ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ ਜਾਰੀ, 82 ਹਜ਼ਾਰ ਦੇ ਕਰੀਬ ਪਹੁੰਚੀ ਚਾਂਦੀ

Friday, Aug 16, 2024 - 11:20 AM (IST)

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ ਜਾਰੀ, 82 ਹਜ਼ਾਰ ਦੇ ਕਰੀਬ ਪਹੁੰਚੀ ਚਾਂਦੀ

ਨਵੀਂ ਦਿੱਲੀ - ਸ਼ੁੱਕਰਵਾਰ ਅੱਜ ਭਾਵ 16 ਅਗਸਤ 2024 ਨੂੰ ਸੋਨੇ-ਚਾਂਦੀ 'ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਨੇ ਦੀ ਵਾਇਦਾ ਕੀਮਤ 0.29 ਫੀਸਦੀ ਵਧ ਕੇ 70,339 ਰੁਪਏ ਪ੍ਰਤੀ 10 ਗ੍ਰਾਮ 'ਤੇ ਕਾਰੋਬਾਰ ਕਰਦੀ ਦੇਖੀ ਗਈ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ 82,000 ਰੁਪਏ ਦੇ ਨੇੜੇ ਕਾਰੋਬਾਰ ਕਰ ਰਹੀ ਹੈ ਭਾਵ ਚਾਂਦੀ ਦੀ ਕੀਮਤ 2.25 ਫੀਸਦੀ ਵਧ ਕੇ 81,866 ਰੁਪਏ ਪ੍ਰਤੀ 10 ਗ੍ਰਾਮ 'ਤੇ ਹੈ। ਤੁਹਾਨੂੰ ਦੱਸ ਦੇਈਏ ਕਿ ਸੁਤੰਤਰਤਾ ਦਿਵਸ ਦੇ ਮੌਕੇ 'ਤੇ ਵੀਰਵਾਰ (15 ਅਗਸਤ) ਨੂੰ ਭਾਰਤੀ ਬਾਜ਼ਾਰ ਬੰਦ ਰਹੇ। ਇਸ ਤੋਂ ਪਹਿਲਾਂ 14 ਅਗਸਤ ਨੂੰ MCX 'ਤੇ ਸੋਨਾ 0.77 ਫੀਸਦੀ ਡਿੱਗ ਕੇ 70,152 ਰੁਪਏ ਅਤੇ ਚਾਂਦੀ 1.17 ਫ਼ੀਸਦੀ ਟੁੱਟੀ । ਇਹ 80,100 ਰੁਪਏ 'ਤੇ ਬੰਦ ਹੋਈ ਸੀ।

ਬੁੱਧਵਾਰ ਨੂੰ ਸਰਾਫਾ ਬਾਜ਼ਾਰ ਵਿੱਚ ਦਰਾਂ

ਕੌਮਾਂਤਰੀ ਬਾਜ਼ਾਰ 'ਚ ਕੀਮਤੀ ਧਾਤਾਂ ਦੀਆਂ ਕੀਮਤਾਂ 'ਚ ਤੇਜ਼ੀ ਵਿਚਾਲੇ ਬੁੱਧਵਾਰ ਨੂੰ ਸਥਾਨਕ ਸਰਾਫਾ ਬਾਜ਼ਾਰ 'ਚ ਸੋਨੇ ਦੀ ਕੀਮਤ 300 ਰੁਪਏ ਮਜ਼ਬੂਤ ​​ਹੋ ਕੇ 73,150 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਈ। ਸ਼ਨੀਵਾਰ ਨੂੰ ਆਖਰੀ ਕਾਰੋਬਾਰੀ ਸੈਸ਼ਨ 'ਚ 99.9 ਫੀਸਦੀ ਸ਼ੁੱਧਤਾ ਵਾਲਾ ਸੋਨਾ 72,850 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਅਖਿਲ ਭਾਰਤੀ ਸਰਾਫਾ ਸੰਘ ਅਨੁਸਾਰ, ਹਾਲਾਂਕਿ, ਚਾਂਦੀ ਦੀ ਕੀਮਤ ਪਿਛਲੇ ਕਾਰੋਬਾਰੀ ਸੈਸ਼ਨ ਦੇ 83,500 ਰੁਪਏ ਪ੍ਰਤੀ ਕਿਲੋ ਤੋਂ 300 ਰੁਪਏ ਡਿੱਗ ਕੇ 83,200 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ। ਜਿਹੜੀ ਕਿ ਪਿਛਲੇ ਕਾਰੋਬਾਰੀ ਸੈਸ਼ਨ ਵਿਚ 83,500 ਰੁਪਏ ਪ੍ਰਤੀ ਕਿਲੋਗ੍ਰਾਮ ਸੀ।

ਕੌਮਾਂਤਰੀ ਬਾਜ਼ਾਰ 'ਚ ਮਜ਼ਬੂਤ ​​ਸ਼ੁਰੂਆਤ ਤੋਂ ਬਾਅਦ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ 

ਕੌਮਾਂਤਰੀ ਬਾਜ਼ਾਰ 'ਚ ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਨਾਲ ਸ਼ੁਰੂਆਤ ਹੋਈ। ਹਾਲਾਂਕਿ ਬਾਅਦ ਵਿੱਚ ਇਸ ਦੀ ਰਫ਼ਤਾਰ ਸੁਸਤ ਹੋ ਗਈ। ਕਾਮੈਕਸ 'ਤੇ ਸੋਨਾ 2,494.39 ਡਾਲਰ ਪ੍ਰਤੀ ਔਂਸ 'ਤੇ ਖੁੱਲ੍ਹਿਆ। ਪਿਛਲੀ ਬੰਦ ਕੀਮਤ 2,492.40 ਡਾਲਰ ਪ੍ਰਤੀ ਔਂਸ ਸੀ।

ਖ਼ਬਰ ਲਿਖੇ ਜਾਣ ਤੱਕ ਇਹ 2.20 ਡਾਲਰ ਦੀ ਗਿਰਾਵਟ ਦੇ ਨਾਲ 2,490.20 ਡਾਲਰ ਪ੍ਰਤੀ ਔਂਸ ਦੀ ਕੀਮਤ 'ਤੇ ਕਾਰੋਬਾਰ ਕਰ ਰਿਹਾ ਸੀ। ਕਾਮੈਕਸ 'ਤੇ ਚਾਂਦੀ ਦਾ ਫਿਊਚਰਜ਼ 28.42 ਡਾਲਰ 'ਤੇ ਖੁੱਲ੍ਹਿਆ, ਪਿਛਲੀ ਬੰਦ ਕੀਮਤ 28.41 ਡਾਲਰ ਸੀ। ਹਾਲਾਂਕਿ ਖਬਰ ਲਿਖੇ ਜਾਣ ਤੱਕ ਇਹ 0.19 ਡਾਲਰ ਦੀ ਗਿਰਾਵਟ ਦੇ ਨਾਲ 28.23 ਡਾਲਰ ਪ੍ਰਤੀ ਔਂਸ ਦੇ ਪੱਧਰ 'ਤੇ ਕਾਰੋਬਾਰ ਕਰ ਰਿਹਾ ਸੀ।

ਇਸ ਸਾਲ ਹੁਣ ਤੱਕ 7 ਹਜ਼ਾਰ ਰੁਪਏ ਤੋਂ ਵੱਧ ਵਧ ਚੁੱਕਾ ਹੈ ਸੋਨਾ

IBJA ਅਨੁਸਾਰ, ਇਸ ਸਾਲ ਹੁਣ ਤੱਕ ਸੋਨੇ ਦੀ ਕੀਮਤ 7,105 ਰੁਪਏ ਵਧੀ ਹੈ। 1 ਜਨਵਰੀ ਨੂੰ ਸੋਨਾ 63,352 ਰੁਪਏ 'ਤੇ ਸੀ, ਜੋ ਹੁਣ 70,457 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਇਕ ਕਿਲੋ ਚਾਂਦੀ ਦੀ ਕੀਮਤ 73,395 ਰੁਪਏ ਤੋਂ ਵਧ ਕੇ 80,740 ਰੁਪਏ ਹੋ ਗਈ ਹੈ।


author

Harinder Kaur

Content Editor

Related News