ਸੋਨੇ-ਚਾਂਦੀ ਦੀਆਂ ਕੀਮਤਾਂ ''ਚ ਵਾਧਾ ਜਾਰੀ, ਜਾਣੋ ਕੀਮਤੀ ਧਾਤੂਆਂ ਦਾ ਅੱਜ ਦਾ ਭਾਅ

Tuesday, Jun 15, 2021 - 05:10 PM (IST)

ਸੋਨੇ-ਚਾਂਦੀ ਦੀਆਂ ਕੀਮਤਾਂ ''ਚ ਵਾਧਾ ਜਾਰੀ, ਜਾਣੋ ਕੀਮਤੀ ਧਾਤੂਆਂ ਦਾ ਅੱਜ ਦਾ ਭਾਅ

ਨਵੀਂ ਦਿੱਲੀ (ਭਾਸ਼ਾ) : ਕੀਮਤੀ ਧਾਤੂਆਂ ਦੇ ਗਲੋਬਲ ਬਾਜ਼ਾਰ ਵਿਚ ਸੋਮਵਾਰ ਦੀ ਤੇਜ਼ੀ ਤੋਂ ਬਾਅਦ ਦਿੱਲੀ ਸਰਾਫ਼ਾ ਬਾਜ਼ਾਰ ਵਿਚ ਮੰਗਲਵਾਰ ਨੂੰ ਸੋਨਾ 303 ਰੁਪਏ ਦੀ ਤੇਜ਼ੀ ਨਾਲ 47,853 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ। ਐਚ.ਡੀ.ਐਫ.ਸੀ. ਸਿਕਉਰਟੀਜ਼ ਨੇ ਇਹ ਜਾਣਕਾਰੀ ਦਿੱਤੀ। ਪਿਛਲੇ ਦਿਨ ਸੋਨਾ 47,550 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਇਸੇ ਤਰ੍ਹਾਂ ਚਾਂਦੀ ਵੀ 134 ਰੁਪਏ ਦੀ ਤੇਜ਼ੀ ਨਾਲ 70,261 ਰੁਪਏ ਪ੍ਰਤੀ ਕਿਲੋਗ੍ਰਾਮ ਰਹੀ।

ਪਿਛਲੇ ਕਾਰੋਬਾਰੀ ਸੈਸ਼ਨ ਵਿਚ ਚਾਂਦੀ ਦੀ ਬੰਦ ਕੀਮਤ 70,127 ਰੁਪਏ ਪ੍ਰਤੀ ਕਿਲੋਗ੍ਰਾਮ ਰਹੀ। ਅੰਤਰਰਾਸ਼ਟਰੀ ਬਾਜ਼ਾਰ ਵਿਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਕ੍ਰਮਵਾਰ 1,864.50 ਡਾਲਰ ਪ੍ਰਤੀ ਔਂਸ ਅਤੇ 27.65 ਡਾਲਰ ਪ੍ਰਤੀ ਔ੍ਰਸ 'ਤੇ ਕਾਰੋਬਾਰ ਕਰ ਰਹੀਆਂ ਸਨ। ਐਚ.ਡੀ.ਐਫ.ਸੀ. ਸਿਕਿਓਰਟੀਜ਼ ਦੇ ਸੀਨੀਅਰ ਐਨਾਲਿਸਟ (ਕਮੋਡਿਟੀਜ਼) ਤਪਨ ਪਟੇਲ ਨੇ ਕਿਹਾ ਕਿ ਵਪਾਰੀ ਅਤੇ ਨਿਵੇਸ਼ਕ ਅਮਰੀਕੀ ਫੈਡਰਲ ਰਿਜ਼ਰਵ ਦੀ ਬੈਠਕ ਦੇ ਨਤੀਜੇ ਦਾ ਇੰਤਜ਼ਾਰ ਕਰ ਰਹੇ ਹਨ, ਜਿਸ ਕਾਰਨ ਸੋਨੇ ਦੀਆਂ ਕੀਮਤਾਂ ਵਿਚ ਅਸਥਿਰਤਾ ਜ਼ਿਆਦਾ ਹੈ।

ਇਹ ਵੀ ਪੜ੍ਹੋ : ਅੱਜ ਤੋਂ ਬਦਲ ਗਿਆ ਸੋਨੇ ਨਾਲ ਜੁੜਿਆ ਇਹ ਜ਼ਰੂਰੀ ਨਿਯਮ, ਖ਼ਰੀਦਦਾਰੀ ਕਰਨ ਤੋਂ ਪਹਿਲਾਂ ਜਾਣਨਾ ਲਾਜ਼ਮੀ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

 


author

Harinder Kaur

Content Editor

Related News