ। ਬਾਜ਼ਾਰ ਵਿਸ਼ਲੇਸ਼ਕਾਂ ਨੇ ਦੱਸਿਆ ਕਿ ਦੁਨੀਆ ਦੀਆਂ ਹੋਰ ਪ੍ਰਮੁੱਖ ਮੁਦਰਾਵਾਂ ਦੇ ਬਾਸਕੇਟ 'ਚ ਡਾਲਰ ਦੇ ਸਾਢੇ ਤਿੰਨ ਮਹੀਨੇ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚਣ ਨਾਲ ਪੀਲੀ ਧਾਤੂ ਦੀ ਮੰਗ ਕਮਜ਼ੋਰ ਪਈ ਹੈ। ਕੌਮਾਂਤਰੀ ਬਾਜ਼ਾਰਾਂ 'ਚ ਚਾਂਦੀ ਹਾਜ਼ਿਰ ਵੀ 0.01 ਡਾਲਰ ਦੀ ਗਿਰਾਵਟ ਦੇ ਨਾਲ 14.41 ਡਾਲਰ ਪ੍ਰਤੀ ਔਂਸ ਦੀ ਕੀਮਤ 'ਤੇ ਵਿਕੀ।