ਗਾਹਕਾਂ ਲਈ ਖ਼ਾਸ ਖ਼ਬਰ: ਨਵੇਂ ਸਾਲ ਤੋਂ ਪਹਿਲਾਂ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ ਅੱਜ ਦੇ ਰੇਟ

Friday, Dec 29, 2023 - 06:56 PM (IST)

ਗਾਹਕਾਂ ਲਈ ਖ਼ਾਸ ਖ਼ਬਰ: ਨਵੇਂ ਸਾਲ ਤੋਂ ਪਹਿਲਾਂ ਸਸਤਾ ਹੋਇਆ ਸੋਨਾ-ਚਾਂਦੀ, ਜਾਣੋ ਅੱਜ ਦੇ ਰੇਟ

ਬਿਜ਼ਨੈੱਸ ਡੈਸਕ : ਨਵਾਂ ਸਾਲ ਸ਼ੁਰੂ ਹੋਣ 'ਚ ਕੁਝ ਦਿਨ ਬਾਕੀ ਰਹਿ ਗਏ ਹਨ। ਇਸ ਤੋਂ ਪਹਿਲਾਂ ਸਰਾਫਾ ਬਾਜ਼ਾਰ 'ਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ ਰਹੀ ਹੈ। ਵਿਦੇਸ਼ੀ ਅਤੇ ਘਰੇਲੂ ਬਾਜ਼ਾਰਾਂ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਨਰਮੀ ਹੈ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਨੇ ਦਾ ਵਾਇਦਾ ਭਾਅ 63,250 ਰੁਪਏ ਅਤੇ ਚਾਂਦੀ ਦਾ ਵਾਇਦਾ ਭਾਅ 74,300 ਰੁਪਏ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ।

ਇਹ ਵੀ ਪੜ੍ਹੋ - ਪੌੜੀਆਂ ਘੜੀਸ ਕੇ ਖ਼ੁਦ ਜਹਾਜ਼ ਤੋਂ ਹੇਠਾਂ ਉਤਰਨ ਲਈ ਮਜ਼ਬੂਰ ਹੋਇਆ ਦਿਵਿਆਂਗ ਵਿਅਕਤੀ, ਫਿਰ ਹੋਇਆ.....

ਸੋਨੇ ਦੇ ਵਾਇਦਾ ਭਾਅ ਵਿੱਚ ਨਰਮੀ
ਸੋਨੇ ਦੇ ਵਾਇਦਾ ਭਾਅ ਦੀ ਸ਼ੁਰੂਆਤ ਅੱਜ ਗਿਰਾਵਟ ਨਾਲ ਸ਼ੁਰੂ ਹੋਈ। MCX 'ਤੇ ਸੋਨੇ ਦਾ ਬੈਂਚਮਾਰਕ ਫਰਵਰੀ ਠੇਕਾ ਅੱਜ 143 ਰੁਪਏ ਦੀ ਗਿਰਾਵਟ ਨਾਲ 63,246 ਰੁਪਏ 'ਤੇ ਖੁੱਲ੍ਹਿਆ। ਲਿਖਣ ਦੇ ਸਮੇਂ ਇਹ ਕੰਟਰੈਕਟ 126 ਰੁਪਏ ਦੀ ਗਿਰਾਵਟ ਨਾਲ 63,263 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਸਮੇਂ ਇਹ ਦਿਨ ਦੇ ਉੱਚੇ ਪੱਧਰ 63,287 ਰੁਪਏ ਅਤੇ ਦਿਨ ਦੇ ਹੇਠਲੇ ਪੱਧਰ 63,211 ਰੁਪਏ ਨੂੰ ਛੂਹ ਗਿਆ। ਇਸ ਮਹੀਨੇ ਸੋਨੇ ਦੀ ਫਿਊਚਰ ਕੀਮਤ 64,063 ਰੁਪਏ ਦੇ ਉੱਚ ਪੱਧਰ ਨੂੰ ਛੂਹ ਗਈ ਸੀ।

ਇਹ ਵੀ ਪੜ੍ਹੋ - ਚੋਣਾਂ ਤੋਂ ਪਹਿਲਾਂ ਸਸਤਾ ਹੋ ਸਕਦੈ ਪੈਟਰੋਲ-ਡੀਜ਼ਲ! ਇੰਨੇ ਰੁਪਏ ਘਟ ਸਕਦੀ ਹੈ ਕੀਮਤ

ਚਾਂਦੀ ਵੀ ਚਮਕੀ
MCX 'ਤੇ ਚਾਂਦੀ ਦਾ ਬੈਂਚਮਾਰਕ ਮਾਰਚ ਕੰਟਰੈਕਟ ਅੱਜ 409 ਰੁਪਏ ਦੀ ਗਿਰਾਵਟ ਨਾਲ 74,550 ਰੁਪਏ 'ਤੇ ਖੁੱਲ੍ਹਿਆ। ਖ਼ਬਰ ਲਿਖੇ ਜਾਣ ਤੱਕ ਇਹ ਠੇਕਾ 659 ਰੁਪਏ ਦੀ ਗਿਰਾਵਟ ਨਾਲ 74,300 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਸਮੇਂ ਇਹ ਦਿਨ ਦੇ ਉੱਚੇ ਪੱਧਰ 74,640 ਰੁਪਏ ਅਤੇ ਦਿਨ ਦੇ ਹੇਠਲੇ ਪੱਧਰ 73,873 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਿਆ। ਇਸ ਮਹੀਨੇ ਚਾਂਦੀ ਦੀ ਕੀਮਤ 78,549 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ ਸੀ।

ਇਹ ਵੀ ਪੜ੍ਹੋ - ਚੋਣਾਂ ਤੋਂ ਪਹਿਲਾਂ ਡਾ: ਸਵੇਰਾ ਪ੍ਰਕਾਸ਼ ਦਾ ਵੱਡਾ ਬਿਆਨ, ਕਿਹਾ-ਪਾਕਿਸਤਾਨ ਨੂੰ ਮੋਦੀ ਵਰਗੇ ਨੇਤਾ ਦੀ ਲੋੜ

ਕੌਮਾਂਤਰੀ ਬਾਜ਼ਾਰ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ
ਕੌਮਾਂਤਰੀ ਬਾਜ਼ਾਰ 'ਚ ਸੋਨੇ ਅਤੇ ਚਾਂਦੀ ਦੇ ਵਾਇਦਾ ਭਾਅ ਦੀ ਸ਼ੁਰੂਆਤ ਗਿਰਾਵਟ ਨਾਲ ਹੋਈ ਹੈ। ਕਾਮੈਕਸ 'ਤੇ ਸੋਨਾ 2,076.10 ਡਾਲਰ ਪ੍ਰਤੀ ਔਂਸ ਦੇ ਭਾਅ 'ਤੇ ਖੁੱਲ੍ਹਿਆ। ਪਿਛਲੀ ਬੰਦ ਕੀਮਤ 2,083.50 ਡਾਲਰ ਸੀ। ਖ਼ਬਰ ਲਿਖੇ ਜਾਣ ਤੱਕ ਇਹ 4.80 ਡਾਲਰ ਦੀ ਗਿਰਾਵਟ ਦੇ ਨਾਲ 2,078.70 ਡਾਲਰ ਪ੍ਰਤੀ ਔਂਸ ਦੇ ਭਾਅ 'ਤੇ ਕਾਰੋਬਾਰ ਕਰ ਰਿਹਾ ਸੀ। ਕਾਮੈਕਸ 'ਤੇ ਚਾਂਦੀ ਦਾ ਵਾਇਦਾ ਭਾਅ 24.22 ਡਾਲਰ 'ਤੇ ਖੁੱਲ੍ਹਿਆ, ਪਿਛਲੀ ਬੰਦ ਕੀਮਤ 24.37 ਡਾਲਰ ਸੀ। ਖ਼ਬਰ ਲਿਖੇ ਜਾਣ ਤੱਕ ਇਹ 0.29 ਡਾਲਰ ਦੀ ਗਿਰਾਵਟ ਦੇ ਨਾਲ 24.07 ਡਾਲਰ ਪ੍ਰਤੀ ਔਂਸ ਦੀ ਕੀਮਤ 'ਤੇ ਕਾਰੋਬਾਰ ਕਰ ਰਿਹਾ ਸੀ।

ਇਹ ਵੀ ਪੜ੍ਹੋ - ਕੈਨੇਡਾ ਰਹਿ ਰਹੇ ਪੰਜਾਬ ਦੇ ਵਿਦਿਆਰਥੀਆਂ ਲਈ ਖ਼ਾਸ ਖ਼ਬਰ, ਓਰੇਨ ਦੇ ਰਿਹਾ 'ਸੁਨਹਿਰੀ ਤੋਹਫ਼ਾ'

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 


author

rajwinder kaur

Content Editor

Related News