ਸੋਨੇ-ਚਾਂਦੀ ਦੀਆਂ ਕੀਮਤਾਂ ''ਚ ਬਦਲਾਅ, ਸੋਨਾ ਹੋਇਆ ਮਹਿੰਗਾ ਤੇ ਚਾਂਦੀ ਹੋਈ ਸਸਤੀ

07/08/2022 1:01:49 PM

ਨਵੀਂ ਦਿੱਲੀ - ਭਾਰਤੀ ਵਾਇਦਾ ਬਾਜ਼ਾਰ 'ਚ ਸ਼ੁੱਕਰਵਾਰ ਸਵੇਰੇ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਬਦਲਾਅ ਦੇਖਣ ਨੂੰ ਮਿਲਿਆ। ਅੱਜ ਦੇ ਸ਼ੁਰੂਆਤੀ ਕਾਰੋਬਾਰ 'ਚ ਸੋਨੇ ਦੀ ਕੀਮਤ 'ਚ ਵਾਧਾ ਹੋਇਆ, ਜਦਕਿ ਚਾਂਦੀ ਦੀ ਕੀਮਤ 'ਚ ਗਿਰਾਵਟ ਦਰਜ ਕੀਤੀ ਗਈ। ਮਲਟੀਕਮੋਡਿਟੀ ਐਕਸਚੇਂਜ (MCX) 'ਤੇ ਅੱਜ ਸਵੇਰੇ 24 ਕੈਰੇਟ ਸੋਨੇ ਦੀ ਫਿਊਚਰ ਕੀਮਤ 100 ਰੁਪਏ ਵਧ ਕੇ 50,600 ਰੁਪਏ ਪ੍ਰਤੀ 10 ਗ੍ਰਾਮ ਹੋ ਗਈ। ਇਸ ਤੋਂ ਪਹਿਲਾਂ ਸੋਨੇ 'ਚ 50,661 ਰੁਪਏ ਦੀ ਕੀਮਤ 'ਤੇ ਖੁੱਲ੍ਹ ਕੇ ਕਾਰੋਬਾਰ ਸ਼ੁਰੂ ਹੋਇਆ ਸੀ ਪਰ ਮੰਗ ਘੱਟ ਹੋਣ ਕਾਰਨ ਇਸ 'ਚ ਜਲਦੀ ਹੀ ਗਿਰਾਵਟ ਆ ਗਈ। ਹਾਲਾਂਕਿ, ਸੋਨਾ ਅਜੇ ਵੀ ਆਪਣੀ ਪਿਛਲੀ ਬੰਦ ਕੀਮਤ ਤੋਂ 0.20 ਫ਼ੀਸਦੀ ਦੇ ਵਾਧੇ ਨਾਲ ਕਾਰੋਬਾਰ ਕਰ ਰਿਹਾ ਹੈ।

ਇਹ ਵੀ ਪੜ੍ਹੋ : ਸਸਤਾ ਹੋਇਆ ਵਾਹਨ ਬੀਮਾ, ਇਕ ਤੋਂ ਜ਼ਿਆਦਾ ਵਾਹਨਾਂ ਲਈ ਲੈ ਸਕੋਗੇ ਇਕ ਬੀਮਾ

ਚਾਂਦੀ ਵਿੱਚ ਸੁਸਤੀ

MCX 'ਤੇ ਚਾਂਦੀ ਵਾਇਦਾ 112 ਰੁਪਏ ਡਿੱਗ ਕੇ 56,827 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਆ ਗਈ। ਇਸ ਤੋਂ ਪਹਿਲਾਂ ਚਾਂਦੀ ਦੀ ਕੀਮਤ ਸਵੇਰੇ 56,851 ਰੁਪਏ 'ਤੇ ਸ਼ੁਰੂ ਹੋਈ ਸੀ, ਪਰ ਕੁਝ ਦੇਰ ਬਾਅਦ ਇਹ ਲਗਭਗ 24 ਰੁਪਏ ਹੇਠਾਂ ਆ ਗਈ। ਚਾਂਦੀ ਆਪਣੀ ਪਿਛਲੀ ਬੰਦ ਕੀਮਤ ਤੋਂ ਲਗਭਗ 0.20 ਫੀਸਦੀ ਹੇਠਾਂ ਕਾਰੋਬਾਰ ਕਰ ਰਹੀ ਹੈ।

ਗਲੋਬਲ ਮਾਰਕੀਟ ਵਿੱਚ ਉਲਟ ਰੁਝਾਨ

ਗਲੋਬਲ ਬਾਜ਼ਾਰ 'ਚ ਅੱਜ ਭਾਰਤੀ ਬਾਜ਼ਾਰ ਤੋਂ ਉਲਟਾ ਰੁਝਾਨ ਦੇਖਣ ਨੂੰ ਮਿਲ ਰਿਹਾ ਹੈ। ਜੇਕਰ ਇੱਥੇ ਸੋਨੇ 'ਚ ਗਿਰਾਵਟ ਦਰਜ ਕੀਤੀ ਗਈ ਤਾਂ ਚਾਂਦੀ ਦੀ ਕੀਮਤ 'ਚ ਤੇਜ਼ੀ ਆਈ ਹੈ। ਅਮਰੀਕੀ ਬਾਜ਼ਾਰ 'ਚ ਸੋਨੇ ਦੀ ਸਪਾਟ ਕੀਮਤ 1,741.26 ਡਾਲਰ ਪ੍ਰਤੀ ਔਂਸ ਰਹੀ, ਜੋ ਪਿਛਲੀ ਬੰਦ ਕੀਮਤ ਦੇ ਮੁਕਾਬਲੇ 1.34 ਫੀਸਦੀ ਘੱਟ ਹੈ। ਇਸ ਦੇ ਨਾਲ ਹੀ ਚਾਂਦੀ ਦਾ ਸਪਾਟ ਰੇਟ 19.18 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਿਆ, ਜੋ ਪਿਛਲੀ ਬੰਦ ਕੀਮਤ ਨਾਲੋਂ 0.01 ਫੀਸਦੀ ਵੱਧ ਹੈ। ਗਲੋਬਲ ਬਾਜ਼ਾਰ 'ਚ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਉਤਾਰ-ਚੜਾਅ ਦੇਖਣ ਨੂੰ ਮਿਲ ਰਿਹਾ ਹੈ।

ਇਹ ਵੀ ਪੜ੍ਹੋ : ਵੱਡੇ ਸੁਰਾਖ ਨਾਲ Airbus A380 ਨੇ ਭਰੀ ਉਡਾਣ, 14 ਘੰਟੇ ਬਾਅਦ ਯਾਤਰੀਆਂ ਨੂੰ ਪਤਾ ਲੱਗਾ ਸੱਚ

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Harinder Kaur

Content Editor

Related News