ਸੋਨਾ ਅਤੇ ਚਾਂਦੀ ਫਿਸਲੇ

02/07/2019 3:47:04 PM

ਨਵੀਂ ਦਿੱਲੀ—ਸੰਸਾਰਕ ਪੱਧਰ 'ਤੇ ਪੀਲੀ ਧਾਤੂ 'ਚ ਰਹੀ ਗਿਰਾਵਟ ਦੇ ਦੌਰਾਨ ਉੱਚੇ ਭਾਅ 'ਤੇ ਖੁਦਰਾ ਗਹਿਣਾ ਖਰੀਦ ਕਮਜ਼ੋਰ ਪੈਣ ਨਾਲ ਦਿੱਲੀ ਸਰਾਫਾ ਬਾਜ਼ਾਰ 'ਚ ਵੀਰਵਾਰ ਨੂੰ ਸੋਨਾ 270 ਰੁਪਏ ਫਿਸਲ ਕੇ 34,180 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਗਿਆ ਹੈ। ਇਸ ਦੌਰਾਨ ਚਾਂਦੀ ਵੀ 330 ਰੁਪਏ ਫਿਸਲ ਕੇ 41,030 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ। ਕੌਮਾਂਤਰੀ ਬਾਜ਼ਾਰਾਂ 'ਚ ਲੰਡਨ ਦਾ ਸੋਨਾ ਹਾਜ਼ਿਰ 2.07 ਡਾਲਰ ਦੀ ਗਿਰਾਵਟ ਦੇ ਨਾਲ 1,304.25 ਡਾਲਰ ਪ੍ਰਤੀ ਔਂਸ 'ਤੇ ਆ ਗਿਆ। ਅਪ੍ਰੈਲ ਦਾ ਅਮਰੀਕੀ ਸੋਨਾ ਵਾਇਦਾ ਵੀ 0.7 ਡਾਲਰ ਦੀ ਗਿਰਾਵਟ 'ਚ 1,307.40 ਡਾਲਰ ਪ੍ਰਤੀ ਔਂਸ ਬੋਲਿਆ ਗਿਆ। ਬਾਜ਼ਾਰ ਵਿਸ਼ਲੇਸ਼ਕਾਂ ਨੇ ਦੱਸਿਆ ਕਿ ਦੁਨੀਆ ਦੀਆਂ ਹੋਰ ਮੁੱਖ ਮੁਦਰਾਵਾਂ ਦੇ ਬਾਸਕੇਟ 'ਚ ਡਾਲਰ ਦੇ ਮਜ਼ਬੂਤ ਹੋਣ ਨਾਲ ਪੀਲੀ ਧਾਤੂ 'ਤੇ ਦਬਾਅ ਵਧਿਆ ਹੋਇਆ ਹੈ। ਹਾਲਾਂਕਿ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਦੁਬਾਰਾ ਸ਼ਟਡਾਊਨ ਦੀ ਧਮਕੀ ਦੇ ਕਾਰਨ ਸੋਨੇ ਦੀ ਕੀਮਤ 1,300 ਡਾਲਰ ਪ੍ਰਤੀ ਔਂਸ ਤੋਂ ਉੱਪਰ ਬਣੇ ਹੋਏ ਹਨ।  
ਕੌਮਾਂਤਰੀ ਬਾਜ਼ਾਰ 'ਚ ਚਾਂਦੀ ਹਾਜ਼ਿਰ 0.02 ਡਾਲਰ ਦੀ ਤੇਜ਼ੀ ਦੇ ਨਾਲ 15.69 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਈ। ਸਥਾਨਕ ਬਾਜ਼ਾਰ 'ਚ ਪੀਲੀ ਧਾਤੂ ਦੀ ਗਹਿਣਾ ਮੰਗ ਘਟਣ ਨਾਲ ਸੋਨਾ ਸਟੈਂਡਰਡ 270 ਰੁਪਏ ਫਿਸਲ ਕੇ 34,180 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਆ ਗਿਆ। ਸੋਨਾ ਬਿਠੂਰ ਵੀ ਇੰਨਾ ਹੀ ਡਿੱਗ ਕੇ 34,030 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਆ ਗਿਆ ਹੈ। ਅੱਠ ਗ੍ਰਾਮ ਵਾਲੀ ਗਿੰਨੀ ਪਿਛਲੇ ਦਿਨ ਦੇ 26,100 ਰੁਪਏ 'ਤੇ ਸਥਿਰ ਰਹੀ। ਉਦਯੌਗਿਕ ਮੰਗ ਸੁਸਤ ਪੈਣ ਨਾਲ ਚਾਂਦੀ ਹਾਜ਼ਿਰ 330 ਰੁਪਏ ਡਿੱਗ ਕੇ 41,050 ਰੁਪਏ ਪ੍ਰਤੀ ਕਿਲੋਗ੍ਰਾਮ ਦੀ ਕੀਮਤ ਵਿਕੀ। ਚਾਂਦੀ ਵਾਇਦਾ ਹਾਲਾਂਕਿ 75 ਰੁਪਏ ਚਮਕ ਕੇ 40,400 ਰੁਪਏ ਪ੍ਰਤੀ ਕਿਲੋਗ੍ਰਾਮ ਬੋਲੀ ਗਈ। ਸਿੱਕਾ ਲਿਵਾਲੀ ਅਤੇ ਬਿਕਵਾਲੀ ਕ੍ਰਮਵਾਰ 80 ਹਜ਼ਾਰ ਅਤੇ 81 ਹਜ਼ਾਰ ਰੁਪਏ ਪ੍ਰਤੀ ਸੈਂਕੜਾ 'ਤੇ ਸਥਿਰ ਰਹੇ।


Aarti dhillon

Content Editor

Related News