ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਾਰੀ ਲੰਮੀ ਛਾਲ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਭਾਅ
Thursday, Aug 20, 2026 - 11:07 AM (IST)
ਬਿਜ਼ਨੈੱਸ ਡੈਸਕ - ਅਮਰੀਕੀ ਫੈਡਰਲ ਰਿਜ਼ਰਵ (ਯੂਐਸ ਫੈੱਡ) ਦੀ ਪਾਲਸੀ ਮੀਟਿੰਗ ਦੇ ਮਿੰਟ (FOMC ਮਿੰਟ) ਦੇ ਨਤੀਜਿਆਂ ਤੋਂ ਬਾਅਦ, ਅੰਤਰਰਾਸ਼ਟਰੀ ਬਾਜ਼ਾਰ ਵਿੱਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਦੇਖਣ ਨੂੰ ਮਿਲਿਆ ਹੈ।
ਇਹ ਵੀ ਪੜ੍ਹੋ : 'ਆਉਣ ਵਾਲੀ ਹੈ ਅਸਲੀ ਤਬਾਹੀ, ਇਸ ਗਲੋਬਲ ਸੰਕਟ ਤੋਂ ਨਹੀਂ ਬਚ ਸਕੇਗਾ ਭਾਰਤ'
MCX 'ਤੇ ਕੀਮਤਾਂ ਦਾ ਹਾਲ
ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਵੀ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਸੋਨੇ ਦੀਆਂ ਕੀਮਤਾਂ 394 ਰੁਪਏ ਭਾਵ 0.25 ਫ਼ੀਸਦੀ ਦੇ ਵਾਧੇ ਨਾਲ 1,58,390 ਲੱਖ ਰੁਪਏ ਪ੍ਰਤੀ 10 ਗ੍ਰਾਮ 'ਤੇ ਵਪਾਰ ਕਰ ਰਹੀਆਂ ਹਨ। ਦੂਜੇ ਪਾਸੇ ਚਾਂਦੀ ਦੀ ਕੀਮਤ ਵੀ ਵਧੀਆਂ ਹਨ ਇਹ 2674 ਰੁਪਏ ਭਾਵ 1.13 ਫ਼ੀਸਦੀ ਦੇ ਵਾਧੇ ਨਾਲ 2,39461 ਲੱਖ ਪ੍ਰਤੀ ਕਿਲੋਗ੍ਰਾਮ ਦੇ ਪੱਧਰ 'ਤੇ ਵਪਾਰ ਕਰ ਰਹੀਆਂ ਸਨ।
ਇਹ ਵੀ ਪੜ੍ਹੋ : 83 ਸਾਲ ਦੇ ਅਮਿਤਾਭ ਬੱਚਨ ਨੇ ਪੱਕੀ ਕੀਤੀ ਡੀਲ, ਬਿਨਾਂ ਕੰਮ ਕੀਤੇ ਕਮਾਉਣਗੇ 33 ਲੱਖ ਪ੍ਰਤੀ ਮਹੀਨਾ
ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੀਮਤਾਂ
ਅੰਤਰਰਾਸ਼ਟਰੀ ਬਾਜ਼ਾਰ ਕਾਮੈਕਸ 'ਤੇ ਸੋਨਾ 0.08% (ਕਾਮੈਕਸ 'ਤੇ ਸੋਨੇ ਦੀ ਕੀਮਤ) ਵਧਿਆ ਹੈ ਅਤੇ $4549.00 ਪ੍ਰਤੀ ਔਂਸ 'ਤੇ ਪਹੁੰਚ ਗਿਆ ਹੈ। ਚਾਂਦੀ ਦੀਆਂ ਕੀਮਤਾਂ 2.11% ਵਧੀਆਂ ਹਨ ਅਤੇ $67.125 ਪ੍ਰਤੀ ਔਂਸ 'ਤੇ ਵਪਾਰ ਕਰ ਰਹੀਆਂ ਹਨ।
ਇਹ ਵੀ ਪੜ੍ਹੋ : ਮਸ਼ਹੂਰ ਪੰਜਾਬੀ ਬਾਲੀਵੁੱਡ ਗਾਇਕ ਦਾ ਡਾਕੂ ਦੇ ਨਾਂ 'ਤੇ ਰੱਖਿਆ ਸੀ ਨਾਮ, ਵਜ੍ਹਾ ਜਾਣ ਤੁਸੀਂ ਵੀ ਰਹਿ ਜਾਓਗੇ ਹੈਰਾਨ
ਬੀਤੇ ਦਿਨ ਆਈ ਸੋਨਾ- ਚਾਂਦੀ ਦੀਆਂ ਕੀਮਤਾਂ ’ਚ ਗਿਰਾਵਟ
ਸਰਾਫਾ ਬਾਜ਼ਾਰ ’ਚ ਬੀਤੇ ਦਿਨ ਬੁੱਧਵਾਰ ਨੂੰ ਸੋਨੇ ਦੀ ਕੀਮਤ 700 ਰੁਪਏ ਘੱਟ ਕੇ 1,58,400 ਰੁਪਏ ਪ੍ਰਤੀ 10 ਗ੍ਰਾਮ ਰਹਿ ਗਈ। ਕੱਚੇ ਤੇਲ ਦੀਆਂ ਵਧਦੀਆਂ ਕੀਮਤਾਂ ਅਤੇ ਭੂ-ਸਿਆਸੀ ਬੇਯਕੀਨੀ ਕਾਰਨ ਨਿਵੇਸ਼ਕਾਂ ਦਾ ਭਰੋਸਾ ਘੱਟ ਹੋਇਆ।
ਆਲ ਇੰਡੀਆ ਸਰਾਫਾ ਫੈੱਡਰੇਸ਼ਨ ਅਨੁਸਾਰ ਭਾਰੀ ਵਿਕਰੀ ਕਾਰਨ ਚਾਂਦੀ ਦੀਆਂ ਕੀਮਤਾਂ ’ਚ ਵੀ ਗਿਰਾਵਟ ਆਈ। ਇਹ 5,500 ਰੁਪਏ ਘੱਟ ਕੇ 2,36,000 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਈ। ਅੰਤਰਰਾਸ਼ਟਰੀ ਬਾਜ਼ਾਰਾਂ ’ਚ ਹਾਜ਼ਰ ਸੋਨਾ ਲੱਗਭਗ ਇਕ ਫੀਸਦੀ ਵਧ ਕੇ 4,361.76 ਡਾਲਰ ਪ੍ਰਤੀ ਅੌਂਸ ’ਤੇ ਪਹੁੰਚ ਗਿਆ, ਜਦੋਂਕਿ ਚਾਂਦੀ 63.33 ਡਾਲਰ ਪ੍ਰਤੀ ਅੌਂਸ ’ਤੇ ਸਥਿਰ ਰਹੀ।
ਇਹ ਵੀ ਪੜ੍ਹੋ : ਆ ਗਈ ਨਵੀਂ ਵੈਬਸਾਈਟ, ਕਿਸ ਨੇ ਕਦੋਂ ਤੇ ਕਿੰਨੀ ਲਈ ਰਿਸ਼ਵਤ, ਖੋਲ੍ਹ ਦੇਵੇਗੀ ਹਰੇਕ ਦੀ ਪੋਲ
ਇਹ ਵੀ ਪੜ੍ਹੋ : ਘਰ 'ਚ ਰੱਖਿਆ ਹੈ ਵਾਧੂ ਸਿਲੰਡਰ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਹੈ...
ਇਹ ਵੀ ਪੜ੍ਹੋ : ਮਸ਼ਹੂਰ ਸੋਸ਼ਲ ਮੀਡੀਆ Influencer ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ 10.74 ਕਰੋੜ ਦੀ ਧੋਖਾਧੜੀ ਦਾ ਦੋਸ਼
ਇਹ ਵੀ ਪੜ੍ਹੋ : Tata ਨੇ ਸਿਰਫ਼ 100 ਰੁਪਏ 'ਚ ਵੇਚ ਦਿੱਤੀ ਆਪਣੀ ਕੰਪਨੀ, ਸਾਬਕਾ CM ਦੀ ਧੀ ਨੇ ਖ਼ਰੀਦੀ ਪੂਰੀ ਹਿੱਸੇਦਾਰੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
