ਰੱਖੜੀ ਤੋਂ ਬਾਅਦ ਸੋਨਾ ਹੋਇਆ ਸਸਤਾ, ਚਾਂਦੀ ਹੋਈ ਮਹਿੰਗੀ, ਚੈੱਕ ਕਰੋ ਤਾਜ਼ਾ ਰੇਟ

Tuesday, Aug 20, 2024 - 12:08 PM (IST)

ਨਵੀਂ ਦਿੱਲੀ - ਰੱਖੜੀ ਦੇ ਦਿਨ (19 ਅਗਸਤ) ਸੋਮਵਾਰ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵਾਧਾ ਦੇਖਣ ਤੋਂ ਬਾਅਦ ਅੱਜ ਸੋਨੇ ਦੀ ਕੀਮਤ 'ਚ ਗਿਰਾਵਟ ਦਰਜ ਕੀਤੀ ਗਈ ਹੈ, ਜਦਕਿ ਚਾਂਦੀ ਦੀ ਕੀਮਤ 'ਚ ਵਾਧਾ ਹੋਇਆ ਹੈ। ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਅੱਜ ਸੋਨੇ ਦੀ ਕੀਮਤ 0.08 ਫੀਸਦੀ ਡਿੱਗ ਕੇ 71,530 ਰੁਪਏ ਪ੍ਰਤੀ 10 ਗ੍ਰਾਮ 'ਤੇ ਅਤੇ ਚਾਂਦੀ ਦੀ ਕੀਮਤ 0.18 ਫੀਸਦੀ ਦੇ ਵਾਧੇ ਨਾਲ 84,486 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਹੈ।

ਕੌਮਾਂਤਰੀ ਬਾਜ਼ਾਰ 'ਚ ਸੋਨਾ ਡਿੱਗਿਆ, ਚਾਂਦੀ 'ਚ ਤੇਜ਼ੀ ਆਈ

ਕੌਮਾਂਤਰੀ ਬਾਜ਼ਾਰ 'ਚ ਅੱਜ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਨਾਲ ਸ਼ੁਰੂਆਤ ਹੋਈ ਪਰ ਬਾਅਦ 'ਚ ਸੋਨੇ ਦੀਆਂ ਕੀਮਤਾਂ 'ਚ ਸੁਸਤੀ ਆ ਗਈ। ਕਾਮੈਕਸ 'ਤੇ ਸੋਨਾ 2,542.39 ਡਾਲਰ ਪ੍ਰਤੀ ਔਂਸ 'ਤੇ ਖੁੱਲ੍ਹਿਆ। ਪਿਛਲੀ ਬੰਦ ਕੀਮਤ 2,541.30 ਡਾਲਰ ਪ੍ਰਤੀ ਔਂਸ ਸੀ। ਖ਼ਬਰ ਲਿਖੇ ਜਾਣ ਤੱਕ ਇਹ 1.90 ਡਾਲਰ ਦੀ ਗਿਰਾਵਟ ਦੇ ਨਾਲ 2,539.40 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਸੀ।

ਕਾਮੈਕਸ 'ਤੇ ਚਾਂਦੀ ਦੇ ਫਿਊਚਰਜ਼ 29.49 ਡਾਲਰ 'ਤੇ ਖੁੱਲ੍ਹੇ, ਪਿਛਲੀ ਬੰਦ ਕੀਮਤ 29.30 ਡਾਲਰ ਸੀ। ਖ਼ਬਰ ਲਿਖੇ ਜਾਣ ਤੱਕ ਇਹ 0.07 ਡਾਲਰ ਦੇ ਵਾਧੇ ਨਾਲ 29.37 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਸੀ।

ਸੋਨੇ ਦੀ ਸ਼ੁੱਧਤਾ 

ਸੋਨੇ ਦੀ ਸ਼ੁੱਧਤਾ ਦੀ ਪਛਾਣ ਕਰਨ ਲਈ ISO (ਇੰਡੀਅਨ ਸਟੈਂਡਰਡ ਆਰਗੇਨਾਈਜ਼ੇਸ਼ਨ) ਦੁਆਰਾ ਹਾਲ ਮਾਰਕ ਦਿੱਤੇ ਜਾਂਦੇ ਹਨ। 24 ਕੈਰੇਟ ਸੋਨੇ ਦੇ ਗਹਿਣਿਆਂ 'ਤੇ 999, 23 ਕੈਰੇਟ 'ਤੇ 958, 22 ਕੈਰੇਟ 'ਤੇ 916, 21 ਕੈਰੇਟ 'ਤੇ 875 ਅਤੇ 18 ਕੈਰੇਟ 'ਤੇ 750 ਲਿਖਿਆ ਹੋਇਆ ਹੈ। ਜ਼ਿਆਦਾਤਰ ਸੋਨਾ 22 ਕੈਰੇਟ ਵਿੱਚ ਵੇਚਿਆ ਜਾਂਦਾ ਹੈ, ਜਦੋਂ ਕਿ ਕੁਝ ਲੋਕ 18 ਕੈਰੇਟ ਦੀ ਵਰਤੋਂ ਵੀ ਕਰਦੇ ਹਨ। ਕੈਰੇਟ 24 ਤੋਂ ਵੱਧ ਨਹੀਂ ਹੈ ਅਤੇ ਕੈਰੇਟ ਜਿੰਨਾ ਉੱਚਾ ਹੋਵੇਗਾ, ਸੋਨਾ ਓਨਾ ਹੀ ਸ਼ੁੱਧ ਹੋਵੇਗਾ।


Harinder Kaur

Content Editor

Related News