ਗਹਿਣੇ ਖਰੀਦਣ ਵਾਲੇ ਲੋਕਾਂ ਲਈ ਖ਼ਾਸ ਖ਼ਬਰ : ਸਸਤਾ ਹੋਇਆ ਸੋਨਾ-ਚਾਂਦੀ, ਜਾਣੋ ਅੱਜ ਦੀ ਕੀਮਤ

03/18/2024 4:06:30 PM

ਬਿਜ਼ਨੈੱਸ ਡੈਸਕ : ਭਾਰਤੀਆਂ ਲਈ ਸੋਨਾ ਹਮੇਸ਼ਾ ਸੁਰੱਖਿਅਤ ਨਿਵੇਸ਼ ਦਾ ਵਿਕਲਪ ਰਿਹਾ ਹੈ। ਜੇਕਰ ਤੁਸੀਂ ਅੱਜ ਸੋਨਾ-ਚਾਂਦੀ ਖਰੀਦਣ ਬਾਰੇ ਸੋਚ ਰਹੇ ਹੋ ਤਾਂ ਤੁਹਾਨੂੰ ਦੱਸ ਦੇਈਏ ਕਿ ਦੇਸ਼ ਦੇ ਵੱਡੇ ਸ਼ਹਿਰਾਂ 'ਚ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਇਸ ਦੇ ਨਾਲ ਹੀ ਹਫ਼ਤੇ ਦੇ ਪਹਿਲੇ ਕਾਰੋਬਾਰੀ ਦਿਨ ਭਾਵ ਸੋਮਵਾਰ ਨੂੰ MCX ਐਕਸਚੇਂਜ 'ਤੇ ਸੋਨਾ ਲਾਲ ਨਿਸ਼ਾਨ 'ਤੇ ਬਣਿਆ ਹੋਇਆ ਹੈ। ਇਹ ਸ਼ੁੱਕਰਵਾਰ ਦੇ ਮੁਕਾਬਲੇ 278 ਰੁਪਏ ਸਸਤਾ ਹੋ ਕੇ 65,264 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ। ਇਸ ਦੇ ਨਾਲ ਹੀ ਚਾਂਦੀ ਵੀ ਸ਼ੁੱਕਰਵਾਰ ਦੇ ਮੁਕਾਬਲੇ ਵਾਇਦਾ ਬਾਜ਼ਾਰ 'ਚ 424 ਰੁਪਏ ਸਸਤੀ ਹੋ ਕੇ 75,226 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ ਹੈ।

ਇਹ ਵੀ ਪੜ੍ਹੋ - 70 ਹਜ਼ਾਰ ਰੁਪਏ ਤੱਕ ਪਹੁੰਚ ਸਕਦੀ ਹੈ 'ਸੋਨੇ ਦੀ ਕੀਮਤ'! ਜਾਣੋ ਕੀ ਹਨ ਕਾਰਣ

70 ਹਜ਼ਾਰ ਰੁਪਏ ਤੱਕ ਜਾ ਸਕਦਾ ਹੈ ਸੋਨਾ
ਬਾਜ਼ਾਰ ਮਾਹਿਰਾਂ ਦੇ ਮੁਤਾਬਕ ਆਉਣ ਵਾਲੇ ਦਿਨਾਂ 'ਚ ਸੋਨੇ ਦੀਆਂ ਕੀਮਤਾਂ 'ਚ ਵਾਧਾ ਜਾਰੀ ਰਹਿ ਸਕਦਾ ਹੈ। ਇਸ ਕਾਰਨ ਇਸ ਸਾਲ ਦੇ ਅੰਤ ਤੱਕ ਸੋਨਾ 70 ਹਜ਼ਾਰ ਰੁਪਏ ਪ੍ਰਤੀ 10 ਗ੍ਰਾਮ ਤੱਕ ਜਾ ਸਕਦਾ ਹੈ। ਇਸ ਦੇ ਨਾਲ ਹੀ ਚਾਂਦੀ ਵੀ 75 ਹਜ਼ਾਰ ਰੁਪਏ ਪ੍ਰਤੀ ਕਿਲੋਗ੍ਰਾਮ ਤੱਕ ਪਹੁੰਚ ਸਕਦੀ ਹੈ। 

ਇਹ ਵੀ ਪੜ੍ਹੋ - ਵੱਡੀ ਖ਼ਬਰ : ਇਨ੍ਹਾਂ ਸੂਬਿਆਂ 'ਚ ਸਭ ਤੋਂ ਮਹਿੰਗਾ ਮਿਲ ਰਿਹਾ ਪੈਟਰੋਲ-ਡੀਜ਼ਲ, ਜਾਣੋ ਤੁਹਾਡੇ ਇਲਾਕੇ ਕੀ ਹੈ ਕੀਮਤ?

ਕੌਮਾਂਤਰੀ ਬਾਜ਼ਾਰ 'ਚ ਸੋਨੇ-ਚਾਂਦੀ ਦੇ ਭਾਅ
ਘਰੇਲੂ ਬਾਜ਼ਾਰ ਦੀ ਤਰ੍ਹਾਂ ਕੌਮਾਂਤਰੀ ਬਾਜ਼ਾਰ 'ਚ ਵੀ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਕਾਮੈਕਸ 'ਤੇ ਸੋਨਾ 0.37 ਫ਼ੀਸਦੀ ਸਸਤਾ ਹੋ ਕੇ 2147.72 ਡਾਲਰ ਪ੍ਰਤੀ ਔਂਸ ਹੋ ਗਿਆ ਹੈ। ਇਸ ਦੇ ਨਾਲ ਚਾਂਦੀ ਵੀ 0.67 ਫ਼ੀਸਦੀ ਦੀ ਗਿਰਾਵਟ ਨਾਲ 25.21 ਡਾਲਰ ਪ੍ਰਤੀ ਔਂਸ 'ਤੇ ਨਜ਼ਰ ਆ ਰਹੀ ਹੈ।

ਇਹ ਵੀ ਪੜ੍ਹੋ - iPhone ਖਰੀਦਣ ਵਾਲੇ ਲੋਕਾਂ ਲਈ ਵੱਡੀ ਖ਼ਬਰ, 35 ਹਜ਼ਾਰ ਰੁਪਏ ਤੋਂ ਘੱਟ ਹੋਈਆਂ ਕੀਮਤਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News