ਸੋਨਾ-ਚਾਂਦੀ ਦੀਆਂ ਕੀਮਤਾਂ ਵਧੀਆਂ, ਜਾਣੋ ਅੱਜ ਦੇ ਭਾਅ

Monday, Jun 28, 2021 - 05:49 PM (IST)

ਸੋਨਾ-ਚਾਂਦੀ ਦੀਆਂ ਕੀਮਤਾਂ ਵਧੀਆਂ, ਜਾਣੋ ਅੱਜ ਦੇ ਭਾਅ

ਨਵੀਂ ਦਿੱਲੀ (ਭਾਸ਼ਾ) - ਮਜ਼ਬੂਤ ਗਲੋਬਲ ਰੁਝਾਨ ਨੂੰ ਦਰਸਾਉਂਦੇ ਦਿੱਲੀ ਸਰਾਫ਼ਾ ਬਾਜ਼ਾਰ ਵਿਚ ਸੋਮਵਾਰ ਨੂੰ ਸੋਨੇ ਦੇ ਭਾਅ 116 ਰੁਪਏ ਦੀ ਤੇਜ਼ੀ ਨਾਲ 46,337 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਏ। ਐਚਡੀਐਫਸੀ ਸਿਕਿਓਰਟੀਜ਼ ਨੇ ਇਹ ਜਾਣਕਾਰੀ ਦਿੱਤੀ।

ਇਸ ਦੇ ਕਾਰਨ ਪਿਛਲੇ ਕਾਰੋਬਾਰੀ ਸੈਸ਼ਨ 'ਚ ਸੋਨਾ 46,221 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਬੰਦ ਹੋਇਆ ਸੀ। ਚਾਂਦੀ ਵੀ 161 ਰੁਪਏ ਦੀ ਤੇਜ਼ੀ ਨਾਲ 67,015 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਪਿਛਲੇ ਕਾਰੋਬਾਰੀ ਸੈਸ਼ਨ ਵਿਚ ਇਸ ਦੀ ਬੰਦ ਕੀਮਤ 66,854 ਰੁਪਏ ਰਿਹਾ ਸੀ।
ਐਚ.ਡੀ.ਐਫ.ਸੀ. ਸਿਕਿਓਰਟੀਜ਼ ਦੇ ਸੀਨੀਅਰ ਐਨਾਲਿਸਟ (ਕਮੋਡਿਟੀਜ਼) ਤਪਨ ਪਟੇਲ ਨੇ ਕਿਹਾ, "ਕਾਮੈਕਸ ਵਿਚ ਸੋਨੇ ਦੀ ਕੀਮਤਾਂ ਵਿਚ ਮਜ਼ਬੂਤੀ ਅਤੇ ਰੁਪਏ ਦੇ ਮੁੱਲ ਵਿਚ ਗਿਰਾਵਟ ਦੇ ਸਮਰਥਨ ਨਾਲ ਦਿੱਲੀ ਵਿਚ 24 ਕੈਰਟ ਸੋਨੇ ਦੀਆਂ ਕੀਮਤਾਂ ਵਿਚ 116 ਰੁਪਏ ਦੀ ਤੇਜ਼ੀ ਆਈ।"
ਫੋਰੈਕਸ ਬਾਜ਼ਾਰ ਵਿਚ ਸ਼ੁਰੂਆਤੀ ਕਾਰੋਬਾਰ ਦੌਰਾਨ ਰੁਪਿਆ ਛੇ ਪੈਸੇ ਦੀ ਗਿਰਾਵਟ ਨਾਲ 74.26 ਪ੍ਰਤੀ ਡਾਲਰ 'ਤੇ ਆ ਗਿਆ। ਅੰਤਰਰਾਸ਼ਟਰੀ ਬਾਜ਼ਾਰ ਵਿਚ ਸੋਨਾ ਵੱਧ ਕੇ 1,782 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ, ਜਦੋਂਕਿ ਚਾਂਦੀ ਲਗਭਗ ਬਿਨਾਂ ਬਦਲਾਅ ਦੇ ਨਾਲ 26.13 ਡਾਲਰ ਪ੍ਰਤੀ ਔਂਸ 'ਤੇ ਰਹੀ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Harinder Kaur

Content Editor

Related News