ਸੋਨੇ ਅਤੇ ਚਾਂਦੀ ਦੀ ਕੀਮਤ ''ਚ ਵਾਧਾ, ਖ਼ਰੀਦਣ ਤੋਂ ਪਹਿਲਾਂ  ਜਾਣੋ ਭਾਅ

Friday, Feb 04, 2022 - 02:58 PM (IST)

ਸੋਨੇ ਅਤੇ ਚਾਂਦੀ ਦੀ ਕੀਮਤ ''ਚ ਵਾਧਾ, ਖ਼ਰੀਦਣ ਤੋਂ ਪਹਿਲਾਂ  ਜਾਣੋ ਭਾਅ

ਨਵੀਂ ਦਿੱਲੀ - ਲਗਾਤਾਰ ਦੋ ਦਿਨਾਂ ਦੀ ਗਿਰਾਵਟ ਤੋਂ ਬਾਅਦ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ ਹੋਇਆ ਹੈ। ਇਸ ਵਾਧੇ ਤੋਂ ਬਾਅਦ ਸੋਨੇ ਦੀ ਕੀਮਤ 48,000 ਰੁਪਏ ਪ੍ਰਤੀ 10 ਗ੍ਰਾਮ ਦੇ ਨੇੜੇ ਆ ਗਈ। ਬੀਤੇ ਦਿਨ ਸੋਨਾ 0.07 ਫੀਸਦੀ ਡਿੱਗਿਆ ਸੀ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 0.23 ਫੀਸਦੀ ਦੀ ਗਿਰਾਵਟ ਨਾਲ ਕਾਰੋਬਾਰ ਕਰ ਰਹੀ ਹੈ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਅੱਜ ਅਪ੍ਰੈਲ ਵਿਚ ਡਿਲੀਵਰੀ ਲਈ ਸੋਨੇ ਦੀ ਕੀਮਤ ਅੱਜ 0.08 ਫੀਸਦੀ ਵਧ ਕੇ 47,953 ਰੁਪਏ ਪ੍ਰਤੀ 10 ਗ੍ਰਾਮ 'ਤੇ ਹੈ। ਦੂਜੇ ਪਾਸੇ ਅੱਜ ਦੇ ਕਾਰੋਬਾਰ 'ਚ ਚਾਂਦੀ 'ਚ 0.39 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ। ਅੱਜ 1 ਕਿਲੋ ਚਾਂਦੀ ਦਾ ਭਾਅ 60,971 ਰੁਪਏ ਹੈ।

ਇਹ ਵੀ ਪੜ੍ਹੋ : LIC ਬਣੀ ਦੁਨੀਆ ਦਾ 10ਵਾਂ ਸਭ ਤੋਂ ਕੀਮਤੀ ਬੀਮਾ ਬ੍ਰਾਂਡ, ਵਿਨਿਵੇਸ਼ ਲਈ ਤਿਆਰ

ਸਾਲ 2020 ਦੀ ਗੱਲ ਕਰੀਏ ਤਾਂ ਪਿਛਲੇ ਸਾਲ ਦੀ ਇਸੇ ਮਿਆਦ 'ਚ MCX 'ਤੇ 10 ਗ੍ਰਾਮ ਸੋਨੇ ਦੀ ਕੀਮਤ 56,200 ਰੁਪਏ ਦੇ ਉੱਚ ਪੱਧਰ 'ਤੇ ਪਹੁੰਚ ਗਈ ਸੀ। ਅੱਜ ਦਸੰਬਰ ਫਿਊਚਰਜ਼ MCX 'ਤੇ ਸੋਨਾ 47,792 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਹੈ, ਯਾਨੀ ਇਹ ਅਜੇ ਵੀ ਲਗਭਗ 8,400 ਰੁਪਏ ਸਸਤਾ ਮਿਲ ਰਿਹਾ ਹੈ।

ਮਿਸਡ ਕਾਲ ਦੇ ਕੇ ਸੋਨੇ ਦਾ ਰੇਟ ਪਤਾ ਕਰੋ

ਤੁਹਾਨੂੰ ਦੱਸ ਦੇਈਏ ਕਿ ਤੁਸੀਂ ਘਰ ਬੈਠੇ ਹੀ ਆਸਾਨੀ ਨਾਲ ਇਨ੍ਹਾਂ ਧਾਤੂਆਂ ਦੀਆਂ ਦਰਾਂ ਦਾ ਪਤਾ ਲਗਾ ਸਕਦੇ ਹੋ। ਇਸਦੇ ਲਈ, ਤੁਹਾਨੂੰ ਬੱਸ ਇਸ ਨੰਬਰ 8955664433 'ਤੇ ਇੱਕ ਮਿਸ ਕਾਲ ਕਰਨੀ ਹੈ ਅਤੇ ਤੁਹਾਡੇ ਫੋਨ 'ਤੇ ਇੱਕ ਸੁਨੇਹਾ ਆਵੇਗਾ, ਜਿਸ ਵਿੱਚ ਤੁਸੀਂ ਨਵੀਨਤਮ ਦਰਾਂ ਨੂੰ ਦੇਖ ਸਕਦੇ ਹੋ।

ਇਹ ਵੀ ਪੜ੍ਹੋ : ISB ਦੇ ਵਿਦਿਆਰਥੀਆਂ ਨੂੰ 34.07 ਲੱਖ ਰੁਪਏ ਦੀ ਔਸਤ CTC 'ਤੇ ਦੋ ਹਜ਼ਾਰ ਤੋਂ ਵੱਧ ਨੌਕਰੀਆਂ ਦੇ ਆਫਰ ਮਿਲੇ

ਇਸ ਤਰ੍ਹਾਂ ਜਾਂਚ ਕਰ ਸਕਦੇ ਹੋ ਤੁਸੀਂ ਸੋਨੇ ਦੀ ਸ਼ੁੱਧਤਾ 

ਤੁਹਾਨੂੰ ਦੱਸ ਦੇਈਏ ਕਿ ਹੁਣ ਜੇਕਰ ਤੁਸੀਂ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰਨਾ ਚਾਹੁੰਦੇ ਹੋ, ਤਾਂ ਇਸਦੇ ਲਈ ਸਰਕਾਰ ਦੁਆਰਾ ਇੱਕ ਐਪ ਬਣਾਇਆ ਗਿਆ ਹੈ। 'ਬੀਆਈਐਸ ਕੇਅਰ ਐਪ' ਨਾਲ ਗਾਹਕ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰ ਸਕਦੇ ਹਨ। ਇਸ ਐਪ ਦੇ ਜ਼ਰੀਏ ਤੁਸੀਂ ਨਾ ਸਿਰਫ ਸੋਨੇ ਦੀ ਸ਼ੁੱਧਤਾ ਦੀ ਜਾਂਚ ਕਰ ਸਕਦੇ ਹੋ ਬਲਕਿ ਇਸ ਨਾਲ ਜੁੜੀ ਕੋਈ ਸ਼ਿਕਾਇਤ ਵੀ ਕਰ ਸਕਦੇ ਹੋ।

ਇਸ ਐਪ 'ਚ ਜੇਕਰ ਸਾਮਾਨ ਦਾ ਲਾਇਸੈਂਸ, ਰਜਿਸਟ੍ਰੇਸ਼ਨ ਅਤੇ ਹਾਲਮਾਰਕ ਨੰਬਰ ਗਲਤ ਪਾਇਆ ਜਾਂਦਾ ਹੈ ਤਾਂ ਗਾਹਕ ਤੁਰੰਤ ਇਸ ਦੀ ਸ਼ਿਕਾਇਤ ਕਰ ਸਕਦਾ ਹੈ। ਇਸ ਐਪ ਰਾਹੀਂ ਗਾਹਕ ਨੂੰ ਤੁਰੰਤ ਸ਼ਿਕਾਇਤ ਦਰਜ ਹੋ ਜਾਣ ਦੀ ਜਾਣਕਾਰੀ ਵੀ ਮਿਲੇਗੀ।

ਇਹ ਵੀ ਪੜ੍ਹੋ : ITR ਫਾਰਮ ਨਾਲ ਜੁੜੇਗਾ ਨਵਾਂ ਕਾਲਮ, ਕ੍ਰਿਪਟੋ ਤੋਂ ਕਮਾਈ ਦੀ ਦੇਣੀ ਹੋਵੇਗੀ ਜਾਣਕਾਰੀ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


 


author

Harinder Kaur

Content Editor

Related News