ਸੋਨਾ ਹੋਇਆ ਮਹਿੰਗਾ, ਚਾਂਦੀ ਨੇ ਵੀ ਮਾਰੀ ਜ਼ਬਰਦਸਤ ਛਲਾਂਗ, ਵੇਖੋ ਅੱਜ ਦੇ ਤਾਜ਼ਾ ਰੇਟ

10/18/2023 7:03:45 PM

ਬਿਜ਼ਨੈੱਸ ਡੈਸਕ - ਸੋਨਾ ਅਤੇ ਚਾਂਦੀ ਦੋਵੇਂ ਅੱਜ ਮਜ਼ਬੂਤੀ ਨਾਲ ਕਾਰੋਬਾਰ ਕਰ ਰਹੇ ਹਨ। ਅੱਜ ਦੋਵਾਂ ਦੀਆਂ ਫਿਊਚਰਜ਼ ਕੀਮਤਾਂ ਤੇਜ਼ੀ ਨਾਲ ਖੁੱਲ੍ਹੀਆਂ। ਚਾਂਦੀ ਦੀ ਫਿਊਚਰ ਕੀਮਤ 72,000 ਰੁਪਏ ਤੋਂ ਉੱਪਰ ਅਤੇ ਸੋਨੇ ਦੀ ਫਿਊਚਰ ਕੀਮਤ 59,600 ਰੁਪਏ ਦੇ ਨੇੜੇ ਕਾਰੋਬਾਰ ਕਰ ਰਹੀ ਹੈ। ਕੌਮਾਂਤਰੀ ਬਾਜ਼ਾਰ 'ਚ ਵੀ ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਤੇਜ਼ੀ ਦਾ ਰੁਝਾਨ ਹੈ।

ਇਹ ਵੀ ਪੜ੍ਹੋ - ਖ਼ੁਸ਼ਖ਼ਬਰੀ! ਕਿਸਾਨਾਂ ਨੂੰ ਵੀ ਮਿਲਿਆ ਦੀਵਾਲੀ ਤੋਹਫ਼ਾ, ਹਾੜ੍ਹੀ ਦੀਆਂ 6 ਫ਼ਸਲਾਂ 'ਤੇ ਵਧੀ MSP

ਸੋਨਾ ਹੋਇਆ ਮਹਿੰਗਾ
ਮਲਟੀ ਕਮੋਡਿਟੀ ਐਕਸਚੇਂਜ (MCX) 'ਤੇ ਸੋਨੇ ਦਾ ਦਸੰਬਰ ਦਾ ਇਕਰਾਰਨਾਮਾ ਅੱਜ 59,500 ਰੁਪਏ ਦੇ ਵਾਧੇ ਨਾਲ ਖੁੱਲ੍ਹਿਆ। ਖ਼ਬਰ ਲਿਖੇ ਜਾਣ ਤੱਕ ਇਹ 59,600 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਸਮੇਂ ਇਹ ਦਿਨ ਦੇ ਉੱਚੇ ਪੱਧਰ 59,716 ਰੁਪਏ ਅਤੇ ਹੇਠਲੇ ਪੱਧਰ 59,480 ਰੁਪਏ ਨੂੰ ਛੂਹ ਗਿਆ।

ਇਹ ਵੀ ਪੜ੍ਹੋ - ਮੋਦੀ ਸਰਕਾਰ ਨੇ ਖ਼ੁਸ਼ ਕੀਤੇ ਮੁਲਾਜ਼ਮ, ਦੀਵਾਲੀ 'ਤੇ ਦਿੱਤਾ ਵੱਡਾ ਤੋਹਫ਼ਾ

ਚਾਂਦੀ ਦੀ ਚਮਕ
MCX 'ਤੇ ਚਾਂਦੀ ਦਾ ਬੈਂਚਮਾਰਕ ਦਸੰਬਰ ਕੰਟਰੈਕਟ ਅੱਜ 72,100 ਰੁਪਏ ਦੇ ਭਾਅ 'ਤੇ ਖੁੱਲ੍ਹਿਆ। ਖ਼ਬਰ ਲਿਖੇ ਜਾਣ ਤੱਕ ਇਹ ਤੇਜ਼ੀ ਨਾਲ 72,155 ਰੁਪਏ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਸਮੇਂ ਇਹ ਦਿਨ ਦੇ ਉੱਚੇ ਪੱਧਰ 72,200 ਰੁਪਏ ਅਤੇ ਦਿਨ ਦੇ ਹੇਠਲੇ ਪੱਧਰ 72,000 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਿਆ।

ਇਹ ਵੀ ਪੜ੍ਹੋ - ਸਰਕਾਰੀ ਮੁਲਾਜ਼ਮਾਂ ਨੂੰ ਮਿਲਿਆ ਵੱਡਾ ਤੋਹਫ਼ਾ, ਮਹਿੰਗਾਈ ਭੱਤੇ 'ਚ 4 ਫ਼ੀਸਦੀ ਵਾਧਾ

 

ਕੌਮਾਂਤਰੀ ਬਾਜ਼ਾਰ 'ਚ ਸੋਨੇ-ਚਾਂਦੀ ਤੇਜ਼
ਕੌਮਾਂਤਰੀ ਬਾਜ਼ਾਰ 'ਚ ਸੋਨੇ ਦੀਆਂ ਕੀਮਤਾਂ 'ਚ ਵਾਧੇ ਨਾਲ ਖੁੱਲ੍ਹਿਆ, ਜਦਕਿ ਚਾਂਦੀ ਦੀਆਂ ਕੀਮਤਾਂ 'ਚ ਸ਼ੁਰੂਆਤੀ ਗਿਰਾਵਟ ਤੋਂ ਬਾਅਦ ਸੁਧਾਰ ਹੋਇਆ। ਕਾਮੈਕਸ 'ਤੇ ਸੋਨਾ 1936.70 ਡਾਲਰ ਪ੍ਰਤੀ ਔਂਸ 'ਤੇ ਖੁੱਲ੍ਹਿਆ। ਪਿਛਲੀ ਬੰਦ ਕੀਮਤ 1935.70 ਡਾਲਰ ਸੀ। ਖ਼ਬਰ ਲਿਖੇ ਜਾਣ ਦੇ ਸਮੇਂ ਇਹ 14.90  ਡਾਲਰ ਦੀ ਤੇਜ਼ੀ ਨਾਲ 1950.60 ਡਾਲਰ ਪ੍ਰਤੀ ਔਂਸ ਦੇ ਭਾਅ 'ਤੇ ਕਾਰੋਬਾਰ ਕਰ ਰਿਹਾ ਸੀ। ਕਾਮੈਕਸ 'ਤੇ ਚਾਂਦੀ ਦਾ ਫਿਊਚਰਜ਼ ਭਾਅ 22.97 ਡਾਲਰ 'ਤੇ ਖੁੱਲ੍ਹਿਆ, ਪਿਛਲੀ ਬੰਦ ਕੀਮਤ 23.02 ਡਾਲਰ ਸੀ। ਖ਼ਬਰ ਲਿਖੇ ਜਾਣ ਤੱਕ ਇਹ 0.20 ਡਾਲਰ ਦੇ ਵਾਧੇ ਨਾਲ 23.23 ਡਾਲਰ ਪ੍ਰਤੀ ਔਂਸ 'ਤੇ ਕਾਰੋਬਾਰ ਕਰ ਰਿਹਾ ਸੀ।

ਇਹ ਵੀ ਪੜ੍ਹੋ - ਦੀਵਾਲੀ ਮਗਰੋਂ 23 ਦਿਨਾਂ 'ਚ 35 ਲੱਖ ਲੋਕਾਂ ਦੇ ਵਿਆਹ ਦੀਆਂ ਵੱਜਣਗੀਆਂ ਸ਼ਹਿਨਾਈਆਂ, ਜਾਣੋ ਸ਼ੁੱਭ ਮਹੂਰਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

rajwinder kaur

This news is Content Editor rajwinder kaur