ਸੋਨਾ ਹੋਇਆ ਸਸਤਾ, ਚਾਂਦੀ ਦੀਆਂ ਕੀਮਤਾਂ ਵਿਚ ਆਈ ਗਿਰਾਵਟ, ਜਾਣੋ 10 ਗ੍ਰਾਮ ਸੋਨੇ ਦਾ ਰੇਟ

02/24/2024 12:11:53 PM

ਬਿਜ਼ਨੈੱਸ ਡੈਸਕ : ਵਿਦੇਸ਼ੀ ਬਾਜ਼ਾਰਾਂ 'ਚ ਕਮਜ਼ੋਰ ਰੁਖ ਵਿਚਾਲੇ ਰਾਸ਼ਟਰੀ ਰਾਜਧਾਨੀ ਦੇ ਸਰਾਫਾ ਬਾਜ਼ਾਰ 'ਚ ਸ਼ੁੱਕਰਵਾਰ ਨੂੰ ਸੋਨੇ ਦੀ ਕੀਮਤ 80 ਰੁਪਏ ਡਿੱਗ ਕੇ 62,720 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈ ਹੈ। ਇਸ ਗੱਲ ਦੀ ਜਾਣਕਾਰੀ HDFC ਸਕਿਓਰਿਟੀਜ਼ ਵਲੋਂ ਦਿੱਤੀ ਗਈ ਹੈ।

ਇਹ ਵੀ ਪੜ੍ਹੋ - ਅਨੰਤ ਅੰਬਾਨੀ-ਰਾਧਿਕਾ ਮਰਚੈਂਟ ਦੇ ਵਿਆਹ ਦੀ ਤਾਰੀਖ਼ ਹੋਈ ਤੈਅ, ਮਹਿਮਾਨ ਵਜੋਂ ਆਉਣਗੇ ਕਈ ਦਿੱਗਜ਼ ਕਾਰੋਬਾਰੀ

ਦੱਸ ਦੇਈਏ ਕਿ ਪਿਛਲੇ ਕਾਰੋਬਾਰੀ ਸੈਸ਼ਨ 'ਚ ਸੋਨਾ 62,800 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਇਆ ਸੀ। ਚਾਂਦੀ ਦੀ ਕੀਮਤ ਵੀ 700 ਰੁਪਏ ਡਿੱਗ ਕੇ 74,500 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ ਸੀ। ਪਿਛਲੇ ਕਾਰੋਬਾਰੀ ਸੈਸ਼ਨ 'ਚ ਇਹ 75,200 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਸੀ। ਐੱਚ.ਡੀ.ਐੱਫ.ਸੀ. ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ (ਵਸਤੂ) ਸੌਮਿਲ ਗਾਂਧੀ ਨੇ ਇਸ ਸਬੰਧ ਵਿਚ ਕਿਹਾ, ''ਵਿਦੇਸ਼ੀ ਬਾਜ਼ਾਰਾਂ 'ਚ ਤੇਜ਼ੀ ਦੇ ਦੌਰਾਨ ਦਿੱਲੀ ਦੇ ਬਾਜ਼ਾਰਾਂ 'ਚ ਸੋਨੇ (24 ਕੈਰੇਟ) ਦੀ ਸਪਾਟ ਕੀਮਤ 62,720 ਰੁਪਏ ਪ੍ਰਤੀ 10 ਗ੍ਰਾਮ 'ਤੇ ਰਹੀ, ਜੋ ਕਿ ਪਿਛਲੀ ਬੰਦ ਕੀਮਤ ਦੇ ਮੁਕਾਬਲੇ 80 ਰੁਪਏ ਘੱਟ ਹੈ।"

ਇਹ ਵੀ ਪੜ੍ਹੋ - ਮਹਿੰਗਾਈ ਤੋਂ ਮਿਲੀ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਆਪਣੇ ਸ਼ਹਿਰ ਦਾ ਤਾਜ਼ਾ ਰੇਟ

ਅੰਤਰਰਾਸ਼ਟਰੀ ਬਾਜ਼ਾਰ ਕਾਮੈਕਸ 'ਚ ਹਾਜ਼ਿਰ ਸੋਨਾ ਗਿਰਾਵਟ ਦੇ ਨਾਲ 2,019 ਡਾਲਰ ਪ੍ਰਤੀ ਔਂਸ 'ਤੇ ਆ ਗਿਆ, ਜੋ ਪਿਛਲੀ ਬੰਦ ਕੀਮਤ ਤੋਂ ਅੱਠ ਡਾਲਰ ਘੱਟ ਹੈ। ਇਸ ਦੇ ਨਾਲ ਹੀ ਚਾਂਦੀ ਦੀਆਂ ਕੀਮਤਾਂ ਵੀ ਡਿੱਗ ਕੇ 22.60 ਡਾਲਰ ਪ੍ਰਤੀ ਔਂਸ 'ਤੇ ਰਹੀਆਂ, ਜੋ ਕੱਲ੍ਹ 23 ਡਾਲਰ ਪ੍ਰਤੀ ਔਂਸ 'ਤੇ ਬੰਦ ਹੋਈਆਂ ਸਨ। 

ਇਹ ਵੀ ਪੜ੍ਹੋ - ਲੋਕਾਂ ਲਈ ਵੱਡੀ ਖ਼ਬਰ: ਭਾਰਤ 'ਚ ਬੰਦ ਹੋ ਰਿਹੈ FasTag, ਹੁਣ ਇੰਝ ਵਸੂਲਿਆ ਜਾਵੇਗਾ ਟੋਲ ਟੈਕਸ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8 

 

rajwinder kaur

This news is Content Editor rajwinder kaur