ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਹੋਇਆ ਵਾਧਾ, ਜਾਣੋ 10 ਗ੍ਰਾਮ ਸੋਨੇ ਦਾ ਭਾਅ

12/03/2021 12:33:18 PM

ਨਵੀਂ ਦਿੱਲੀ - ਕਾਰੋਬਾਰੀ ਹਫਤੇ ਦੇ ਆਖਰੀ ਦਿਨ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀ ਕੀਮਤ 'ਚ ਵਾਧਾ ਦਰਜ ਕੀਤਾ ਗਿਆ ਹੈ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ, ਫਰਵਰੀ ਵਿਚ ਡਿਲੀਵਰੀ ਲਈ ਸੋਨਾ ਅੱਜ 0.49 ਫੀਸਦੀ ਵਧ ਕੇ 47,635 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ। ਦੂਜੇ ਪਾਸੇ ਅੱਜ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਅੱਜ ਚਾਂਦੀ 0.11 ਫੀਸਦੀ ਦੇ ਵਾਧੇ ਨਾਲ ਕਾਰੋਬਾਰ ਕਰ ਰਹੀ ਹੈ। ਅੱਜ 1 ਕਿਲੋ ਚਾਂਦੀ ਦੀ ਕੀਮਤ 61,190 ਰੁਪਏ ਹੈ।

ਇਹ ਵੀ ਪੜ੍ਹੋ : ਘਰਾਂ 'ਚ ਪਏ ਸੋਨੇ ਨਾਲ ਇੰਝ ਬਿਹਤਰ ਹੋ ਸਕਦੀ ਹੈ ਦੇਸ਼ ਦੀ ਅਰਥਵਿਵਸਥਾ, ਜਾਣੋ ਆਰ.ਗਾਂਧੀ ਨੇ ਕੀ ਦਿੱਤਾ ਸੁਝਾਅ

ਵਾਧੇ ਦੇ ਬਾਵਜੂਦ ਰਿਕਾਰਡ ਉਚਾਈ ਤੋਂ 8,565 ਰੁਪਏ ਸਸਤਾ ਮਿਲ ਰਿਹਾ ਸੋਨਾ

ਸਾਲ 2020 ਦੀ ਗੱਲ ਕਰੀਏ ਤਾਂ ਪਿਛਲੇ ਸਾਲ ਅਗਸਤ 'ਚ MCX 'ਤੇ 10 ਗ੍ਰਾਮ ਸੋਨੇ ਦੀ ਕੀਮਤ 56,200 ਰੁਪਏ ਦੇ ਉੱਚ ਪੱਧਰ 'ਤੇ ਪਹੁੰਚ ਗਈ ਸੀ। ਅੱਜ, MCX 'ਤੇ ਸੋਨਾ ਦਸੰਬਰ ਫਿਊਚਰਜ਼ 47,635 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਹੈ, ਭਾਵ ਅਜੇ ਵੀ ਆਪਣੇ ਉੱਚ ਪੱਧਰ ਤੋਂ ਲਗਭਗ 8,565 ਰੁਪਏ ਸਸਤਾ ਮਿਲ ਰਿਹਾ ਹੈ।

ਇਹ ਵੀ ਪੜ੍ਹੋ : ਸ਼ਾਨਦਾਰ : ਦੋ ਭਾਰਤੀ ਵਿਦਿਆਰਥੀਆਂ ਨੂੰ ਵਿਦੇਸ਼ੀ ਕੰਪਨੀਆਂ ਤੋਂ ਮਿਲਿਆ 2-2 ਕਰੋੜ ਤੋਂ ਵੱਧ ਦਾ ਸਾਲਾਨਾ ਪੈਕੇਜ

ਮਿਸਡ ਕਾਲ ਦੇ ਕੇ ਪਤਾ ਕਰੋ ਸੋਨੇ ਦਾ ਰੇਟ 

ਤੁਹਾਨੂੰ ਦੱਸ ਦੇਈਏ ਕਿ ਤੁਸੀਂ ਘਰ ਬੈਠੇ ਹੀ ਆਸਾਨੀ ਨਾਲ ਸੋਨੇ , ਚਾਂਦੀ ਦੀਆਂ ਦਰਾਂ ਦਾ ਪਤਾ ਲਗਾ ਸਕਦੇ ਹੋ। ਇਸਦੇ ਲਈ, ਤੁਹਾਨੂੰ ਬਸ ਇਸ ਨੰਬਰ 8955664433 'ਤੇ ਇੱਕ ਮਿਸ ਕਾਲ ਕਰਨੀ ਹੈ ਫਿਰ ਇਸ ਤੋਂ ਬਾਅਦ ਤੁਹਾਡੇ ਫੋਨ 'ਤੇ ਇੱਕ ਸੁਨੇਹਾ ਆਵੇਗਾ, ਜਿਸ ਵਿੱਚ ਤੁਸੀਂ ਨਵੀਨਤਮ ਦਰਾਂ ਨੂੰ ਦੇਖ ਸਕਦੇ ਹੋ।

ਇਹ ਵੀ ਪੜ੍ਹੋ : ਪੈਨਸ਼ਨਰਜ਼ ਲਈ ਵੱਡੀ ਰਾਹਤ, ਸਰਕਾਰ ਨੇ ਲਾਈਫ ਸਰਟੀਫਿਕੇਟ ਜਮ੍ਹਾ ਕਰਵਾਉਣ ਦੀ ਆਖ਼ਰੀ ਤਰੀਖ਼ ਵਧਾਈ

ਇਸ ਤਰ੍ਹਾਂ ਚੈੱਕ ਕਰ ਸਕਦੇ ਹੋ ਸੋਨੇ ਦੀ ਸ਼ੁੱਧਤਾ

ਜ਼ਿਕਰਯੋਗ ਹੈ ਕਿ ਤੁਸੀਂ ਸੋਨੇ ਦੀ ਸ਼ੁੱਧਤਾ ਚੈੱਕ ਕਰਨ ਲਈ ਸਰਕਾਰ ਵਲੋਂ ਜਾਰੀ ਐਪ ਦੀ ਸਹਾਇਤਾ ਲੈ ਸਕਦੇ ਹੋ। ‘BIS Care app’ ਦੀ ਮਦਦ ਨਾਲ ਸੋਨੇ ਦੀ ਸ਼ੁੱਧਤਾ ਦੀ ਜਾਂਚ ਕੀਤੀ ਜਾ ਸਕਦੀ ਹੈ।ਇਸ ਐਪ ਦੇ ਜ਼ਰੀਏ ਸਿਰਫ਼ ਸੋਨੇ ਦੀ ਸ਼ੁੱਧਤਾ ਦੀ ਜਾਂਚ ਹੀ ਨਹੀਂ ਸਗੋਂ ਇਸ ਨਾਲ ਜੁੜੀ ਸ਼ਿਕਾਇਤ ਵੀ ਦਰਜ ਕਰ ਸਕਦੇ ਹੋ। ਇਸ ਐਪ ਵਿਚ ਜੇਕਰ ਕਿਸੇ ਸਮਾਨ ਦਾ ਲਾਇਸੈਂਸ, ਰਜਿਸਟ੍ਰੇਸ਼ਨ ਅਤੇ ਹਾਲਮਾਰਕ ਨੰਬਰ ਗਲਤ ਹੈ ਤਾਂ ਗਾਹਕ ਇਸ ਦੀ ਸ਼ਿਕਾਇਤ ਤੁਰੰਤ ਕਰ ਸਕਦੇ ਹਨ। ਇਸ ਐਪ ਦੇ ਜ਼ਰੀਏ ਤੁਰੰਤ ਹੀ ਗਾਹਕ ਨੂੰ ਸ਼ਿਕਾਇਤ ਦਰਜ ਹੋ ਜਾਣ ਦੀ ਜਾਣਕਾਰੀ ਵੀ ਮਿਲ ਜਾਵੇਗੀ।

ਇਹ ਵੀ ਪੜ੍ਹੋ : ਮਹਿੰਗਾਈ ਦਾ ਵੱਡਾ ਝਟਕਾ! LPG ਸਿਲੰਡਰ ਤੋਂ ਬਾਅਦ ਸਰ੍ਹੋਂ ਦੇ ਤੇਲ ਦੀ ਕੀਮਤ 'ਚ ਹੋਇਆ ਭਾਰੀ ਵਾਧਾ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

Harinder Kaur

This news is Content Editor Harinder Kaur