ਕਮਜ਼ੋਰ ਗਹਿਣਾ ਮੰਗ ਨਾਲ ਸੋਨਾ-ਚਾਂਦੀ ਫਿਸਲਿਆ

01/04/2018 5:25:19 PM

ਨਵੀਂ ਦਿੱਲੀ—ਸੰਸਾਰਿਕ ਪੱਧਰ 'ਤੇ ਦੋਵੇਂ ਕੀਮਤੀ ਧਾਤੂਆਂ 'ਚ ਤੇਜ਼ੀ ਦੌਰਾਨ ਸਥਾਨਕ ਪੱਧਰ 'ਤੇ ਗਹਿਣਾ ਮੰਗ ਫਿਸਲਣ ਨਾਲ ਅੱਜ ਦਿੱਲੀ ਸਰਾਫਾ ਬਾਜ਼ਾਰ 'ਚ ਸੋਨਾ 85 ਰੁਪਏ ਫਿਸਲ ਕੇ 30,365 ਰੁਪਏ ਪ੍ਰਤੀ ਦੱਸ ਗ੍ਰਾਮ ਰਹਿ ਗਿਆ। ਚਾਂਦੀ ਵੀ 210 ਰੁਪਏ ਫਿਸਲ ਕੇ 39,640 ਰੁਪਏ ਪ੍ਰਤੀ ਕਿਲੋਗ੍ਰਾਮ ਦੀ ਕੀਮਤ 'ਤੇ ਵਿਕੀ। ਸੰਸਾਰਿਕ ਪੱਧਰ 'ਤੇ ਪੀਲੀ ਧਾਤੂ 'ਚ ਤੇਜ਼ੀ ਰਹੀ। ਸੋਨਾ ਹਾਜ਼ਿਰ ਤਿੰਨ ਡਾਲਰ ਚੜ੍ਹ ਕੇ 1,313.90 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ। ਫਰਵਰੀ ਦਾ ਅਮਰੀਕੀ ਸੋਨਾ ਵਾਅਦਾ 4.30 ਡਾਲਰ ਦੀ ਗਿਰਾਵਟ ਦੇ ਨਾਲ 1,314.20 ਡਾਲਰ ਪ੍ਰਤੀ ਔਂਸ ਬੋਲਿਆ ਗਿਆ।
ਦੁਨੀਆ ਦੀਆਂ ਹੋਰ ਮੁੱਖ ਮੁਦਰਾਵਾਂ ਦੀ ਤੁਲਨਾ 'ਚ ਡਾਲਰ ਦੇ ਕਮਜ਼ੋਰ ਪੈਣ ਨਾਲ ਪੀਲੀ ਧਾਤੂ ਮਜ਼ਬੂਤ ਹੋਈ ਹੈ। ਇਸ ਤੋਂ ਪਹਿਲਾਂ ਸਵੇਰੇ ਏਸ਼ੀਆ ਬਾਜ਼ਾਰਾਂ 'ਚ ਕਾਰੋਬਾਰ ਦੌਰਾਨ ਡਾਲਰ ਮਜ਼ਬੂਤ ਸੀ ਜਿਸ ਨਾਲ ਸੋਨੇ 'ਚ ਗਿਰਾਵਟ ਦੇਖੀ ਗਈ ਸੀ। ਡਾਲਰ ਦੇ ਕਮਜ਼ੋਰ ਹੋਣ ਨਾਲ ਹੋਰ ਮੁਦਰਾਵਾਂ ਵਾਲੇ ਦੇਸ਼ਾਂ ਲਈ ਇਸ ਦਾ ਆਯਾਤ ਸਸਤਾ ਹੋ ਜਾਂਦਾ ਹੈ। ਇਸ ਨਾਲ ਮੰਗ ਵਧਦੀ ਹੈ ਅਤੇ ਕੀਮਤਾਂ 'ਚ ਤੇਜ਼ੀ ਆਉਂਦੀ ਹੈ। ਕੌਮਾਂਤਰੀ ਬਾਜ਼ਾਰ 'ਚ ਚਾਂਦੀ ਹਾਜ਼ਿਰ ਵੀ 0.08 ਡਾਲਰ ਦੇ ਵਾਧੇ 'ਚ 17.16 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਈ।


Related News