4 ਹਜ਼ਾਰ ਰੁਪਏ ਸਸਤਾ ਹੋ ਗਿਆ ਸੋਨਾ, ਬਜਟ 'ਚ ਵਿੱਤ ਮੰਤਰੀ ਦੇ ਐਲਾਨ ਮਗਰੋਂ ਘਟੀਆਂ ਕੀਮਤਾਂ
Tuesday, Jul 23, 2024 - 04:02 PM (IST)
 
            
            ਬਿਜ਼ਨੈੱਸ ਡੈਸਕ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਐੱਨ.ਡੀ.ਏ. ਸਰਕਾਰ ਨੇ ਵੱਲੋਂ ਅੱਜ ਪੇਸ਼ ਕੀਤੇ ਗਏ ਬਜਟ ਵਿਚ ਸੋਨੇ-ਚਾਂਦੀ ਨੂੰ ਲੈ ਕੇ ਵੱਡਾ ਐਲਾਨ ਕੀਤਾ ਗਿਆ ਹੈ। ਇਸ ਤੋਂ ਬਾਅਦ ਸੋਨੇ ਦੀਆਂ ਕੀਮਤਾਂ 'ਚ ਅਚਾਨਕ ਵੱਡੀ ਗਿਰਾਵਟ ਦੇਖਣ ਨੂੰ ਮਿਲੀ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੇ ਬਜਟ ਭਾਸ਼ਣ ਦੇ ਅੰਤ ਤੱਕ ਸੋਨੇ ਦੀ ਕੀਮਤ 4000 ਰੁਪਏ ਪ੍ਰਤੀ 10 ਗ੍ਰਾਮ ਘੱਟ ਗਈ ਹੈ।
ਇਹ ਖ਼ਬਰ ਵੀ ਪੜ੍ਹੋ - 7.75 ਲੱਖ ਤਕ ਇਨਕਮ ਟੈਕਸ ਫ਼ਰੀ, ਜਾਣੋ ਬਜਟ 'ਚ ਹੋਰ ਕੀ-ਕੀ ਮਿਲੀ ਰਾਹਤ
ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਆਪਣੇ ਬਜਟ ਭਾਸ਼ਣ ਵਿਚ ਸੋਨੇ ਅਤੇ ਚਾਂਦੀ ਸਮੇਤ ਹੋਰ ਧਾਤਾਂ 'ਤੇ ਕਸਟਮ ਡਿਊਟੀ ਘਟਾਉਣ ਦਾ ਐਲਾਨ ਕੀਤਾ ਹੈ। ਸਰਕਾਰ ਨੇ ਹੁਣ ਸੋਨੇ ਅਤੇ ਚਾਂਦੀ 'ਤੇ ਪਹਿਲਾਂ ਤੋਂ ਲਾਗੂ ਕਸਟਮ ਡਿਊਟੀ ਨੂੰ ਘਟਾ ਕੇ 6 ਫ਼ੀਸਦੀ ਕਰ ਦਿੱਤਾ ਹੈ। ਇਸ ਫੈਸਲੇ ਦਾ ਤੁਰੰਤ ਅਸਰ ਸੋਨੇ ਦੀਆਂ ਕੀਮਤਾਂ 'ਤੇ ਦੇਖਣ ਨੂੰ ਮਿਲਿਆ ਹੈ ਅਤੇ ਇਹ 4000 ਰੁਪਏ ਸਸਤਾ ਹੋ ਗਿਆ ਹੈ, ਜਦਕਿ ਚਾਂਦੀ ਦੀ ਕੀਮਤ 'ਚ ਵੀ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ। MCX 'ਤੇ ਸੋਨਾ ਫਿਊਚਰਜ਼ ਟ੍ਰੇਡਿੰਗ ਦੌਰਾਨ ਮੰਗਲਵਾਰ ਨੂੰ ਇਹ 72,850 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਪਹੁੰਚ ਗਿਆ ਸੀ ਅਤੇ ਜਿਵੇਂ ਹੀ ਸੋਨੇ 'ਤੇ ਕਸਟਮ ਡਿਊਟੀ 'ਚ ਕਟੌਤੀ ਦਾ ਐਲਾਨ ਹੋਇਆ, ਇਹ ਤੇਜ਼ੀ ਨਾਲ ਡਿੱਗਣਾ ਸ਼ੁਰੂ ਹੋ ਗਿਆ ਅਤੇ 68,500 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਪਹੁੰਚ ਗਿਆ।
ਇਹ ਖ਼ਬਰ ਵੀ ਪੜ੍ਹੋ - Higher Education ਲਈ 10 ਲੱਖ ਰੁਪਏ ਤਕ ਦਾ ਲੋਨ ਦੇਵੇਗੀ ਸਰਕਾਰ, ਬਜਟ ਦੌਰਾਨ ਹੋਇਆ ਐਲਾਨ
ਇਸ ਹਿਸਾਬ ਨਾਲ ਕੁਝ ਹੀ ਘੰਟਿਆਂ 'ਚ ਸੋਨੇ ਦੀ ਕੀਮਤ 'ਚ 4,350 ਰੁਪਏ ਪ੍ਰਤੀ 10 ਗ੍ਰਾਮ ਦੀ ਗਿਰਾਵਟ ਦਰਜ ਕੀਤੀ ਗਈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਆਖਰੀ ਕਾਰੋਬਾਰੀ ਦਿਨ ਇਹ 72,718 ਰੁਪਏ 'ਤੇ ਬੰਦ ਹੋਇਆ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            