ਖਰਮਾਸ ਸ਼ੁਰੂ ਹੁੰਦੇ ਹੀ ਡਿੱਗੇ ਸੋਨਾ-ਚਾਂਦੀ ਦੇ ਭਾਅ, ਖ਼ਰੀਦਣ ਤੋਂ ਪਹਿਲਾਂ ਜਾਣੋ ਕੀਮਤਾਂ
Monday, Dec 16, 2024 - 10:31 AM (IST)
ਨਵੀਂ ਦਿੱਲੀ - ਹਿੰਦੂ ਧਰਮ ਵਿੱਚ ਸ਼ੁਭ ਕੰਮਾਂ ਲਈ ਖਰਮਸ ਦੀ ਮਿਆਦ ਚੰਗੀ ਨਹੀਂ ਮੰਨੀ ਜਾਂਦੀ। ਇਸ ਲਈ ਖਰਮਸ ਦੇ 30 ਦਿਨਾਂ ਦੌਰਾਨ ਇਹ ਕੰਮ ਵਰਜਿਤ ਮੰਨੇ ਜਾਂਦੇ ਹਨ। ਇਸ ਕਾਰਨ ਹਫਤੇ ਦੇ ਪਹਿਲੇ ਕਾਰੋਬਾਰੀ ਦਿਨ ਸੋਨਾ-ਚਾਂਦੀ ਖਰੀਦਣ ਵਾਲਿਆਂ ਨੂੰ ਰਾਹਤ ਮਿਲੀ। ਸੋਮਵਾਰ (16 ਦਸੰਬਰ) ਨੂੰ ਸੋਨੇ ਦੀ ਕੀਮਤ 0.15 ਫੀਸਦੀ ਡਿੱਗ ਕੇ 77,020 ਰੁਪਏ 'ਤੇ ਕਾਰੋਬਾਰ ਕਰ ਰਹੀ ਸੀ, ਜਦਕਿ ਚਾਂਦੀ ਦੀ ਕੀਮਤ 0.09 ਫੀਸਦੀ ਡਿੱਗ ਕੇ 90,923 ਰੁਪਏ ਦੇ ਆਸ-ਪਾਸ ਕਾਰੋਬਾਰ ਕਰ ਰਹੀ ਸੀ।
ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ 'ਚ ਸੋਨੇ ਦੀ ਕੀਮਤ 'ਚ ਆਈ
ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ 'ਚ ਸੋਨਾ 1,400 ਰੁਪਏ ਡਿੱਗ ਕੇ 80,000 ਰੁਪਏ ਤੋਂ ਹੇਠਾਂ ਆ ਗਿਆ ਸੀ, ਜਦਕਿ ਚਾਂਦੀ 4,200 ਰੁਪਏ ਡਿੱਗ ਗਈ ਸੀ। ਆਲ ਇੰਡੀਆ ਬੁਲੀਅਨ ਐਸੋਸੀਏਸ਼ਨ ਨੇ ਇਹ ਜਾਣਕਾਰੀ ਦਿੱਤੀ। ਵਪਾਰੀਆਂ ਨੇ ਕਿਹਾ ਕਿ ਇਸ ਤੋਂ ਇਲਾਵਾ ਅੰਤਰਰਾਸ਼ਟਰੀ ਬਾਜ਼ਾਰਾਂ 'ਚ ਕਮਜ਼ੋਰ ਰੁਖ ਨੇ ਸਰਾਫਾ ਕੀਮਤਾਂ 'ਤੇ ਭਾਰੀ ਦਬਾਅ ਪਾਇਆ।
99.9 ਫੀਸਦੀ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ 1,400 ਰੁਪਏ ਡਿੱਗ ਕੇ 79,500 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ। ਪਿਛਲੇ ਸੈਸ਼ਨ 'ਚ ਇਹ 80,900 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਚਾਂਦੀ 4,200 ਰੁਪਏ ਡਿੱਗ ਕੇ 92,800 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ। ਦਸੰਬਰ ਮਹੀਨੇ 'ਚ ਇਹ ਸਭ ਤੋਂ ਵੱਡੀ ਗਿਰਾਵਟ ਹੈ। ਵੀਰਵਾਰ ਨੂੰ ਪਿਛਲੇ ਕਾਰੋਬਾਰੀ ਸੈਸ਼ਨ 'ਚ ਚਾਂਦੀ 97,000 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ ਸੀ। 99.5 ਫੀਸਦੀ ਸ਼ੁੱਧਤਾ ਵਾਲੇ ਸੋਨੇ ਦੀ ਕੀਮਤ ਵੀ 1,400 ਰੁਪਏ ਦੀ ਗਿਰਾਵਟ ਨਾਲ 79,100 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ, ਜਦੋਂ ਕਿ ਪਿਛਲੇ ਦਿਨ ਇਸ ਦੀ ਕੀਮਤ 80,500 ਰੁਪਏ ਪ੍ਰਤੀ 10 ਗ੍ਰਾਮ ਸੀ।