ਸੋਨੇ 'ਚ ਨਰਮੀ, ਚਾਂਦੀ 'ਚ ਹਲਕਾ ਉਛਾਲ, ਵੇਖੋ ਸਰਾਫਾ ਬਾਜ਼ਾਰ ਕੀਮਤਾਂ
Tuesday, Feb 16, 2021 - 04:31 PM (IST)
ਨਵੀਂ ਦਿੱਲੀ- ਸੋਨੇ-ਚਾਂਦੀ ਦੀਆਂ ਵਾਇਦਾ ਕੀਮਤਾਂ ਵਿਚ ਮੰਗਲਵਾਰ ਨੂੰ ਜਿੱਥੇ ਤੇਜ਼ੀ ਦੇਖਣ ਨੂੰ ਮਿਲੀ, ਉੱਥੇ ਹੀ ਸਰਾਫਾ ਬਾਜ਼ਾਰ ਵਿਚ ਇਹ ਮਿਲੀ-ਜੁਲੀ ਰਹੀ। ਰਾਸ਼ਟਰੀ ਰਾਜਧਾਨੀ ਦਿੱਲੀ ਦੇ ਸਰਾਫਾ ਬਾਜ਼ਾਰ ਵਿਚ ਸੋਨੇ ਦੀ ਕੀਮਤ ਮਾਮੂਲੀ 9 ਰੁਪਏ ਘੱਟ ਕੇ 46,900 ਰੁਪਏ ਪ੍ਰਤੀ ਦਸ ਗ੍ਰਾਮ ਰਹੀ। ਐੱਚ. ਡੀ. ਐੱਫ. ਸੀ. ਸਕਿਓਰਿਟੀਜ਼ ਨੇ ਇਹ ਜਾਣਕਾਰੀ ਦਿੱਤੀ।
ਉੱਥੇ ਹੀ, ਚਾਂਦੀ 95 ਰੁਪਏ ਚੜ੍ਹ ਕੇ 69,530 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਈ। ਪਿਛਲੇ ਕਾਰੋਬਾਰੀ ਦਿਨ ਸੋਨੇ ਦੀ ਕੀਮਤ 46,909 ਰੁਪਏ ਪ੍ਰਤੀ ਦਸ ਗ੍ਰਾਮ ਅਤੇ ਚਾਂਦੀ ਦੀ 69,435 ਰੁਪਏ ਪ੍ਰਤੀ ਕਿਲੋਗ੍ਰਾਮ ਰਹੀ ਸੀ।
ਐੱਚ. ਡੀ. ਐੱਫ. ਸੀ. ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ (ਕਮੋਡਿਟੀਜ਼) ਤਪਨ ਪਟੇਲ ਨੇ ਕਿਹਾ ਕਿ ਸੋਨੇ ਦੀ ਗਲੋਬਲ ਕੀਮਤ ਦੇ ਸੀਮਤ ਦਾਇਰੇ ਵਿਚ ਰਹਿਣ ਨਾਲ ਦਿੱਲੀ ਵਿਚ 24 ਕੈਰੇਟ ਸੋਨੇ ਦੀ ਹਾਜ਼ਰ ਕੀਮਤ ਵਿਚ 9 ਰੁਪਏ ਦੀ ਮਾਮੂਲੀ ਗਿਰਾਵਟ ਆਈ।
ਇਸ ਦੌਰਾਨ ਐੱਮ. ਸੀ. ਐਕਸ. 'ਤੇ ਸੋਨਾ 204 ਰੁਪਏ ਦੀ ਤੇਜ਼ੀ ਨਾਲ 47,445 ਰੁਪਏ ਪ੍ਰਤੀ ਦਸ ਗ੍ਰਾਮ 'ਤੇ, ਜਦੋਂ ਕਿ ਚਾਂਦੀ 371 ਰੁਪਏ ਦੀ ਮਜਬੂਤੀ ਨਾਲ 70,500 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਕਾਰੋਬਾਰ ਕਰ ਰਹੀ ਸੀ। ਪਿਛਲੇ ਕਾਰੋਬਾਰੀ ਸੈਸ਼ਨ ਵਿਚ ਸੋਨਾ ਵਾਇਦਾ 47,241 ਰੁਪਏ ਪ੍ਰਤੀ ਦਸ ਗ੍ਰਾਮ ਅਤੇ ਚਾਂਦੀ 70,129 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਰਹੀ ਸੀ।