ਦਿੱਲੀ ਸਰਾਫਾ ਬਾਜ਼ਾਰ ''ਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਸਥਿਰ

Wednesday, Jul 10, 2019 - 04:58 PM (IST)

ਨਵੀਂ ਦਿੱਲੀ—ਦਿੱਲੀ ਸਰਾਫਾ ਬਾਜ਼ਾਰ 'ਚ ਬੁੱਧਵਾਰ ਨੂੰ ਸੋਨੇ ਦੀ ਕੀਮਤ 34,870 ਰੁਪਏ ਪ੍ਰਤੀ ਦਸ ਗ੍ਰਾਮ ਅਤੇ ਚਾਂਦੀ ਦੀ 38,900 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਸਥਿਰ ਰਹੀ। ਅਖਿਲ ਭਾਰਤੀ ਸਰਾਫਾ ਸੰਘ ਨੇ ਇਹ ਜਾਣਕਾਰੀ ਦਿੱਤੀ ਹੈ। ਸੰਸਾਰਕ ਪੱਧਰ 'ਤੇ, ਨਿਊਯਾਰਕ 'ਚ ਸੋਨਾ ਗਿਰਾਵਟ ਦੇ ਨਾਲ 1,391.39 ਡਾਲਰ ਪ੍ਰਤੀ ਔਂਸ ਅਤੇ ਚਾਂਦੀ 15.07 ਡਾਲਰ ਪ੍ਰਤੀ ਔਂਸ 'ਤੇ ਰਹੀ। ਐੱਚ.ਡੀ.ਐੱਫ.ਸੀ. ਸਕਿਓਰਟੀਜ਼ ਦੇ ਸੀਨੀਅਰ ਵਿਸ਼ਲੇਸ਼ਕ ਤਪਨ ਪਟੇਲ ਨੇ ਕਿਹਾ ਕਿ ਅਮਰੀਕੀ ਅਤੇ ਚੀਨ ਵਲੋਂ ਵਪਾਰ ਗੱਲਬਾਤ ਫਿਰ ਤੋਂ ਸ਼ੁਰੂ ਹੋਣ ਦੇ ਬਾਅਦ ਸੰਸਾਰਕ ਪੱਧਰ 'ਤੇ ਸੋਨੇ ਦੀਆਂ ਕੀਮਤਾਂ 'ਤੇ ਦਬਾਅ ਦੇਖਣ ਨੂੰ ਮਿਲਿਆ। ਮਜ਼ਬੂਤ ਡਾਲਰ ਸੂਚਕਾਂਕ ਅਤੇ ਸ਼ੇਅਰ ਬਾਜ਼ਾਰਾਂ 'ਚ ਹਾਂ-ਪੱਖੀ ਮਾਹੌਲ ਦਾ ਅਸਰ ਵੀ ਸੋਨੇ ਦੀ ਕੀਮਤ 'ਤੇ ਦੇਖਣ ਨੂੰ ਮਿਲਿਆ। ਅਖਿਲ ਭਾਰਤੀ ਸਰਾਫਾ ਸੰਘ ਦੇ ਮੁਤਾਬਕ 99.9 ਫੀਸਦੀ ਅਤੇ 99.5 ਫੀਸਦੀ ਸ਼ੁੱਧਤਾ ਵਾਲਾ ਸੋਨਾ ਕ੍ਰਮਵਾਰ 34,870 ਰੁਪਏ ਅਤੇ 34,700 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਰਿਹਾ। ਅੱਠ ਗ੍ਰਾਮ ਵਾਲੀ ਗਿੰਨੀ ਵੀ 27,300 ਰੁਪਏ ਪ੍ਰਤੀ ਇਕਾਈ 'ਤੇ ਸਥਿਰ ਰਹੀ। ਮੰਗਲਵਾਰ ਨੂੰ ਸੋਨੇ 'ਚ 600 ਰੁਪਏ ਦੀ ਗਿਰਾਵਟ ਦਰਜ ਕੀਤੀ ਗਈ ਸੀ। ਇਸ ਦੌਰਾਨ ਚਾਂਦੀ ਹਾਜ਼ਿਰ 38,900 ਰੁਪਏ ਪ੍ਰਤੀ ਕਿਲੋਗ੍ਰਾਮ ਜਦੋਂਕਿ ਹਫਤਾਵਾਰ ਡਿਲਵਰੀ ਚਾਂਦੀ 34 ਰੁਪਏ ਦੇ ਵਾਧੇ ਨਾਲ 38,034 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਰਹੀ। ਚਾਂਦੀ ਸਿੱਕਾ ਲਿਵਾਲ ਅਤੇ ਬਿਕਵਾਲ ਕ੍ਰਮਵਾਰ 81,000 ਰੁਪਏ ਅਤੇ 82,000 ਰੁਪਏ ਪ੍ਰਤੀ ਸੈਂਕੜਾ 'ਤੇ ਸਥਿਰ ਰਿਹਾ।


Aarti dhillon

Content Editor

Related News